ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਪਟੀ ਕਮਿਸ਼ਨਰ ਵੱਲੋਂ ਦਾਣਾ ਮੰਡੀ ਦਾ ਦੌਰਾ

10:45 AM Oct 23, 2024 IST
ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਫਗਵਾੜਾ ਦੀ ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ। -ਫੋਟੋ: ਚਾਨਾ

ਪੱਤਰ ਪ੍ਰੇਰਕ
ਫਗਵਾੜਾ, 22 ਅਕਤੂਬਰ
ਦਾਣਾ ਮੰਡੀ ਵਿੱਚ ਝੋਨੇ ਦੀ ਖਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਮੰਡੀ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ, ਮੰਡੀ ਬੋਰਡ ਦੇ ਵੱਖ-ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਦਾਣਾ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਗੱਲਬਾਤ ਕੀਤੀ।
ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੀਆਂ 78 ਮੰਡੀਆਂ ’ਚ ਆਏ 229892 ਮੀਟਰ ਟਨ ਝੋਨੇ ’ਚੋਂ 227420 ਮੀਟਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਮੰਡੀਆਂ ’ਚ ਆਏ ਝੋਨੇ ਵਿਚੋਂ 99 ਫ਼ੀਸਦੀ ਦੀ ਖਰੀਦ ਹੋ ਚੁੱਕੀ ਹੈ। ਦੱਸਣਯੋਗ ਹੈ ਕਿ ਜ਼ਿਲ੍ਹਾ ਕਪੂਰਥਲਾ ’ਚ 760983 ਮੀਟਰਕ ਟਨ ਝੋਨੇ ਦੀ ਖਰੀਦ ਦਾ ਟੀਚਾ ਹੈ, ਜਿਸ ’ਚੋਂ 30 ਫੀਸਦੀ ਤੋਂ ਵੱਧ ਖਰੀਦ ਹੋ ਚੁੱਕੀ ਹੈ।
ਉਨ੍ਹਾਂ ਅਧਿਕਾਰੀਆਂ ਨੂੰ ਖਰੀਦੇ ਗਏ ਝੋਨੇ ਦੀ ਚੁਕਾਈ ਵੱਲ ਵਿਸ਼ੇਸ਼ ਧਿਆਨ ਦੇਣ ਦੇ ਹੁਕਮ ਦਿੰਦਿਆਂ ਕਿਹਾ ਕਿ ਨਿਰਧਾਰਿਤ 72 ਘੰਟੇ ਦੇ ਸਮੇਂ ਦੇ ਅੰਦਰ-ਅੰਦਰ ਖਰੀਦੇ ਗਏ ਝੋਨੇ ਦੀ ਲਿਫਟਿੰਗ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਰੋਜ਼ਾਨਾ 10 ਹਜ਼ਾਰ ਮੀਟਰਕ ਟਨ ਝੋਨੇ ਦੀ ਲਿਫਟਿੰਗ ਹੋ ਰਹੀ ਹੈ।

Advertisement

Advertisement