ਡਿਪਟੀ ਸਪੀਕਰ ਵੱਲੋਂ ਪਿੰਡ ਸੀਚੇਵਾਲ ਦਾ ਦੌਰਾ
04:09 PM Mar 30, 2025 IST
ਹਤਿੰਦਰ ਮਹਿਤਾ
ਜਲੰਧਰ, 30 ਮਾਰਚ
ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈਕ੍ਰਿਸ਼ਨ ਸਿੰਘ ਰੋੜੀ ਨੇ ਕਿਹਾ ਕਿ ਉਨ੍ਹਾਂ ਦੇ ਵਿਧਾਨ ਸਭਾ ਹਲਕੇ ਗੜ੍ਹਸ਼ੰਕਰ ਦੇ ਸਾਰੇ ਹੀ ਪਿੰਡਾਂ ਵਿੱਚ ‘ਸੀਚੇਵਾਲ ਮਾਡਲ’ ਤਹਿਤ ਗੰਦੇ ਪਾਣੀਆਂ ਦੇ ਨਿਕਾਸ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਅੱਜ ਨਿਰਮਲ ਕੁਟੀਆ ਸੀਚੇਵਾਲ ਵਿੱਚ ਸੀਚੇਵਾਲ ਮਾਡਲ ਅਤੇ ਨਰਸਰੀਆਂ ਦੇਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਗੜ੍ਹਸ਼ੰਕਰ ਦੇ 178 ਪਿੰਡਾਂ ਦੀਆਂ ਪੰਚਾਇਤਾਂ ਨੂੰ ਸੀਚੇਵਾਲ ਤੇ ਸੁਲਤਾਨਪੁਰ ਲੋਧੀ ਲੈ ਕੇ ਆਉਣਗੇ ਤਾਂ ਕਿ ਸੀਚੇਵਾਲ ਮਾਡਲ ਦਾ ਅਧਿਐਨ ਕਰ ਸਕਣ। ਉਨ੍ਹਾਂ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੀਚੇਵਾਲ ਮਾਡਲ ਨੂੰ ਫੇਲ੍ਹ ਕਹਿਣ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ।
Advertisement
Advertisement