ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵੀਡੀਓ ਵਾਇਰਲ ਹੋਣ ਮਗਰੋਂ ਵਿਵਾਦਾਂ ਵਿੱਚ ਘਿਰੇ ਪਟਿਆਲਾ ਦੇ ਡਿਪਟੀ ਕਮਿਸ਼ਨਰ

06:40 AM Aug 23, 2024 IST
ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਟੋਕਨ ਪ੍ਰਣਾਲੀ ਬਾਰੇ ਜਾਣਕਾਰੀ ਦਿੰਦੇ ਹੋਏ।

ਗੁਰਨਾਮ ਸਿੰਘ ਅਕੀਦਾ
ਪਟਿਆਲਾ, 22 ਅਗਸਤ
ਪਟਿਆਲਾ ਦੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਬਾਰੇ ਵਾਇਰਲ ਹੋਈ ਇਕ ਵੀਡੀਓ ਕਾਰਨ ਅੱਜ ਜ਼ਿਲ੍ਹਾ ਪ੍ਰਸ਼ਾਸਨ ਵਿੱਚ ਕਾਫ਼ੀ ਹਲਚਲ ਰਹੀ, ਜਿਸ ਨਾਲ ਡੀਸੀ ਵਿਵਾਦਾਂ ਵਿੱਚ ਘਿਰ ਗਏ। ਉਸ ਤੋਂ ਬਾਅਦ ਡਿਪਟੀ ਕਮਿਸ਼ਨਰ ਪਰੇ ਨੂੰ ਪੱਤਰਕਾਰਾਂ ਲਈ ਇਕ ਵੀਡੀਓ ਜਾਰੀ ਕਰ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਮਜਬੂਰ ਹੋਣਾ ਪੈ ਗਿਆ। ਵਾਇਰਲ ਵੀਡੀਓ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਜਰਨੈਲ ਸਿੰਘ ਵੱਲੋਂ ਕਿਹਾ ਜਾ ਰਿਹਾ ਸੀ ਕਿ ਡੀਸੀ ਪਟਿਆਲਾ ਆਮ ਲੋਕਾਂ ਨੂੰ ਨਹੀਂ ਮਿਲਦੇ ਸਗੋਂ ਲੋਕਾਂ ਨੂੰ ਲੰਬਾ ਸਮਾਂ ਉਡੀਕ ਕਰਾਉਂਦੇ ਹਨ। ਇਸ ਸਬੰਧ ਵਿੱਚ ਡੀਸੀ ਨੇ ਵੀਡੀਓ ਜਾਰੀ ਕਰ ਕੇ ਕਿਹਾ ਕਿ ਉਹ ਸਵੇਰੇ 9 ਵਜੇ ਤੋਂ ਲੋਕਾਂ ਦੀਆਂ ਮੁਸ਼ਕਲਾਂ ਸੁਣਨ ਲਈ ਦਫ਼ਤਰ ਵਿੱਚ ਬੈਠਦੇ ਹਨ ਤੇ ਉਨ੍ਹਾਂ ਦੇ ਦਫ਼ਤਰ ਦਾ ਦਰਵਾਜ਼ਾ ਹਰੇਕ ਵਿਅਕਤੀ ਲਈ ਖੁੱਲ੍ਹਾ ਹੈ। ਉਨ੍ਹਾਂ ਕਿਹਾ ਕਿ ਕਈ ਵਾਰ ਜ਼ਰੂਰੀ ਮੀਟਿੰਗਾਂ ਕਾਰਨ ਲੋਕਾਂ ਨੂੰ ਥੋੜਾ ਸਮਾਂ ਇੰਤਜ਼ਾਰ ਕਰਨਾ ਪੈਂਦਾ ਹੈ ਜਿਸ ਤਰ੍ਹਾਂ ਅੱਜ ਪਹਿਲਾਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਨਾਲ ਮੀਟਿੰਗ ਕੀਤੀ ਗਈ ਤੇ ਫਿਰ ਫੌਜੀ ਅਧਿਕਾਰੀਆਂ ਨਾਲ ਜ਼ਰੂਰੀ ਮੀਟਿੰਗ ਹੋਈ। ਉਪਰੰਤ ਸਮਾਂ ਲੈ ਕੇ ਆਏ ਵਕਫ਼ ਬੋਰਡ ਦੇ ਮੈਂਬਰਾਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ 33 ਲੋਕਾਂ ਨੂੰ ਟੋਕਨ ਪ੍ਰਣਾਲੀ ਰਾਹੀਂ ਵੀ ਮਿਲਿਆ ਗਿਆ। ਉਨ੍ਹਾਂ ਕਿਹਾ ਕਿ ਜੇ ਕਿਸੇ ਜ਼ਰੂਰੀ ਮੀਟਿੰਗ ਕਾਰਨ ਮਿਲਣ ਵਿੱਚ ਥੋੜਾ ਸਮਾਂ ਲੱਗਦਾ ਹੈ ਤਾਂ ਲੋਕਾਂ ਨੂੰ ਅਪੀਲ ਹੈ ਕਿ ਉਹ ਸੰਜਮ ਨਾਲ ਕੰਮ ਲੈਣ। ਉਨ੍ਹਾਂ ਨੂੰ ਪੂਰਾ ਸਮਾਂ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਸਮੱਸਿਆ ਦਾ ਹੱਲ ਵੀ ਨਿਯਮਾਂ ਮੁਤਾਬਕ ਕੀਤਾ ਜਾਵੇਗਾ। ਅੱਗੇ ਉਨ੍ਹਾਂ ਕਿਹਾ ਕਿ ਕੋਈ ਵੀ ਵਸਨੀਕ ਆਪਣੀ ਸਮੱਸਿਆ ਲਈ ਕਿਸੇ ਵੀ ਕੰਮ ਵਾਲੇ ਦਿਨ ਡਿਪਟੀ ਕਮਿਸ਼ਨਰ ਨੂੰ ਮਿਲਣ ਆ ਸਕਦਾ ਹੈ ਅਤੇ ਉਹ ਮੁਲਾਕਾਤ ਲਈ ਰਿਸੈਪਸ਼ਨ ਤੋਂ ਟੋਕਨ ਲੈ ਕੇ ਆਪਣੇ ਮਿਲੇ ਨੰਬਰ ਦੇ ਹਿਸਾਬ ਨਾਲ ਨਿੱਜੀ ਤੌਰ ’ਤੇ ਮਿਲ ਕੇ ਆਪਣੀ ਸਮੱਸਿਆ ਦੱਸ ਸਕਦਾ ਹੈ। ਸਰਕਾਰੀ ਬੁਲਾਰੇ ਨੇ ਕਿਹਾ ਕਿ 8 ਜੁਲਾਈ ਤੋਂ ਸ਼ੁਰੂ ਹੋਈ ਟੋਕਨ ਪ੍ਰਣਾਲੀ ਰਾਹੀਂ ਹੁਣ ਤੱਕ ਕਰੀਬ 750 ਵਿਅਕਤੀ ਡੀਸੀ ਨੂੰ ਮਿਲ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾ ਚੁੱਕੇ ਹਨ। ਹਿੰਦੂ ਵੈੱਲਫੇਅਰ ਬੋਰਡ ਦੇ ਮੁਖੀ ਮਹੰਤ ਰਵੀਕਾਂਤ ਨੇ ਡੀਸੀ ਦੇ ਪੱਖ ਵਿੱਚ ਖੜ੍ਹਦਿਆਂ ਕਿਹਾ ਕਿ ਡੀਸੀ ਮੈਰਿਟ ’ਤੇ ਕੰਮ ਕਰ ਕਰ ਰਹੇ ਹਨ ਤੇ ਉਨ੍ਹਾਂ ਖਿਲਾਫ ਲਗਾਏ ਦੋਸ਼ ਝੂਠੇ ਹਨ।

Advertisement

Advertisement
Advertisement