ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਭਗਵਾਨਪੁਰ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

07:45 AM Aug 17, 2024 IST
ਭੁਲੱਥ ਹਸਪਤਾਲ ਬਾਹਰ ਧਰਨਾ ਦਿੰਦੇ ਹੋਏ ਪਿੰਡ ਵਾਸੀ।

ਦਲੇਰ ਸਿੰਘ ਚੀਮਾ
ਭੁਲੱਥ, 16 ਅਗਸਤ
ਪਿੰਡ ਭਗਵਾਨਪੁਰ ਵਿੱਚ ਇਕ ਵਿਅਕਤੀ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪਿੰਡ ਵਾਸੀਆਂ ਨੇ ਬੇਅਦਬੀ ਕਰਨ ਵਾਲੇ ਦੀ ਕੁੱਟਮਾਰ ਕੀਤੀ ਜਿਸ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਅੱਜ ਸ਼ਾਮੀਂ ਇਕ ਸ਼ੱਕੀ ਵਿਅਕਤੀ ਗੁਰਦੁਆਰੇ ਵਿੱਚ ਦਾਖ਼ਲ ਹੋਇਆ ਜਿਸ ਵੱਲੋਂ ਗੁਰੂ ਗ੍ਰੰਥ ਸਾਹਿਬ ਦੇ ਅੰਗ ਪਾੜਨ ਦੇ ਨਾਲ-ਨਾਲ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਜਿਸ ਦਾ ਲੋਕਾਂ ਨੂੰ ਪਤਾ ਲੱਗ ਗਿਆ ਤੇ ਉਨ੍ਹਾਂ ਬੇਅਦਬੀ ਕਰਨ ਵਾਲੇ ਦੀ ਕੁੱਟਮਾਰ ਕੀਤੀ। ਇਸ ਤੋਂ ਬਾਅਦ ਪਿੰਡ ਵਾਸੀਆਂ ਨੇ ਉਸ ਨੂੰ ਪੁਲੀਸ ਹਵਾਲੇ ਕਰ ਦਿੱਤਾ।
ਮੁਲਜ਼ਮ ਦੀ ਪਛਾਣ ਹਰਪ੍ਰੀਤ ਸਿੰਘ (25) ਵਾਸੀ ਪਿੰਡ ਡੋਗਰਾਂਵਾਲ ਜ਼ਿਲ੍ਹਾ ਕਪੂਰਥਲਾ ਵਜੋਂ ਹੋਈ।
ਇਸ ਤੋਂ ਬਾਅਦ ਲੋਕਾਂ ਵਲੋਂ ਭੁਲੱਥ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਹਰਪ੍ਰੀਤ ਸਿੰਘ ਖ਼ਿਲਾਫ਼ ਕਾਰਵਾਈ ਲਈ ਧਰਨਾ ਲਾਇਆ ਗਿਆ। ਧਰਨੇ ਤੋਂ ਬਾਅਦ ਭੁਲੱਥ ਪੁਲੀਸ ਵੱਲੋਂ ਉਸ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ।

Advertisement

ਸ਼੍ਰੋਮਣੀ ਕਮੇਟੀ ਵੱਲੋਂ ਬੇਅਦਬੀ ਦੀ ਘਟਨਾ ਦੀ ਨਿਖੇਧੀ

ਅੰਮ੍ਰਿਤਸਰ (ਟਨਸ): ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿੰਡ ਭਗਵਾਨਪੁਰ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਬੇਅਦਬੀ ਦੀਆਂ ਘਟਨਾਵਾਂ ਦਾ ਲਗਾਤਾਰ ਵਾਪਰਨਾ ਚਿੰਤਾ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਨਹੀਂ ਲੈ ਰਹੀ ਜਿਸ ਕਰਕੇ ਬੇਅਦਬੀ ਕਰਨ ਵਾਲਿਆਂ ਦੇ ਹੌਸਲੇ ਵਧ ਰਹੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਟੀਮ ਨੂੰ ਮੌਕੇ ’ਤੇ ਭੇਜਿਆ ਗਿਆ ਹੈ, ਜਿਨ੍ਹਾਂ ਪਾਸੋਂ ਘਟਨਾ ਦੀ ਜਾਂਚ ਰਿਪੋਰਟ ਮੰਗੀ ਗਈ ਹੈ।

Advertisement
Advertisement