ਡਿਪਟੀ ਕਮਿਸ਼ਨਰ ਵੱਲੋਂ ਮਾਲ ਵਿਭਾਗ ਦੇ ਕੰਮਾਂ ਦਾ ਜਾਇਜ਼ਾ
ਪੱਤਰ ਪ੍ਰੇਰਕ/ਨਿੱਜੀ ਪੱਤਰ ਪ੍ਰੇਰਕ
ਕਪੂਰਥਲਾ, 25 ਦਸੰਬਰ
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਵੱਲੋਂ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਵਿਭਾਗ ਨਾਲ ਸਬੰਧਿਤ ਕੰਮਾਂ ਦੀ ਸਮੀਖਿਆ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਅਧਿਕਾਰੀਆਂ ਨੂੰ ਮਾਲ ਵਿਭਾਗ ਦੇ ਇੰਤਕਾਲ ਦੇ ਬਕਾਇਆ ਪਏ ਕੇਸਾਂ ਨੂੰ ਜਲਦ ਨਿਪਟਾਉਣ ਦੇ ਆਦੇਸ਼ ਦਿੱਤੇ। ਉਹਨਾਂ ਕਿਹਾ ਕਿ ਮਾਲ ਵਿਭਾਗ ਨਾਲ ਸਬੰਧਿਤ ਸੇਵਾਵਾਂ ਵਿੱਚ ਬੇਲੋੜੀ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਹਨਾਂ ਸਮੂਹ ਐਸਡੀਐਮਜ਼ ਨੂੰ ਰੋਜ਼ਾਨਾ ਇੰਤਕਾਲਾਂ ਦੇ ਕੇਸਾਂ ਦੀ ਸਮੀਖਿਆ ਕਰਨ ਦੇ ਆਦੇਸ਼ ਦਿੱਤੇ। ਉਹਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇੰਤਕਾਲ ਵੰਡ, ਜਮ੍ਹਾਂਬੰਦੀਆਂ ਅਤੇ ਨਿਸ਼ਾਨਦੇਹੀ ਦੇ ਮਾਮਲਿਆਂ ਨੂੰ ਬਿਨਾਂ ਕਿਸੇ ਦੇਰੀ ਤੋਂ ਸਮਾਂ ਬੱਧ ਢੰਗ ਨਾਲ ਨਿਪਟਾਉਣ ਦੀ ਮੁਹਿੰਮ ਦੇ ਤੌਰ ’ਤੇ ਕੰਮ ਕੀਤਾ ਜਾਵੇ। ਇਸ ਮੌਕੇ ਸਮੂਹ ਐਸਡੀਐਮਜ਼, ਜ਼ਿਲ੍ਹਾ ਮਾਲ ਅਫਸਰ, ਤਹਿਸੀਲਦਾਰ ਅਤੇ ਨਾਇਬ ਤਹਿਸੀਲਦਾਰ ਹਾਜ਼ਰ ਸਨ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਕੋਈ ਮੁਸ਼ਕਲ ਨਹੀਂ ਆਉਣੀ ਚਾਹੀਦੀ।