ਡੇਰਾ ਸਿਰਸਾ ਮੁਖੀ ਤਿੰਨ ਹਫ਼ਤਿਆਂ ਦੀ ਫਰਲੋ ’ਤੇ ਜੇਲ੍ਹ ’ਚੋਂ ਰਿਹਾਅ ਤੇ ਬਾਗਪਤ ਰਵਾਨਾ
04:18 PM Nov 21, 2023 IST
ਚੰਡੀਗੜ੍ਹ, 21 ਨਵੰਬਰ
ਡੇਰਾ ਸੱਚਾ ਸੌਦਾ ਮੁਖੀ ਅਤੇ ਬਲਾਤਕਾਰ ਮਾਮਲੇ ਦਾ ਦੋਸ਼ੀ ਗੁਰਮੀਤ ਰਾਮ ਰਹੀਮ ਸਿੰਘ 21 ਦਿਨਾਂ ਦੀ ਫਰਲੋ ਮਿਲਣ ਤੋਂ ਬਾਅਦ ਅੱਜ ਹਰਿਆਣਾ ਦੇ ਰੋਹਤਕ ਜ਼ਿਲ੍ਹੇ ਵਿਚ ਸਥਿਤ ਸੁਨਾਰੀਆ ਜੇਲ੍ਹ ਤੋਂ ਬਾਹਰ ਆ ਗਿਆ। ਉਸ ਦੀ ਇਸ ਸਾਲ ਜੇਲ੍ਹ ਤੋਂ ਇਹ ਤੀਜੀ ਆਰਜ਼ੀ ਰਿਹਾਈ ਹੈ। 56 ਸਾਲਾ ਡੇਰਾ ਮੁਖੀ ਬਾਅਦ ਦੁਪਹਿਰ 2 ਵਜੇ ਦੇ ਕਰੀਬ ਜੇਲ੍ਹ ’ਚੋਂ ਬਾਹਰ ਆਇਆ ਤੇ ਉੱਤਰ ਪ੍ਰਦੇਸ਼ ਦੇ ਬਾਗਪਤ ਦੇ ਬਰਨਾਵਾ ਸਥਿਤ ਡੇਰਾ ਸੱਚਾ ਸੌਦਾ ਆਸ਼ਰਮ ਲਈ ਰਵਾਨਾ ਹੋ ਗਿਆ।
Advertisement
Advertisement