ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡਿਪਟੀ ਸਪੀਕਰ ਵੱਲੋਂ ਹਰ ਖੇਤ ਨੂੰ ਨਹਿਰੀ ਪਾਣੀ ਦੇਣ ਦੇ ਹੁਕਮ

06:51 AM Jun 12, 2024 IST
ਕਿਸਾਨਾਂ ਤੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ।

ਜੋਗਿੰਦਰ ਕੁੱਲੇਵਾਲ
ਗੜ੍ਹਸ਼ੰਕਰ, 11 ਜੂਨ
ਸਥਾਨਕ ਪੀਡਬਲਿਯੂਡੀ ਰੈਸਟ ਹਾਊਸ ’ਚ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਹਲਕੇ ਦੇ ਕਿਸਾਨਾਂ ਅਤੇ ਕੰਢੀ ਕਨਾਲ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਇਸ ਮੌਕੇ ਵੱਖ-ਵੱਖ ਖੇਤਰਾਂ ’ਚ ਆ ਰਹੀ ਨਹਿਰੀ ਪਾਣੀ ਦੀ ਸਮੱਸਿਆ ਦੇ ਹੱਲ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ। ਜੈ ਕ੍ਰਿਸ਼ਨ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦਾ ਸੁਪਨਾ ਪੰਜਾਬ ਦੀ ਧਰਤੀ ਦੇ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣਾ ਹੈ ਤਾਂ ਜੋ ਧਰਤੀ ਹੇਠਲਾ ਪਾਣੀ ਬਚਾਇਆ ਜਾ ਸਕੇ।
ਰੌੜੀ ਨੇ ਕਿਹਾ ਕਿ ਨਹਿਰੀ ਵਿਭਾਗ ਦੇ ਅਧਿਕਾਰੀਆਂ ਨਾਲ ਇਸ ਉਦੇਸ਼ ਨੂੰ ਪੂਰਾ ਕਰਨ ਲਈ ਵਿਸਥਾਰ ਨਾਲ ਚਰਚਾ ਹੋਈ। ਉਨ੍ਹਾਂ ਕਿਸਾਨਾ ਨੂੰ ਅਪੀਲ ਕੀਤੀ ਜਿਸ ਵੀ ਕਿਸਾਨ ਨੂੰ ਅਜੇ ਤੱਕ ਨਹਿਰੀ ਪਾਣੀ ਨਹੀਂ ਮਿਲਿਆ, ਉਹ ਜਲਦ ਗੜ੍ਹਸ਼ੰਕਰ ਸਥਿਤ ਦਫ਼ਤਰ ’ਚ ਸੰਪਰਕ ਕਰਨ। ਇਸ ਮੌਕੇ ਚਰਨਜੀਤ ਸਿੰਘ ਚੰਨੀ, ਬਲਦੀਪ ਸਿੰਘ ਇਬ੍ਰਾਹਿਮਪੁਰ, ਕਿਸਾਨ ਆਗੂ ਇੰਦਰਪਾਲ ਸਿੰਘ, ਹਰਪ੍ਰੀਤ ਸਿੰਘ ਬੈਂਸ, ਜੁਝਾਰ ਸਿੰਘ ਨਾਗਰਾ, ਮੱਖਣ ਸਿੰਘ ਪਾਰੋਵਾਲ, ਹਰਜਿੰਦਰ ਧੰਜਲ, ਬਲਵਿੰਦਰ ਭਰੋਵਾਲ ਤੋਂ ਇਲਾਵਾ ਨਹਿਰੀ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।

Advertisement

Advertisement