ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਪਟੀ ਕਮਿਸ਼ਨਰ ਵੱਲੋਂ ਖਟਕੜ ਕਲਾਂ ਦਾ ਦੌਰਾ

06:49 AM Aug 11, 2023 IST
featuredImage featuredImage
ਖਟਕੜ ਕਲਾਂ ਵਿੱਚ ਮਿਊਜ਼ੀਅਮ ਦੇ ਕੰਮ ਦਾ ਜ਼ਾਇਜ਼ਾ ਲੈਂਦੇ ਹੋਏ ਡੀਸੀ ਨਵਜੋਤ ਪਾਲ ਸਿੰਘ ਰੰਧਾਵਾ।

ਪੱਤਰ ਪ੍ਰੇਰਕ
ਬੰਗਾ, 10 ਅਗਸਤ
28 ਤੋਂ 30 ਸਤੰਬਰ ਤੱਕ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੀ ਵਰ੍ਹੇਗੰਢ ’ਤੇ ਕਰਵਾਏ ਜਾਣ ਵਾਲੇ ਇਨਕਲਾਬ ਫੈਸਟੀਵਲ ਸਬੰਧੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਚੱਲ ਰਹੇ ਮਿਊਜ਼ੀਅਮ ਦੇ ਨਵੀਨੀਕਰਨ ਦੇ ਕੰਮ ਅਤੇ ਜੱਦੀ ਘਰ ਦਾ ਦੌਰਾ ਕਰਕੇ ਜਾਇਜ਼ਾ ਲਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖਟਕੜ ਕਲਾਂ ਮਿਊਜ਼ੀਅਮ ਦੀ ਰੈਨੋਵੇਸ਼ਨ ਦਾ ਕੰਮ ਤੇਜ਼ੀ ਨਾਲ ਕਰਨ ਸਬੰਧੀ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਮਿਊਜ਼ੀਅਮ ਦਾ ਕੰਮ 28 ਸਤੰਬਰ ਤੋਂ ਪਹਿਲਾਂ ਪੂਰਾ ਕਰਨ ਦੀ ਯੋਜਨਾ ਉਲੀਕੀ ਗਈ ਹੈ ਤਾਂ ਜੋ ਵਰ੍ਹੇਗੰਢ ਦੌਰਾਨ ਮਿਊਜ਼ੀਅਮ ਨੂੰ ਆਮ ਜਨਤਾ ਦੇ ਲਈ ਖੋਲ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਮਿਊੂਜ਼ੀਅਮ ਦੇ ਬਾਹਰ ਸਥਿਤ ਬੁੱਤ ਅਤੇ ਪਿਤਾ ਕਿਸ਼ਨ ਸਿੰਘ ਦੀ ਯਾਦਗਾਰ ਵਾਲੇ ਥਾਂ, ਪਿਛਲੇ ਪਾਸੇ ਸਥਿਤ ਰੈਲੀ ਗਰਾਊਂਡ, ਪਿੰਡ ’ਚ ਸਥਿਤ ਜੱਦੀ ਘਰ, ਮਾਤਾ ਵਿਦਿਆਵਤੀ ਪਾਰਕ ਅਤੇ ਸ਼ਹੀਦ-ਏ-ਆਜ਼ਮ ਤੇ ਪਰਿਵਾਰ ਨਾਲ ਜੁੜੀਆਂ ਹੋਰਨਾਂ ਥਾਂਵਾਂ ਦੀ ਮੁਕੰਮਲ ਸਾਫ਼-ਸਫ਼ਾਈ ਦੇ ਆਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡ ਨੂੰ ਜਾਂਦੀ ਸੜ੍ਹਕ, ਨਾਲ ਲੱਗਦੀ ਗ੍ਰੀਨ ਬੈਲਟ ਆਦਿ ਦਾ ਜਾਇਜ਼ਾ ਵੀ ਲਿਆ ਗਿਆ ਹੈ। ਇਸ ਮੌਕੇ ਹੋਰਨਾਂ ਅਧਿਕਾਰੀਆਂ ਤੋਂ ਇਲਾਵਾ ਡਿਸਟ੍ਰਿਕ ਡਿਵੈਲਪਮੈਂਟ ਫੈਲੋ ਸੰਜਨਾ ਸਲਸੇਨਾ ਵੀ ਮੌਜੂਦ ਸਨ।

Advertisement

Advertisement