For the best experience, open
https://m.punjabitribuneonline.com
on your mobile browser.
Advertisement

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ 20 ਦਿਨ ਦੀ ਪੈਰੋਲ ਮੰਗੀ

06:44 AM Sep 30, 2024 IST
ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ 20 ਦਿਨ ਦੀ ਪੈਰੋਲ ਮੰਗੀ
Advertisement

ਚੰਡੀਗੜ੍ਹ: ਡੇਰਾ ਸਿਰਸਾ ਮੁਖੀ ਅਤੇ ਜਬਰ-ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ ਨੇ 20 ਦਿਨਾਂ ਦੀ ਪੈਰੋਲ ਦੀ ਮੰਗ ਕੀਤੀ ਹੈ। ਡੇਰਾ ਮੁਖੀ ਨੇ ਇਹ ਮੰਗ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਕੀਤੀ ਹੈ। ਸੂਤਰਾਂ ਅਨੁਸਾਰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਦੇ ਨਾਲ, ਪੈਰੋਲ ਲਈ ਡੇਰਾ ਮੁਖੀ ਦੀ ਅਰਜ਼ੀ ਚੋਣ ਵਿਭਾਗ ਨੂੰ ਭੇਜ ਦਿੱਤੀ ਗਈ ਸੀ, ਜਿਸ ਨੇ ਜੇਲ੍ਹ ਵਿਭਾਗ ਨੂੰ ਇਸ ਅਪੀਲ ਪਿੱਛੇ ਹੰਗਾਮੀ ਅਤੇ ਲੋੜੀਂਦੇ ਕਾਰਨ ਦੱਸਣ ਲਈ ਕਿਹਾ ਹੈ, ਜੋ ਚੋਣਾਂ ਦੌਰਾਨ ਦੋਸ਼ੀ ਨੂੰ ਪੈਰੋਲ ’ਤੇ ਰਿਹਾਅ ਕਰਨ ਨੂੰ ਜਾਇਜ਼ ਠਹਿਰਾਉਂਦੇ ਹੋਣ। ਡੇਰਾ ਮੁਖੀ ਨੇ ਪੈਰੋਲ ਮਿਲਣ ’ਤੇ ਉੱਤਰ ਪ੍ਰਦੇਸ਼ ਦੇ ਬਾਗਪਤ ’ਚ ਰਹਿਣ ਦੀ ਗੱਲ ਕਹੀ ਹੈ। ਇਸ ਸਾਲ ਅਗਸਤ ਵਿੱਚ ਗੁਰਮੀਤ ਰਾਮ ਰਹੀਮ ਸਿੰਘ ਨੂੰ 21 ਦਿਨ ਦੀ ਫਰਲੋ ਦਿੱਤੀ ਗਈ ਸੀ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਵਿੱਚ ਡੇਰਾ ਮੁਖੀ ਨੂੰ ਮਿਲੀ ਛੁੱਟੀ ਅਤੇ ਪੈਰੋਲ ਪੰਜਾਬ, ਹਰਿਆਣਾ ਅਤੇ ਗੁਆਂਢੀ ਸੂਬਿਆਂ ਵਿੱਚ ਚੋਣਾਂ ਦੇ ਸਮੇਂ ਨਾਲ ਮੇਲ ਖਾਂਦੀਆਂ ਹਨ। -ਪੀਟੀਆਈ

Advertisement

Advertisement
Advertisement
Author Image

sukhwinder singh

View all posts

Advertisement