ਅਰੁੰਧਤੀ ਰਾਏ ਵਿਰੁੱਧ ਕੇਸ ਚਲਾਏ ਜਾਣ ਨੂੰ ਮਨਜ਼ੂਰੀ ਦੇਣ ਦੀ ਦੇਸ਼ ਭਗਤ ਯਾਦਗਾਰ ਕਮੇਟੀ ਵੱਲੋਂ ਆਲੋਚਨਾ
ਜਲੰਧਰ (ਟਨਸ): ਦਿੱਲੀ ਦੇ ਲੈਫਟੀਨੈਂਟ ਗਵਰਨਰ ਸਕਸੈਨਾ ਵੱਲੋਂ 2010 ਦੇ ਇੱਕ ਕੇਸ ਵਿੱਚ ਲੇਖਿਕਾ ਅਰੁੰਧਤੀ ਰਾਏ ਅਤੇ ਇਕ ਸਾਬਕਾ ਕਸ਼ਮੀਰੀ ਪ੍ਰੋਫੈਸਰ ਸ਼ੇਖ ਸ਼ੌਕਤ ਹੁਸੈਨ ਖ਼ਿਲਾਫ਼ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦਿੱਤੇ ਜਾਣ ਦੀ ਦੇਸ਼ ਭਗਤ ਯਾਦਗਾਰ ਹਾਲ ਨੇ ਸਖਤ ਆਲੋਚਨਾ ਕੀਤੀ ਹੈ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ, ਸਹਾਇਕ ਸਕੱਤਰ ਚਰੰਜੀ ਲਾਲ ਕੰਗਣੀਵਾਲ, ਮੀਤ ਪ੍ਰਧਾਨ ਕੁਲਵੰਤ ਸਿੰਘ ਸੰਧੂ, ਵਿੱਤ ਸਕੱਤਰ ਸੀਤਲ ਸਿੰਘ ਸੰਘਾ ਅਤੇ ਸੱਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਜਮਹੂਰੀ ਹਲਕਿਆਂ ਨੂੰ ਇਸ ਫ਼ੈਸਲੇ ਖ਼ਿਲਾਫ਼ ਆਵਾਜ਼ ਉਠਾਉਣ ਦੀ ਅਪੀਲ ਕੀਤੀ ਹੈ। ਕਸ਼ਮੀਰ ਦੇ ਇਕ ‘ਸਮਾਜਿਕ ਕਾਰਕੁਨ’ ਸੁਸ਼ੀਲ ਪੰਡਿਤ ਨੇ 28 ਅਕਤੂਬਰ 2010 ਨੂੰ ਦਿੱਲੀ ਦੇ ਤਿਲਕ ਮਾਰਗ ਥਾਣੇ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ ਕਿ 21 ਅਕਤੂਬਰ 2020 ਨੂੰ ਸਿਆਸੀ ਕੈਦੀਆਂ ਦੀ ਰਿਹਾਈ ਲਈ ਕਮੇਟੀ ਵੱਲੋਂ ਕਰਵਾਈ ਕਾਨਫਰੰਸ ਵਿਚ ‘ਆਜ਼ਾਦੀ-ਇਕੋ ਰਾਹ’ ਦੇ ਬੈਨਰ ਹੇਠ ਬੁਲਾਰਿਆਂ ਵੱਲੋਂ ਜਨਤਾ ਵਿੱਚ ਭੜਕਾਊ ਭਾਸ਼ਣ ਦਿੱਤੇ ਗਏ।