ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਪਟੀ ਕਮਿਸ਼ਨਰ ਵੱਲੋਂ ਆਮ ਆਦਮੀ ਕਲੀਨਿਕ ਦਾ ਦੌਰਾ

08:01 AM Nov 21, 2024 IST
ਗੋਪਾਲ ਨਗਰ ਵਿੱਚ ਆਮ ਆਦਮੀ ਕਲੀਨਿਕ ਦੇ ਰਿਕਾਰਡ ਦੀ ਜਾਂਚ ਕਰਦੇ ਹੋਏ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ।

ਜਗਤਾਰ ਸਿੰਘ ਲਾਂਬਾ
ਅੰਮ੍ਰਿਤਸਰ, 20 ਨਵੰਬਰ
ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਅਚਨਚੇਤ ਆਮ ਆਦਮੀ ਕਲੀਨਿਕਾਂ ਦੀ ਜਾਂਚ ਕੀਤੀ ਹੈ ਅਤੇ ਲੋਕਾਂ ਨਾਲ ਗੱਲਬਾਤ ਕਰਕੇ ਕਲੀਨਿਕਾਂ ਦੀ ਕਾਰਗੁਜ਼ਾਰੀ ਦਾ ਪਤਾ ਲਗਾਇਆ। ਉਨ੍ਹਾਂ ਗੋਪਾਲ ਨਗਰ ਟੈਂਕੀ ਵਾਲੇ ਪਾਰਕ ਵਿੱਚ ਬਣੇ ਆਮ ਆਦਮੀ ਕਲੀਨਿਕ ਦਾ ਦੌਰਾ ਕੀਤਾ। ਉਨ੍ਹਾਂ ਕਲੀਨਿਕ ਵਿੱਚ ਦਵਾਈ ਲੈਣ ਆਏ ਲੋਕਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਵਿਚਾਰ ਲਏ ਅਤੇ ਸਟਾਫ ਬਾਰੇ ਫੀਡ ਬੈਕ ਲਈ। ਡੀਸੀ ਨੇ ਕਲੀਨਿਕ ਦੇ ਸਟਾਫ ਨੂੰ ਮੁਖਾਤਿਬ ਹੁੰਦਿਆਂ ਕਿਹਾ ਕਿ ਇਹ ਕਲੀਨਿਕ ਮੁੱਖ ਮੰਤਰੀ ਦਾ ਵੱਕਾਰੀ ਪ੍ਰਾਜੈਕਟ ਹਨ ਅਤੇ ਜ਼ਿਲ੍ਹਾ ਵਾਸੀਆਂ ਦੀ ਸਿਹਤ ਲਈ ਵੱਡੀਆਂ ਜ਼ਿੰਮੇਵਾਰੀਆਂ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਇਸ ਵੇਲੇ 72 ਆਮ ਆਦਮੀ ਕਲੀਨਿਕ ਚੱਲ ਰਹੇ ਹਨ, ਜਿਨ੍ਹਾਂ ਵਿੱਚ 80 ਤਰ੍ਹਾਂ ਦੀਆਂ ਦਵਾਈਆਂ ਅਤੇ 38 ਤਰ੍ਹਾਂ ਦੇ ਲੈਬ ਟੈਸਟ ਬਿਲਕੁਲ ਮੁਫ਼ਤ ਕੀਤੇ ਜਾ ਰਹੇ ਹਨ। ਡੀਸੀ ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿੱਚ ਹੁਣ ਤੱਕ 21,85,748 ਮਰੀਜ਼ਾਂ ਦਾ ਇਲਾਜ ਅਤੇ 3,67,404 ਮਰੀਜ਼ਾਂ ਦੇ ਲੈਬ ਟੈਸਟ ਕੀਤੇ ਜਾ ਚੁੱਕੇ ਹਨ। ਉਨ੍ਹਾਂ ਡਾਕਟਰਾਂ ਤੇ ਹੋਰ ਅਮਲੇ ਨੂੰ ਕਿਹਾ ਕਿ ਹਰ ਆਏ ਮਰੀਜ਼ ਨੂੰ ਦਵਾਈ ਦੇਣ ਦੇ ਨਾਲ ਨਾਲ ਉਸ ਨੂੰ ਚੰਗੀ ਸਿਹਤ ਲਈ ਸਹੀ ਖੁਰਾਕ, ਯੋਗ ਅਤੇ ਕਸਰਤ ਕਰਨ ਦਾ ਮਸ਼ਵਰਾ ਵੀ ਦਿਓ ਤਾਂ ਇਹ ਸੋਨੇ ਤੇ ਸੁਹਾਗੇ ਵਾਲੀ ਗੱਲ ਹੋਵੇਗੀ। ਇਸ ਨਾਲ ਲੋਕਾਂ ਦੀ ਸਿਹਤ ਬਿਹਤਰ ਹੋਵੇਗੀ। ਕੁਝ ਦਿਨ ਪਹਿਲਾਂ ਸਿਵਲ ਸਰਜਨ ਅਤੇ ਇਸ ਦਫ਼ਤਰ ਦੀਆਂ ਟੀਮਾ ਵੱਲੋਂ ਵੀ ਇਨ੍ਹਾਂ ਕਲੀਨਿਕਾਂ ਦੀ ਜਾਂਚ ਕੀਤੀ ਗਈ ਸੀ।

Advertisement

Advertisement