ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਲੇਰੀਏ ਦੇ ਲੱਛਣਾਂ ਤੇ ਬਚਾਅ ਬਾਰੇ ਦੱਸਿਆ

05:59 AM Apr 28, 2024 IST
ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਅਧਿਆਪਕ। ਫੋਟੋ: ਮਿੱਠਾ

ਨਿੱਜੀ ਪੱਤਰ ਪ੍ਰੇਰਕ
ਰਾਜਪੁਰਾ, 27 ਅਪਰੈਲ
ਸਰਕਾਰੀ ਹਾਈ ਸਮਾਰਟ ਸਕੂਲ ਰਾਜਪੁਰਾ ਵਿੱਚ ਸਿਵਲ ਹਸਪਤਾਲ ਰਾਜਪੁਰਾ ਦੇ ਸੀਨੀਅਰ ਮੈਡੀਕਲ ਅਫ਼ਸਰ ਦੀ ਅਗਵਾਈ ਹੇਠ ਨੌਵੀਂ ਅਤੇ ਦਸਵੀਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਮਲੇਰੀਆ ਦਿਵਸ ਮੌਕੇ ਅੰਮ੍ਰਿਤਪਾਲ ਕੌਰ ਨੇ ਮਲੇਰੀਏ ਦੇ ਲੱਛਣਾਂ, ਕਾਰਨਾਂ ਅਤੇ ਇਨ੍ਹਾਂ ਦੇ ਬਚਾਅ ਬਾਰੇ ਜਾਣਕਾਰੀ ਦਿੱਤੀ। ਖੁਸ਼ਿਵੰਦਰ ਕੌਰ ਵੱਲੋਂ ਵਿਦਿਆਰਥੀਆਂ ਦੀ ਸਿਹਤਯਾਬੀ ਲਈ ਕੀਤੇ ਜਾਣ ਵਾਲੇ ਟੀਕਾਕਰਨ ਮੁਹਿੰਮ ਸਬੰਧੀ ਜਾਗਰੂਕ ਕੀਤਾ ਗਿਆ। ਇਸ ਤੋਂ ਇਲਾਵਾ ਪਰਮਜੀਤ ਸਿੰਘ ਸੋਢੀ ਸੈਨੇਟਰੀ ਇੰਸਪੈਕਟਰ ਨੇ ਮੱਛਰਾਂ ਦੇ ਲਾਰਵੇ ਨੂੰ ਨਾ ਪਨਪਣ ਦੇਣ ਲਈ ਲੋੜੀਂਦੀਆਂ ਸਾਵਧਾਨੀਆਂ ਬਾਰੇ ਦੱਸਿਆ। ਸਕੂਲ ਦੇ ਹੈਲਥ ਐਂਡ ਵੈਲਨੈੱਸ ਅੰਬੈਸਡਰ ਰਾਜਿੰਦਰ ਸਿੰਘ ਚਾਨੀ ਨੇ ਮੰਚ ਸੰਚਾਲਨ ਕੀਤਾ ਅਤੇ ਆਏ ਮਹਿਮਾਨ ਬੁਲਾਰਿਆਂ ਦਾ ਧੰਨਵਾਦ ਕੀਤਾ।
ਇਸ ਮੌਕੇ ਅਤੇ ਸਕੂਲ ਇੰਚਾਰਜ ਸੰਗੀਤਾ ਵਰਮਾ, ਅਲਕਾ ਗੌਤਮ ਸਕੂਲ ਹੈਲਥ ਐਂਡ ਵੈਲਨੈੱਸ ਐਂਬੈਸਡਰ, ਰਜਤ ਧੀਮਾਨ, ਕਿਰਪਾਲ ਸਿੰਘ ਸੈਨੇਟਰੀ ਇੰਸਪੈਕਟਰ, ਵਿਕਾਸ ਕੁਮਾਰ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਬੱਚਿਆਂ ਨੂੰ ਮਲੇਰੀਆ ਦੇ ਲੱਛਣਾਂ ਅਤੇ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਸਬੰਧੀ ਪੈਂਫ਼ਲਿਟ ਦਿੱਤੇ ਅਤੇ ਵਿਦਿਆਰਥੀਆਂ ਨਾਲ ਮਿਲ ਕੇ ਜਾਗਰੂਕਤਾ ਰੈਲੀ ਵੀ ਕੱਢੀ ਗਈ।

Advertisement

Advertisement
Advertisement