ਡੇਰਾ ਸਿਰਸਾ ਮੁਖੀ ਨੂੰ ਮਿਲੀ 21 ਦਿਨਾਂ ਦੀ ਪੈਰੋਲ
06:39 AM Nov 21, 2023 IST
Advertisement
ਚੰਡੀਗੜ੍ਹ (ਟਨਸ): ਹਰਿਆਣਾ ਦੇ ਜ਼ਿਲ੍ਹਾ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ 21 ਦਿਨਾਂ ਦੀ ਪੈਰੋਲ ਮਿਲ ਗਈ ਹੈ। ਪੈਰੋਲ ਦੌਰਾਨ ਡੇਰਾ ਸਿਰਸਾ ਮੁਖੀ ਉੱਤਰ ਪ੍ਰਦੇਸ਼ ਸਥਿਤ ਬਰਵਾਨਾ ਆਸ਼ਰਮ ਵਿਚ ਹੀ ਰਹੇਗਾ। ਇਸ ਵਾਰ ਡੇਰਾ ਸਿਰਸਾ ਮੁਖੀ ਨੂੰ ਪੈਰੋਲ ਰਾਜਸਥਾਨ ਵਿਧਾਨ ਸਭਾ ਚੋਣਾਂ ਤੋਂ 5 ਦਿਨ ਪਹਿਲਾਂ ਦਿੱਤੀ ਗਈ ਹੈ, ਜਿਸ ਨੂੰ ਲੈ ਕੇ ਕਈ ਤਰ੍ਹਾਂ ਦੇ ਖਦਸ਼ੇ ਖੜ੍ਹੇ ਹੋ ਰਹੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਡੇਰਾ ਸਿਰਸਾ ਮੁਖੀ ਨੂੰ 30 ਮਹੀਨਿਆਂ ਵਿੱਚ 8ਵੀਂ ਵਾਰ ਪੈਰੋਲ ਦਿੱਤੀ ਗਈ ਹੈ, ਜਦੋਂ ਕਿ ਸਾਲ 2023 ਵਿੱਚ ਤੀਜੀ ਵਾਰ ਪੈਰੋਲ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਡੇਰਾ ਮੁਖੀ ਨੂੰ 30 ਜੁਲਾਈ 2023 ਨੂੰ ਪੈਰੋਲ ਦਿੱਤੀ ਗਈ ਸੀ ਅਤੇ ਉਸ ਤੋਂ ਪਹਿਲਾਂ ਜਨਵਰੀ, 2023 ਵਿੱਚ 40 ਦਿਨਾਂ ਲਈ ਪੈਰੋਲ ਦਿੱਤੀ ਗਈ ਸੀ।
Advertisement
Advertisement
Advertisement