ਅੰਬੇਡਕਰ ਦੇ ਬੁੱਤ ਦੀ ਬੇਅਦਬੀ: ਮੁਲਜ਼ਮ ਦਾ ਪੰਜ ਦਿਨ ਦਾ ਹੋਰ ਪੁਲੀਸ ਰਿਮਾਂਡ
08:17 AM Feb 01, 2025 IST
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 31 ਜਨਵਰੀ
ਪੁਲੀਸ ਨੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਲਜ਼ਮ ਆਕਾਸ਼ ਸਿੰਘ ਨੂੰ ਅੱਜ ਅਦਾਲਤ ਵਿੱਚ ਪੇਸ਼ ਕਰ ਕੇ ਪੰਜ ਦਿਨ ਦਾ ਹੋਰ ਰਿਮਾਂਡ ਹਾਸਲ ਕੀਤਾ ਹੈ। ਉਸ ਦਾ ਚਾਰ ਦਿਨ ਦਾ ਰਿਮਾਂਡ ਅੱਜ ਖਤਮ ਹੋ ਰਿਹਾ ਸੀ। ਇਸ ਵਿਅਕਤੀ ’ਤੇ 26 ਜਨਵਰੀ ਨੂੰ ਇੱਥੇ ਹੈਰੀਟੇਜ ਸਟਰੀਟ ਵਿੱਚ ਡਾ. ਅੰਬੇਡਕਰ ਦੇ ਬੁੱਤ ਦੀ ਭੰਨ-ਤੋੜ ਕਰਨ ਅਤੇ ਸੰਵਿਧਾਨ ਦੀ ਕਿਤਾਬ ਨੂੰ ਸਾੜਨ ਦਾ ਯਤਨ ਕੀਤਾ ਸੀ ਪਰ ਉੱਥੇ ਮੌਜੂਦ ਨਿੱਜੀ ਸੁਰੱਖਿਆ ਕਰਮਚਾਰੀ ਤੇ ਹੋਰਨਾਂ ਨੇ ਕਾਬੂ ਕਰ ਲਿਆ ਅਤੇ ਪੁਲੀਸ ਨੂੰ ਸੌਂਪ ਦਿੱਤਾ। ਪੁਲੀਸ ਵੱਲੋਂ ਪੇਸ਼ ਹੋਏ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਜਾਂਚ ਦੌਰਾਨ ਇਸ ਵਿਅਕਤੀ ਨੇ ਕਬੂਲ ਕੀਤਾ ਹੈ ਕਿ ਉਸ ਵੱਲੋਂ ਅਗਲੇ ਦਿਨਾਂ ਵਿੱਚ ਤਿਰੰਗਾ ਝੰਡਾ ਸਾੜਨ ਦੀ ਵੀ ਯੋਜਨਾ ਸੀ। ਪੁਲੀਸ ਵੱਲੋਂ ਇਸ ਦੇ ਮੋਬਾਈਲ ਫੋਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
Advertisement
Advertisement