ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਦੇਸ਼ ਭਗਤ ਮਿਊਜ਼ੀਅਮ ਨੂੰ ਦਿੱਤੀ ਜਾਏਗੀ ਨਵੀਂ ਦਿੱਖ

07:27 AM Jul 07, 2024 IST

ਪੱਤਰ ਪ੍ਰੇਰਕ
ਜਲੰਧਰ, 6 ਜੁਲਾਈ
ਦੇਸ਼ ਭਗਤ ਯਾਦਗਾਰ ਦੀਆਂ ਤਿੰਨ ਸਬ-ਕਮੇਟੀਆਂ ਇਤਿਹਾਸ, ਮਿਊਜ਼ੀਅਮ ਅਤੇ ਲਾਇਬ੍ਰੇਰੀ ਦੀ ਸਾਂਝੀ ਮੀਟਿੰਗ ’ਚ ਵਿਚਾਰ ਵਟਾਂਦਰੇ ਉਪਰੰਤ ਫ਼ੈਸਲਾ ਕੀਤਾ ਗਿਆ ਕਿ ਇਤਿਹਾਸ, ਮਿਊਜ਼ੀਅਮ ਅਤੇ ਲਾਇਬ੍ਰੇਰੀ ਦੀ ਤ੍ਰਿਵੈਣੀ ਵੱਲੋਂ ਆਪਣੀ ਇਤਿਹਾਕ ਭੂਮਿਕਾ ਮਿਆਰੀ ਅੰਦਾਜ਼ ਵਿੱਚ ਨੇਪਰੇ ਚਾੜ੍ਹਨ ਅਤੇ ਦਰਸ਼ਕਾਂ/ਪਾਠਕਾਂ ਲਈ ਖਿੱਚ ਦਾ ਕੇਂਦਰ ਬਣਾਉਣ ਲਈ ਵਿਸ਼ੇਸ਼ ਉੱਦਮ ਜੁਟਾਏ ਜਾਣਗੇ। ਇਸ ਕਾਰਜ ਨੂੰ ਸਫ਼ਲਤਾ ਪੂਰਵਕ ਨੇਪਰੇ ਚਾੜ੍ਹਨ ਲਈ ਦੇਸ਼ ਬਦੇਸ਼ ਅੰਦਰ ਆਜ਼ਾਦੀ ਤਵਾਰੀਖ਼ ਅਤੇ ਉਸਦੀ ਅਜੋਕੀ ਪ੍ਰਸੰਗਕਤਾ ਨਾਲ ਜੁੜੀਆਂ ਸੰਸਥਾਵਾਂ ਦੇ ਨਾਂਅ ਜਨਤਕ ਅਪੀਲ ਕੀਤੀ ਗਈ ਹੈ ਕਿ ਉਹ ਦੁਰਲੱਭ ਇਤਿਹਾਸਕ ਲਿਖਤਾਂ, ਵਸਤਾਂ, ਤਸਵੀਰਾਂ, ਮੁਲਾਕਾਤਾਂ, ਜੀਵਨੀਆਂ, ਲਿਖਤੀ/ਰਿਕਾਰਡ ਰੂਪ ਵਿੱਚ ਦੇਸ਼ ਭਗਤ ਯਾਦਗਾਰ ਹਾਲ ਅੰਦਰ ਬਣੇ ‘ਬਾਬਾ ਸੋਹਣ ਸਿੰਘ ਭਕਨਾ ਗ਼ਦਰੀ ਮਿਊਜ਼ੀਅਮ’ ਦੀ ਗੈਲਰੀ ਵਿੱਚ ਪੁੱਜਦੀਆਂ ਕਰਨ ਲਈ ਹੱਥ ਵਟਾਉਣ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਪ੍ਰਧਾਨ ਅਜਮੇਰ ਸਿੰਘ, ਜਨਰਲ ਸਕੱਤਰ ਪ੍ਰਿਥੀਪਾਲ ਸਿੰਘ ਮਾੜੀਮੇਘਾ ਅਤੇ ਸਭਿਆਚਾਰਕ ਵਿੰਗ ਦੇ ਕਨਵੀਨਰ ਅਮੋਲਕ ਸਿੰਘ ਨੇ ਮੀਟਿੰਗ ’ਚ ਹੋਏ ਫੈਸਲਿਆਂ ਬਾਰੇ ਪ੍ਰੈਸ ਨਾਲ ਇਹ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਕਮੇਟੀ ਦੇ ਸਹਾਇਕ ਸਕੱਤਰ ਚਰੰਜੀਲਾਲ ਕੰਗਣੀਵਾਲ, ਇਤਿਹਾਸ ਕਮੇਟੀ ਦੇ ਕਨਵੀਨਰ ਹਰਵਿੰਦਰ ਭੰਡਾਲ, ਲਾਇਬ੍ਰੇਰੀ ਕਮੇਟੀ ਦੇ ਕਨਵੀਨਰ ਪ੍ਰੋ. ਗੋਪਾਲ ਸਿੰਘ ਬੁੱਟਰ, ਮਿਊਜ਼ੀਅਮ ਕਮੇਟੀ ਦੇ ਕਨਵੀਨਰ ਸੁਰਿੰਦਰ ਕੁਮਾਰੀ ਕੋਛੜ, ਡਾ. ਪਰਮਿੰਦਰ, ਗੁਰਮੀਤ ਹਾਜ਼ਰ ਸਨ।

Advertisement

Advertisement