ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਦਾ ਡਿਪਟੀ ਕੰਟਰੋਲਰ ਮੁਅੱਤਲ
07:40 AM Nov 29, 2024 IST
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 28 ਨਵੰਬਰ
ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਰਿਸਰਚ ਸਕਾਲਰਾਂ ਦੀ ਤਨਖਾਹ ਸਬੰਧੀ ਫਰਜ਼ੀ ਬਿੱਲ ਬਣਾਉਣ ਦੇ ਮਾਮਲੇ ਦੀ ਜਾਂਚ ਦੌਰਾਨ ਸ਼ਮੂਲੀਅਤ ਪਾਏ ਜਾਣ ’ਤੇ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਦੇ ਡਿਪਟੀ ਕੰਟਰੋਲਰ ਧਰਮਪਾਲ ਗਰਗ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਇਸ ਸਬੰਧੀ ਬਣੀ ਜਾਂਚ ਕਮੇਟੀ ਵੱਲੋਂ ਦਿੱਤੀ ਗਈ ਰਿਪੋਰਟ ਵਿੱਚ ਗਰਗ ਦੀ ਸ਼ਮੂਲੀਅਤ ਪਾਈ ਗਈ ਹੈ। ਯੂਨੀਵਰਸਿਟੀ ਦੇ ਵਾਈਸ ਚਾਂਸਲਰ ਦੇ ਆਦੇਸ਼ਾਂ ’ਤੇ ਉਨ੍ਹਾਂ ਨੂੰ ਅੱਜ ਮੁਅੱਤਲ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਰਿਸਰਚ ਸਕਾਲਰਾਂ ਦੇ ਨਾਮ ’ਤੇ ਤਨਖਾਹ ਜਾਰੀ ਕਰਨ ਸਬੰਧੀ ਫਰਜ਼ੀ ਬਿੱਲ ਬਣਾ ਕੇ ਘਪਲਾ ਕੀਤਾ ਗਿਆ ਸੀ ਅਜਿਹੇ 125 ਬਿੱਲਾਂ ਦੀ ਕਮੇਟੀ ਵੱਲੋਂ ਜਾਂਚ ਕਰਨ ਮਗਰੋਂ ਰਿਪੋਰਟ ਦੇ ਦਿੱਤੀ ਗਈ ਹੈ।
Advertisement
Advertisement
Advertisement