For the best experience, open
https://m.punjabitribuneonline.com
on your mobile browser.
Advertisement

ਘਨੌਰ ਤੇ ਹੁਸ਼ਿਆਪੁਰ ’ਚ ਗੁਟਕਾ ਸਾਹਿਬ ਦੀ ਬੇਅਦਬੀ

08:14 AM Apr 19, 2024 IST
ਘਨੌਰ ਤੇ ਹੁਸ਼ਿਆਪੁਰ ’ਚ ਗੁਟਕਾ ਸਾਹਿਬ ਦੀ ਬੇਅਦਬੀ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਖੇਤਰੀ ਪ੍ਰਤੀਨਿਧ
ਘਨੌਰ, 18 ਅਪਰੈਲ
ਇਥੋਂ ਨੇੜਲੇ ਪਿੰਡ ਸੰਜਰਪੁਰ ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲੀਸ ਨੇ ਪਿੰਡ ਵਿਚਲੇ ਗੁਰਦੁਆਰੇ ਦੇ ਗ੍ਰੰਥੀ ਸਿੰਘ ਦੀ ਸ਼ਿਕਾਇਤ ’ਤੇ ਪਿੰਡ ਦੇ ਹੀ ਨਰਿੰਦਰ ਸਿੰਘ ਪੁੱਤਰ ਚੂਹੜ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਖਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 295ਏ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪਿੰਡ ਵਾਸੀਆਂ ਨੇ ਮੁਲਜ਼ਮ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ ਸੀ। ਸੂਚਨਾ ਮਿਲਣ ’ਤੇ ਪੁੱਜੀ ਪੁਲੀਸ ਟੀਮ ਨੇ ਮੁਲਜ਼ਮ ਨੂੰ ਹਿਰਾਸਤ ’ਚ ਲੈਣ ਮਗਰੋਂ ਕੇਸ ਦਰਜ ਕਰ ਲਿਆ ਹੈ।
ਪਿੰਡ ਵਾਸੀਆਂ ਦੇ ਦੱਸਣ ਮੁਤਾਬਕ ਗੁਰਦੁਆਰਾ ਸਾਹਿਬ ਦੇ ਬਾਹਰ ਪਹੁੰਚਿਆ ਇਹ ਸ਼ਖ਼ਸ ਆਪਣੀ ਸਕੂਟੀ ’ਤੇ ਗੁਟਕਾ ਸਾਹਿਬ ਅਤੇ ਧਾਰਮਿਕ ਪੁਸਤਕਾਂ ਸਮੇਤ ਕੁਝ ਗੈਰ-ਸਿੱਖ ਸਾਹਿਤ ਵੀ ਲੈ ਕੇ ਆਇਆ। ਉਸ ਨੇ ਗੁਰਦੁਆਰਾ ਸਾਹਿਬ ਦੇ ਸਾਹਮਣੇ ਆ ਕੇ ਆਪਣੇ ਕੋਲ਼ ਮੌਜੂਦ ਦੋ ਤਿੰਨ ਗੁਟਕਾ ਸਾਹਿਬ ਖਿਲਾਰ ਦਿੱਤੇ। ਉਸ ਵੱਲੋਂ ਇੱਕ ਗੁਟਕਾ ਸਾਹਿਬ ਦੇ ਕੁਝ ਅੰਗ ਪਾੜਨ ਦੀ ਵੀ ਚਰਚਾ ਹੈ ਪਰ ਇਸ ਸਬੰਧੀ ਅਧਿਕਾਰਤ ਤੌਰ ’ਤੇ ਪੁਸ਼ਟੀ ਨਹੀਂ ਹੋ ਸਕੀ। ਘਟਨਾ ਦਾ ਪਤਾ ਲੱਗਣ ’ਤੇ ਉਥੇ ਜੁੜੀ ਭੀੜ ਵੱਲੋਂ ਇਸ ਵਿਅਕਤੀ ਦੀ ਕਥਿਤ ਕੁੱਟਮਾਰ ਵੀ ਕੀਤੀ ਗਈ। ਲੋਕਾਂ ਨੇ ਮਗਰੋਂ ਉਸ ਨੂੰ ਪੁਲੀਸ ਹਵਾਲੇ ਕਰ ਦਿੱਤਾ। ਘਨੌਰ ਦੇ ਡੀਐੱਸਪੀ ਬੂਟਾ ਸਿੰਘ ਗਿੱਲ ਨੇ ਦੱਸਿਆ ਕਿ ਮੁਲਜ਼ਮ ਖਿਲਾਫ਼ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਦਿੱਤੀ ਹੈ। ਉਧਰ ਇਸ ਘਟਨਾ ਮਗਰੋਂ ਪਿੰਡ ਵਾਸੀਆਂ ਨੇ ਮਤਾ ਪਾਸ ਕੀਤਾ ਕਿ ਮੁਲਜ਼ਮ ਦੀ ਜ਼ਮਾਨਤ ਕਰਵਾਉਣ ਵਾਲ਼ੇ ਵਿਅਕਤੀ ਦਾ ਵੀ ਬਾਈਕਾਟ ਕੀਤਾ ਜਾਵੇਗਾ।
ਇਸ ਘਟਨਾ ਦੇ ਪਸ਼ਚਾਤਾਪ ਵਜੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਉਣ ਦਾ ਫੈਸਲਾ ਵੀ ਕੀਤਾ ਗਿਆ।
ਅੰਮਿ੍ਤਸਰ (ਟ੍ਰਿਬਿਉੂਨ ਨਿਉੂਜ਼ ਸਰਵਿਸ): ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਚੀਮਾ ਪੋਤਾ ਵਿਖੇ ਵਾਪਰੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਘਟਨਾ ਦੇ ਦੋਸ਼ੀ ਕਿਸੇ ਵੀ ਕੀਮਤ ’ਤੇ ਬਖਸ਼ੇ ਨਹੀਂ ਜਾਣੇ ਚਾਹੀਦੇ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਉਨ੍ਹਾਂ ਮੌਕੇ ’ਤੇ ਪਹੁੰਚ ਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਦੇ ਮੈਨੇਜਰ ਅਵਤਾਰ ਸਿੰਘ ਅਤੇ ਪ੍ਰਚਾਰਕ ਭਾਈ ਕਲਿਆਣ ਸਿੰਘ ਰਾਹੀਂ ਜਾਂਚ ਰਿਪੋਰਟ ਮੰਗੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪਿੰਡ ਵਾਸੀਆਂ ਵੱਲੋਂ ਮੁਕੇਰੀਆਂ ਪੁਲੀਸ ਥਾਣੇ ਵਿਚ ਪਰਚਾ ਦਰਜ ਕਰਵਾ ਦਿਤਾ ਗਿਆ ਹੈ ਪਰ ਸ਼੍ਰੋਮਣੀ ਕਮੇਟੀ ਇਸ ਵਿਚ ਹਰ ਪੱਧਰ ਉਤੇ ਸੰਗਤ ਨੂੰ ਸਹਿਯੋਗ ਦੇਵੇਗੀ ਤਾਂ ਜੋ ਦੋਸ਼ੀਆਂ ਵਿਰੁੱਧ ਕਾਰਵਾਈ ਯਕੀਨੀ ਬਣਾਈ ਜਾ ਸਕੇ।

Advertisement

Advertisement
Author Image

sukhwinder singh

View all posts

Advertisement
Advertisement
×