ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਗੁਟਕਾ ਸਾਹਿਬ ਦੀ ਬੇਅਦਬੀ

07:32 AM Sep 15, 2023 IST
featuredImage featuredImage

ਪੱਤਰ ਪ੍ਰੇਰਕ
ਜਲੰਧਰ, 14 ਸਤੰਬਰ
ਨੂਰਮਹਿਲ ਦੇ ਪਿੰਡ ਸਿੱਧ ਹਰੀ ਸਿੰਘ ’ਚ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ। ਆਪਣੀ ਮਾਂ ਨਾਲ ਝਗੜੇ ਤੋਂ ਬਾਅਦ, ਪਿੰਡ ਦੇ ਮੰਦਬੁੱਧੀ ਵਿਅਕਤੀ ਨੇ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ। ਮਗਰੋਂ ਮੁਲਜ਼ਮ ਅਮਰਪ੍ਰੀਤ ਨੇ ਇਸ ਦੀ ਵੀਡੀਓ ਬਣਾ ਕੇ ਆਪਣੀ ਮਾਂ ਨੂੰ ਭੇਜ ਦਿੱਤੀ। ਵੀਡੀਓ ਵਾਇਰਲ ਹੁੰਦੇ ਹੀ ਪਿੰਡ ਦੇ ਲੋਕਾਂ ਨੇ ਮੁਲਜ਼ਮ ਨੂੰ ਕਾਬੂ ਕਰਕੇ ਥਾਣਾ ਨੂਰਮਹਿਲ ਦੇ ਹਵਾਲੇ ਕਰ ਦਿੱਤਾ। ਲੋਕਾਂ ਨੇ ਦੱਸਿਆ ਕਿ ਜਦੋਂ ਦੇਰ ਰਾਤ ਮੁਲਜ਼ਮ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਸ ਨੇ ਉਨ੍ਹਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ। ਡੀਐੱਸਪੀ ਸੁਖਪਾਲ ਨੇ ਦੱਸਿਆ ਕਿ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਉਸ ਦਾ ਆਪਣੀ ਮਾਂ ਨਾਲ ਕਿਸੇ ਗੱਲ ਨੂੰ ਲੈ ਕੇ ਝਗੜਾ ਚੱਲ ਰਿਹਾ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

Advertisement

Advertisement