ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੇਰਾ ਬਿਆਸ ਦੇ ਨੁਮਾਇੰਦਿਆਂ ਵੱਲੋਂ ਬਿੱਟੂ ਨਾਲ ਮੁਲਾਕਾਤ

09:39 AM Aug 14, 2024 IST
ਮੀਟਿੰਗ ਵਿੱਚ ਸ਼ਾਮਲ ਅਧਿਕਾਰੀ ਤੇ ਰਵਨੀਤ ਬਿੱਟੂ।

ਪੱਤਰ ਪ੍ਰੇਰਕ
ਨਵੀਂ ਦਿੱਲੀ, 13 ਅਗਸਤ
ਡੇਰਾ ਰਾਧਾ ਸੁਆਮੀ ਸਤਿਸੰਗ ਦੇ ਨੁਮਾਇੰਦਿਆਂ ਅਤੇ ਉੱਤਰੀ ਰੇਲਵੇ ਦੇ ਸੀਨੀਅਰ ਅਧਿਕਾਰੀਆਂ ਨਾਲ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਸ੍ਰੀ ਬਿੱਟੂ ਨੇ ਕਿਹਾ ਕਿ ਅੰਮ੍ਰਿਤ ਭਾਰਤ ਸਟੇਸ਼ਨ ਦੇ ਤਹਿਤ ਮੁੜ ਵਿਕਸਤ ਕੀਤੇ ਜਾ ਰਹੇ ਰੇਲਵੇ ਸਟੇਸ਼ਨ ਬਿਆਸ ਨੂੰ ਵਿਸ਼ਵ ਪੱਧਰੀ ਬੁਨਿਆਦੀ ਢਾਂਚਾ ਸਟੇਸ਼ਨ ਬਣਾਇਆ ਜਾਵੇਗਾ। ਇਸ ਮੌਕੇ ਕੇਂਦਰੀ ਰਾਜ ਮੰਤਰੀ ਨੇ ਅਧਿਕਾਰੀਆਂ ਨੂੰ ਰੇਲਵੇ ਸਟੇਸ਼ਨ ਬਿਆਸ ਦਾ ਦੌਰਾ ਕਰਨ ਅਤੇ ਟੈਂਡਰ ਜਾਰੀ ਕਰਨ ਅਤੇ ਅੰਤ ਵਿੱਚ ਡਿਜ਼ਾਈਨ ਨੂੰ ਮਨਜ਼ੂਰੀ ਦੇਣ ਤੋਂ ਪਹਿਲਾਂ ਡੇਰਾ ਪ੍ਰਬੰਧਕਾਂ ਦੁਆਰਾ ਸੁਝਾਏ ਗਏ ਕੁਝ ਸੋਧਾਂ ਕਰਨ ਲਈ ਵੀ ਕਿਹਾ। ਸ੍ਰੀ ਬਿੱਟੂ ਨੇ ਕਿਹਾ ਕਿ ਬਿਆਸ ਰੇਲਵੇ ਸਟੇਸ਼ਨ ’ਤੇ ਪੀਕ ਸੀਜ਼ਨ ਦੌਰਾਨ ਰੋਜ਼ਾਨਾ 6000 ਯਾਤਰੀ ਆਉਂਦੇ ਹਨ ਪਰ ਆਉਣ ਵਾਲੇ ਸਮੇਂ ’ਚ ਸਤਿਸੰਗ ਸੀਜ਼ਨ ਦੌਰਾਨ 60 ਤੋਂ 70 ਹਜ਼ਾਰ ਯਾਤਰੀਆਂ ਦੀ ਆਵਾਜਾਈ ਹੋਣ ਦੀ ਉਮੀਦ ਹੈ। ਡੇਰੇ ਦੇ ਵਫ਼ਦ ਨੇ ਸਟੇਸ਼ਨ ਦੇ ਪ੍ਰਸਤਾਵਿਤ ਰੂਪ ਵਿੱਚ ਕੁਝ ਤਬਦੀਲੀਆਂ ਦਾ ਸੁਝਾਅ ਦਿੱਤਾ ਹੈ। ਜਿਸ ਲਈ ਮੰਤਰੀ ਨੇ ਜਨਰਲ ਮੈਨੇਜਰ ਉੱਤਰੀ ਰੇਲਵੇ ਨੂੰ ਜਾਂਚ ਕਰਨ ਦੇ ਨਿਰਦੇਸ਼ ਦਿੱਤੇ।

Advertisement

Advertisement
Advertisement