ਦੇਸ਼ ਭਗਤ ਯੂਨੀਵਰਸਿਟੀ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਸੈਮੀਨਾਰ
ਨਿੱਜੀ ਪੱਤਰ ਪ੍ਰੇਰਕ
ਮੰਡੀ ਗੋਬਿੰਦਗੜ੍ਹ, 24 ਮਾਰਚ
ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਾਗਰੂਕਤਾ ਸੈਮੀਨਾਰ ਕਰਕੇ ਨਸ਼ਿਆਂ ਦੀ ਦੁਰਵਰਤੋਂ ਵਿਰੁੱਧ ਮਹੱਤਵਪੂਰਨ ਕਦਮ ਚੁੱਕਿਆ। ਇਹ ਵਰਕਸ਼ਾਪ ਵਿਦਿਆਰਥੀ ਭਲਾਈ ਵਿਭਾਗ ਅਧੀਨ ਰੈੱਡ ਰਿਬਨ ਕਲੱਬ ਵੱਲੋਂ ਪੰਜਾਬ ਸਰਕਾਰ, ਸਕੂਲ ਆਫ਼ ਨਰਸਿੰਗ, ਦੇਸ਼ ਭਗਤ ਯੂਨੀਵਰਸਿਟੀ ਦੇ ਸਹਿਯੋਗ ਨਾਲ ਕੀਤੀ ਗਈ ਜਿਸ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਸੀ। ਇਸ ਮੌਕੇ ਨਰਸਿੰਗ ਵਿਭਾਗ ਵੱਲੋਂ ਨਸ਼ਿਆਂ ਖਿਲਾਫ਼ ਰੈਲੀ ਵੀ ਕੱਢੀ ਗਈ। ਸਮਾਗਮ ਵਿੱਚ ਅਮਲੋਹ ਹਲਕੇ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ, ਐਸਡੀਐਮ ਚੇਤਨ ਬੰਗੜ, ਉਪ ਪੁਲੀਸ ਕਪਤਾਨ ਅਮਲੋਹ ਅਤੇ ਡਾ. ਸਲੀਨਾ ਨੇ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕੀਤਾ। ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ, ਪ੍ਰੋ-ਚਾਂਸਲਰ ਡਾ. ਤਜਿੰਦਰ ਕੌਰ, ਪ੍ਰੈਜ਼ੀਡੈਂਟ ਡਾ. ਸੰਦੀਪ ਸਿੰਘ, ਚਾਂਸਲਰ ਦੇ ਸਲਾਹਕਾਰ ਡਾ. ਵਰਿੰਦਰ ਸਿੰਘ, ਵਾਈਸ ਪ੍ਰੈਜ਼ੀਡੈਂਟ ਡਾ. ਹਰਸ਼ ਸਦਾਵਰਤੀ, ਡਾ. ਅਰਸ਼ਦੀਪ ਸਿੰਘ ਅਤੇ ਡਾ ਪ੍ਰਭਜੋਤ ਸਿੰਘ ਨੇ ਮਹਿਮਾਨਾਂ ਅਤੇ ਪ੍ਰਬੰਧਕ ਕਮੇਟੀ ਦਾ ਧੰਨਵਾਦ ਕੀਤਾ।