ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੇਰਾਬੱਸੀ: ਕਾਲਜ ਨੇੜੇ ਬੀੜ ਵਿੱਚ ਅੱਗ ਲੱਗੀ

11:52 AM Jun 16, 2024 IST
ਫਾਇਰ ਬ੍ਰਿਗੇਡ ਦੇ ਮੁਲਾਜ਼ਮ ਅੱਗ ਬੁਝਾਉਂਦੇ ਹੋਏ। -ਫੋਟੋ: ਰੂਬਲ

ਹਰਜੀਤ ਸਿੰਘ
ਡੇਰਾਬੱਸੀ, 15 ਜੂਨ
ਗਰਮੀ ਵਧਣ ਕਾਰਨ ਸ਼ਹਿਰ ਵਿੱਚ ਅੱਗ ਲੱਗਣ ਦੀ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਇਥੋਂ ਦੇ ਸੁਖਮਨੀ ਡੈਂਟਲ ਕਾਲਜ ਦੇ ਨੇੜੇ ਸਥਿਤ ਬੀੜ ਵਿੱਚ ਅੱਜ ਦੁਪਹਿਰੇ ਸ਼ੱਕੀ ਹਾਲਤ ਵਿੱਚ ਭਿਆਨਕ ਅੱਗ ਲੱਗ ਗਈ। ਅਤਿ ਦੀ ਗਰਮੀ ਵਿੱਚ ਸੁੱਕੇ ਪੱਤਿਆਂ ਤੋਂ ਸ਼ੁਰੂ ਹੋਈ ਅੱਗ ਨੇ ਛੇਤੀ ਹੀ ਭਿਆਨਕ ਰੂਪ ਅਖ਼ਤਿਆਰ ਕਰ ਲਿਆ ਅਤੇ ਵੱਡੇ ਵੱਡੇ ਦਰੱਖ਼ਤਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਦੀਆਂ ਲਪਟਾਂ ਦੇਖ ਕੇ ਸਥਾਨਕ ਲੋਕਾਂ ਨੇ ਇਸ ਦੀ ਜਾਣਕਾਰੀ ਫਾਇਰ ਬ੍ਰਿਗੇਡ ਨੂੰ ਦਿੱਤੀ। ਫਾਇਰ ਬ੍ਰਿਗੇਡ ਦੀ ਗੱਡੀਆਂ ਦੇ ਘਟਨਾ ਸਥਾਨ ’ਤੇ ਪਹੁੰਚਣ ਤੋਂ ਪਹਿਲਾਂ ਅੱਗ ਕਾਫ਼ੀ ਜ਼ਿਆਦਾ ਫੈਲ ਚੁੱਕੀ ਸੀ।
ਬੀੜ ਜ਼ਿਆਦਾ ਸੰਘਣਾ ਹੋਣ ਕਾਰਨ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਇਸ ਦੇ ਅੰਦਰ ਦਾਖ਼ਲ ਹੋਣ ਵਿੱਚ ਭਾਰੀ ਦਿੱਕਤ ਆ ਰਹੀ ਸੀ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵੱਲੋਂ ਬਾਹਰ ਤੋਂ ਹੀ ਪਾਣੀ ਦੀਆਂ ਬੌਛਾੜਾਂ ਮਾਰ ਕੇ ਅੱਗ ’ਤੇ ਕਾਬੂ ਪਾਉਣ ਦੇ ਯਤਨ ਕੀਤੇ ਗਏ। ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਵੱਲੋਂ ਕਾਫ਼ੀ ਮੁਸ਼ੱਕਤ ਨਾਲ ਸਥਾਨਕ ਲੋਕਾਂ ਦੀ ਮਦਦ ਨਾਲ ਬੀੜ ਦੇ ਅੰਦਰ ਦਾਖ਼ਲ ਹੋ ਕੇ ਅੱਗ ’ਤੇ ਕਾਬੂ ਪਾਇਆ ਗਿਆ।
ਜ਼ਿਕਰਯੋਗ ਹੈ ਕਿ ਲੰਘੇ ਦਿਨਾਂ ਤੋਂ ਪੈ ਰਹੀ ਅਤਿ ਦੀ ਗਰਮੀ ਵਿੱਚ ਇੱਥੋਂ ਦੀ ਕਾਲਜ ਕਲੋਨੀ ਬੀੜ, ਬੀੜ ਦੰਦਰਾਲਾ, ਨੇਚਰ ਪਾਰਕ ਸਣੇ ਹੋਰਨਾਂ ਥਾਵਾਂ ’ਤੇ ਅੱਗ ਲੱਗਣ ਦੀ ਘਟਨਾਵਾਂ ਵਾਪਰ ਚੁੱਕੀਆਂ ਹਨ।

Advertisement

Advertisement