ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪਾਕਿਸਤਾਨ ‘ਸ਼ਹਿਜ਼ਾਦੇ’ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਬੇਤਾਬ: ਮੋਦੀ

01:16 PM May 02, 2024 IST

ਆਨੰਦ (ਗੁਜਰਾਤ), 2 ਮਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ਨੂੰ ‘ਪਾਕਿਸਤਾਨ ਦੀ ਪ੍ਰਸ਼ੰਸਕ’ ਕਰਾਰ ਦਿੰਦਿਆਂ ਦੋਸ਼ ਲਾਇਆ ਕਿ ਅੱਜ ਜਦੋਂ ਭਾਰਤ ਦੀ ਸਭ ਤੋਂ ਪੁਰਾਣੀ ਪਾਰਟੀ ‘ਮਰ ਰਹੀ ਹੈ’ ਤਾਂ ਗੁਆਂਢੀ ਮੁਲਕ ਦੇ ਆਗੂ ਇਸ ਲਈ ਦੁਆ ਕਰ ਰਹੇ ਹਨ ਅਤੇ ਉਹ ਸ਼ਹਿਜ਼ਾਦੇ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਬੇਤਾਬ ਹਨ। ਪ੍ਰਧਾਨ ਮੰਤਰੀ ਦੀਆਂ ਇਹ ਟਿੱਪਣੀਆਂ ਅਜਿਹੀਆਂ ਰਿਪੋਰਟਾਂ ਕਾਰਨ ਕੀਤੀਆਂ ਹਨ, ਜਿਨ੍ਹਾਂ ’ਚ ਪਾਕਿਸਤਾਨ ਵਿੱਚ ਇਮਰਾਨ ਖਾਨ ਦੀ ਕੈਬਨਿਟ ਦੇ ਸਾਬਕਾ ਮੰਤਰੀ ਚੌਧਰੀ ਫਵਾਦ ਹੁਸੈਨ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ 'ਤੇ ਕਾਂਗਰਸ ਨੇਤਾ ਰਾਹੁਲ ਗਾਂਧੀ ਦਾ ਵੀਡੀਓ ਸਾਂਝਾ ਕੀਤਾ ਹੈ ਅਤੇ ਉਨ੍ਹਾਂ ਦੀ ਤਾਰੀਫ ਕੀਤੀ ਹੈ। ਮੱਧ ਗੁਜਰਾਤ ਦੇ ਆਨੰਦ ਸ਼ਹਿਰ 'ਚ ਆਨੰਦ ਅਤੇ ਖੇੜਾ ਲੋਕ ਸਭਾ ਸੀਟਾਂ ਤੋਂ ਭਾਜਪਾ ਉਮੀਦਵਾਰਾਂ ਦੇ ਸਮਰਥਨ 'ਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਸ੍ਰੀ ਮੋਦੀ ਨੇ ਵਿਅੰਗਮਈ ਢੰਗ ਨਾਲ ਕਿਹਾ, ‘ਇਤਫਾਕ ਦੇਖੋ ਅੱਜ ਭਾਰਤ 'ਚ ਕਾਂਗਰਸ ਕਮਜ਼ੋਰ ਹੁੰਦੀ ਜਾ ਰਹੀ ਹੈ। ਇਥੇ ਕਾਂਗਰਸ ਮਰ ਰਹੀ ਹੈ ਤੇ ਉਥੇ ਪਾਕਿਸਤਾਨ ਰੋ ਰਿਹਾ ਹੈ। ਹੁਣ ਪਾਕਿਸਤਾਨੀ ਨੇਤਾ ਕਾਂਗਰਸ ਲਈ ਦੁਆ ਕਰ ਰਹੇ ਹਨ। ਪਾਕਿਸਤਾਨ ਸ਼ਹਿਜ਼ਾਦੇ (ਰਾਹੁਲ ਗਾਂਧੀ ਵੱਲ ਇਸ਼ਾਰਾ ਕਰਦੇ ਹੋਏ) ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਬੇਤਾਬ ਹੈ।’

Advertisement

Advertisement
Advertisement