ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮਨਾਹੀ ਦੇ ਬਾਵਜੂਦ ਜੀਂਦ ਵਿੱਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ

08:56 AM Nov 06, 2023 IST

ਮਹਾਂਵੀਰ ਮਿੱਤਲ
ਜੀਂਦ, 5 ਨਵੰਬਰ
ਪਾਬੰਦੀ ਦੇ ਬਾਵਜੂਦ ਜੀਂਦ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਜਾਣਕਾਰੀ ਅਨੁਸਾਰ ਸੈਟੇਲਾਈਟ ਰਾਹੀਂ ਚਾਰ ਦਿਨਾਂ ਵਿੱਚ ਅਜਿਹੇ 30 ਮਾਮਲੇ ਸਾਹਮਣੇ ਆ ਚੁੱਕੇ ਹਨ। ਉਂਝ ਹੁਣ ਤੱਕ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ 203 ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ।
ਉਪ ਨਿਦੇਸ਼ਕ ਖੇਤੀਬਾੜੀ ਡਾ. ਗਰੀਸ਼ ਨਾਗਪਾਲ ਨੇ ਦੱਸਿਆ ਕਿ ਫਸਲ ਦੀ ਪਰਾਲੀ ਸਾੜਨ ਵਾਲੇ 168 ਕਿਸਾਨਾਂ ਖ਼ਿਲਾਫ਼ ਕਾਰਵਾਈ ਹੋ ਚੁੱਕੀ ਹੈ। ਉਨ੍ਹਾਂ ਨੂੰ 4 ਲੱਖ 7 ਹਜ਼ਾਰ ਰੁਪਏ ਦਾ ਜੁਰਮਾਨਾ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਪਰਾਲੀ ਸਾੜਨ ਦੇ ਮਾਮਲੇ ਸਭ ਤੋਂ ਵੱਧ ਨਰਵਾਣਾ ਵਿੱਚ ਆਏ, ਜਦੋਂਕਿ ਨਰਵਾਣਾ ਵਿੱਚ 81 ਮਾਮਲੇ, ਉਚਾਨਾ ਵਿੱਚ 46, ਸਫੀਦੋਂ ਵਿੱਚ 23, ਅਲੇਵਾ ਵਿੱਚ 14, ਜੀਂਦ ਵਿੱਚ 5 ਪਿੱਲੂਖੇੜਾ ਵਿੱਚ 4 ਅਤੇ ਜੁਲਾਨਾ ਵਿੱਚ ਦੋ ਮਾਮਲੇ ਸਾਹਮਣੇ ਆਏ। ਡਾ. ਨਾਗਪਾਲ ਅਨੁਸਾਰ ਜ਼ਿਲ੍ਹੇ ਵਿੱਚ ਝੋਨੇ ਦੀ ਵਾਢੀ ਦਾ ਕੰਮ 85 ਫੀਸਦ ਪੂਰਾ ਹੋ ਚੁੱਕਿਆ ਹੈ ਅਤੇ ਜ਼ਿਲ੍ਹੇ ਵਿੱਚ ਲਗਾਤਾਰ ਵੱਧ ਰਹੇ ਪ੍ਰਦੁਸ਼ਣ ਨੂੰ ਰੋਕਣ ਲਈ ਡਿਪਟੀ ਕਮਿਸ਼ਨਰ ਮੁਹੰਮਦ ਇਮਰਾਨ ਰਜ਼ਾ ਦੇ ਹੁਕਮਾਂ ਅਨੁਸਾਰ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀ ਅਤੇ ਕਰਮਚਾਰੀਆਂ ਨੇ ਪਰਾਲੀ ਸਾੜਨ ਵਾਲਿਆਂ ’ਤੇ ਤਿੱਖੀ ਨਜ਼ਰ ਰੱਖੀ ਹੋਈ ਹੈ। ਡੀਸੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਪਰਾਲੀ ਆਦਿ ਨੂੰ ਅੱਗ ਨਾ ਲਾਉਣ। ਇਸ ਨਾਲ ਜਿੱਥੇ ਪ੍ਰਦੂਸ਼ਣ ਵਿੱਚ ਵਾਧਾ ਹੁੰਦਾ ਹੈ, ਉੱਥੇ ਖੇਤੀ ਕਰਨ ਯੋਗ ਜ਼ਮੀਨ ਵੀ ਬੰਜਰ ਹੋ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜੇ ਕਿਸੇ ਵੀ ਕਿਸਾਨ ਨੇ ਪਰਾਲੀ ਨੂੰ ਅੱਗ ਲਾਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

Advertisement

Advertisement