For the best experience, open
https://m.punjabitribuneonline.com
on your mobile browser.
Advertisement

ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਅਹੁਦਾ ਸੰਭਾਲਿਆ

07:36 AM Feb 05, 2025 IST
ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਅਹੁਦਾ ਸੰਭਾਲਿਆ
ਡਿਪਟੀ ਮੇਅਰ ਪ੍ਰਿੰਸ ਜੌਹਰ (ਸੱਜਿਓਂ ਦੂਜੇ) ਅਹੁਦਾ ਸੰਭਾਲਦੇ ਹੋਏ। -ਫੋਟੋ: ਹਿਮਾਂਸ਼ੂ ਮਹਾਜਨ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 4 ਫਰਵਰੀ
ਸ਼ਹਿਰ ਦੇ ਹਾਲ ਹੀ ਵਿੱਚ ਚੁਣੇ ਗਏ ਡਿਪਟੀ ਮੇਅਰ ਪ੍ਰਿੰਸ ਜੌਹਰ ਨੇ ਅੱਜ ਗਿੱਲ ਰੋਡ ’ਤੇ ਨਗਰ ਨਿਗਮ ਦੇ ਜ਼ੋਨ ਸੀ ਦਫ਼ਤਰ ਵਿੱਚ ਅਹੁਦਾ ਸੰਭਾਲ ਲਿਆ। ਨਗਰ ਨਿਗਮ ਦੇ ਅਧਿਕਾਰੀਆਂ ਅਤੇ ਕੌਂਸਲਰਾਂ ਨਾਲ ਮੀਟਿੰਗ ਕਰਦਿਆਂ ਡਿਪਟੀ ਮੇਅਰ ਸ੍ਰੀ ਜੌਹਰ ਨੇ ਕਿਹਾ ਕਿ ਉਹ ਜਨਤਾ ਅਤੇ ਨਗਰ ਨਿਗਮ ਵਿਚਕਾਰ ਪੁਲ ਵਜੋਂ ਕੰਮ ਕਰਨਗੇ। ਉਨ੍ਹਾਂ ਦਾ ਉਦੇਸ਼ ਵੱਡੇ ਪੱਧਰ ’ਤੇ ਵਿਕਾਸ ਕਾਰਜ ਕਰਨਾ, ਜਨਤਕ ਸ਼ਿਕਾਇਤਾਂ ਨੂੰ ਜਲਦੀ ਤੋਂ ਜਲਦੀ ਹੱਲ ਕਰਨਾ ਅਤੇ ਸਮਾਜ ਦੀ ਬਿਹਤਰੀ ਲਈ ਕੰਮ ਕਰਨਾ ਹੋਵੇਗਾ। ਇਸ ਸਮਾਗਮ ਦੌਰਾਨ ਆਤਮ ਨਗਰ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ, ਸੀਨੀਅਰ ਡਿਪਟੀ ਮੇਅਰ ਰਾਕੇਸ਼ ਪਰਾਸ਼ਰ, ਮਰਹੂਮ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦੀ ਪਤਨੀ ਡਾ. ਸੁਖਚੈਨ ਬੱਸੀ ਗੋਗੀ, ਕੌਂਸਲਰ ਯੁਵਰਾਜ ਸਿੰਘ, ਕੌਂਸਲਰ ਸੋਹਣ ਸਿੰਘ ਗੋਗਾ, ਕੌਂਸਲਰ ਕੋਮਲ ਪ੍ਰੀਤ, ਕੌਂਸਲਰ ਜਗਮੀਤ ਸਿੰਘ ਨੋਨੀ, ਕੌਂਸਲਰ ਊਸ਼ਾ ਰਾਣੀ, ਐਡਵੋਕੇਟ ਸਰਤਾਜ ਸਿੱਧੂ, ਕਮਲ ਕਪੂਰ, ਪਰਮਿੰਦਰ ਸੋਮਾ ਤੇ ਮਨੀ ਭਗਤ ਆਦਿ ਹਾਜ਼ਰ ਸਨ। ਇਸ ਮੌਕੇ ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਗੁਰਪਾਲ ਸਿੰਘ, ਸੁਪਰਡੈਂਟ ਅਬਦੁਲ ਸੱਤਾਰ ਤੇ ਏਟੀਪੀ ਜਗਦੀਪ ਸਿੰਘ ਵੀ ਮੌਜੂਦ ਸਨ।
ਦਫ਼ਤਰ ਵਿੱਚ ਚਾਰਜ ਸੰਭਾਲਣ ਤੋਂ ਪਹਿਲਾਂ ਵਿਧਾਇਕ ਸਿੱਧੂ ਅਤੇ ਡਿਪਟੀ ਮੇਅਰ ਜੌਹਰ ਨੇ ਗਿੱਲ ਰੋਡ ’ਤੇ ਜਨਤਾ ਦਾ ਸਮਰਥਨ ਲਈ ਧੰਨਵਾਦ ਕੀਤਾ। ਉਨ੍ਹਾਂ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਕੰਮ ਨੂੰ ਸੁਚਾਰੂ ਬਣਾਉਣ ਅਤੇ ਨਗਰ ਨਿਗਮ ਦੇ ਦਫ਼ਤਰਾਂ ਵਿੱਚ ਵਸਨੀਕਾਂ ਲਈ ਮੁਸ਼ਕਲ ਰਹਿਤ ਸੇਵਾਵਾਂ ਨੂੰ ਯਕੀਨੀ ਬਣਾਉਣ। ਉਨ੍ਹਾਂ ਜਨਤਾ ਨੂੰ ਵੀ ਅਪੀਲ ਕੀਤੀ ਕਿ ਉਹ ਸ਼ਹਿਰ ਨੂੰ ਸਾਫ਼-ਸੁਥਰਾ ਅਤੇ ਹਰਾ-ਭਰਾ ਰੱਖਣ ਵਿੱਚ ਨਗਰ ਨਿਗਮ ਦਾ ਸਾਥ ਦੇਣ।
ਮੀਟਿੰਗ ਦੌਰਾਨ ਈ-ਸੇਵਾ ਪੋਰਟਲ ’ਤੇ ਕੌਂਸਲਰਾਂ ਦੇ ਆਈਡੀ ਵੀ ਬਣਾਏ ਗਏ। ਅਧਿਕਾਰੀਆਂ ਨੇ ਦੱਸਿਆ ਕਿ ਆਈਡੀ ਬਣਾਉਣ ਦੀ ਪ੍ਰਕਿਰਿਆ ਜ਼ੋਨ- ਸੀ ਤੋਂ ਸ਼ੁਰੂ ਕੀਤੀ ਗਈ ਹੈ ਅਤੇ ਕੌਂਸਲਰ ਵਸਨੀਕਾਂ ਵੱਲੋਂ ਜਮ੍ਹਾਂ ਕਰਵਾਈਆਂ ਗਈਆਂ ਅਰਜ਼ੀਆਂ ਨੂੰ ਆਨਲਾਈਨ ਸਿਫਾਰਸ਼ ’ਤੇ ਮਨਜ਼ੂਰ ਕਰ ਸਕਣਗੇ।

Advertisement

Advertisement
Advertisement
Author Image

sukhwinder singh

View all posts

Advertisement