ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਪਾਬੰਦੀ ਦੇ ਬਾਵਜੂਦ ਨਹੀਂ ਰੁਕ ਰਹੀ ਪੋਲੀਥੀਨ ਲਿਫ਼ਾਫ਼ਿਆਂ ਦੀ ਵਿਕਰੀ ਤੇ ਵਰਤੋਂ

07:40 AM Jul 07, 2024 IST
ਗੰਦਗੀ ਦੇ ਢੇਰਾਂ ’ਤੇ ਪਏ ਪੋਲੀਥੀਨ ਦੇ ਲਿਫ਼ਾਫ਼ਿਆਂ ਵਿੱਚ ਪਈ ਰਹਿੰਦ -ਖੂੰਹਦ ਨੂੰ ਮੂੰਹ ਮਾਰਦੇ ਹੋਏ ਪਸ਼ੂ।

ਹੁਸ਼ਿਆਰ ਸਿੰਘ ਰਾਣੂ
ਮਾਲੇਰਕੋਟਲਾ, 6 ਜੁਲਾਈ
ਸਰਕਾਰ ਵੱਲੋਂ ਪੋਲੀਥੀਨ ’ਤੇ ਪਾਬੰਦੀ ਲਾਉਣ ਦੇ ਬਾਵਜੂਦ ਵੀ ਇੱਥੇ ਸ਼ਹਿਰ ਵਿੱਚ ਪੋਲੀਥੀਨ ਲਿਫ਼ਾਫ਼ਿਆਂ ਦੀ ਵਿਕਰੀ ਤੇ ਵਰਤੋਂ ਧੜੱਲੇ ਨਾਲ ਹੋ ਰਹੀ ਹੈ। ਜਦਕਿ ਸਰਕਾਰ ਨੇ ਪੋਲੀਥੀਨ ਨਾਲ ਵਾਤਾਵਰਨ ਨੂੰ ਹੋਣ ਵਾਲੇ ਨੁਕਸਾਨ ਨੂੰ ਧਿਆਨ ਵਿੱਚ ਰੱਖਦਿਆਂ ਇਸ ਦੀ ਵਰਤੋਂ ’ਤੇ ਪਾਬੰਦੀ ਲਾਈ ਹੋਈ ਹੈ। ਸ਼ਹਿਰ ਵਿੱਚ ਆਮ ਲੋਕਾਂ ਅਤੇ ਰੇਹੜੀ-ਫੜ੍ਹੀ ਵਾਲਿਆਂ ਤੋਂ ਲੈ ਕੇ ਵੱਡੇ-ਵੱਡੇ ਸ਼ੋਅਰੂਮਾਂ ਵਿੱਚ ਕੱਪੜੇ ਦੇ ਝੋਲਿਆਂ ਜਾਂ ਲਿਫ਼ਾਫ਼ਿਆਂ ਦੀ ਥਾਂ ਪੋਲੀਥੀਨ ਲਿਫ਼ਾਫ਼ਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਸੜਕ ਕਿਨਾਰੇ ਲੱਗੇ ਕੂੜੇ ਦੇ ਢੇਰਾਂ ਵਿੱਚ ਪੋਲੀਥੀਨ ਦੇ ਲਿਫ਼ਾਫ਼ਿਆਂ ਦੀ ਭਰਮਾਰ ਹੋਣ ਕਾਰਨ ਬੇਸਹਾਰਾ ਪਸ਼ੂ ਆਪਣੀ ਭੁੱਖ ਮਿਟਾਉਣ ਲਈ ਸਾਰਾ ਦਿਨ ਕੂੜੇ ਦੇ ਢੇਰਾਂ ਵਿੱਚ ਮੂੰਹ ਮਾਰਦੇ ਰਹਿੰਦੇ ਹਨ ਕਿਉਂਕਿ ਲੋਕ ਘਰਾਂ ਵਿੱਚ ਰੋਟੀ, ਸਬਜ਼ੀ ,ਫਲ਼ਾਂ ਅਤੇ ਹੋਰ ਖਾਧ ਪਦਾਰਥਾਂ ਦੀ ਬਚੀ-ਖੁਚੀ ਰਹਿੰਦ- ਖੂੰਹਦ ਲਿਫ਼ਾਫ਼ੇ ਵਿੱਚ ਪਾ ਕੇ ਕੂੜੇ ਦੇ ਢੇਰ ’ਤੇ ਸੁੱਟ ਦਿੰਦੇ ਹਨ।
ਡਾ.ਅਬਦੁਲ ਕਲਾਮ ਵੈੱਲਫੇਅਰ ਫ਼ਰੰਟ ਦੇ ਜਨਰਲ ਸਕੱਤਰ ਮੁਨਸ਼ੀ ਫ਼ਾਰੂਕ ਅਹਿਮਦ ਨੇ ਕਿਹਾ ਕਿ ਪੋਲੀਥੀਨ ਦੀ ਵਿਕਰੀ ਤੇ ਵਰਤੋਂ ਸਬੰਧੀ ਕੌਂਸਲ ਦੀ ਕਾਰਵਾਈ ਕੋਈ ਬਹੁਤੇ ਸਾਰਥਿਕ ਨਤੀਜੇ ਨਹੀਂ ਦੇ ਰਹੀ। ਕੌਂਸਲ ਅਧਿਕਾਰੀ ਕੁਝ ਦੁਕਾਨਾਂ ਤੋਂ ਪੋਲੀਥੀਨ ਦੇ ਥੈਲਿਆਂ ਦੇ ਦੋ-ਚਾਰ ਬੰਡਲ ਜ਼ਬਤ ਕਰ ਲੈਂਦੇ ਹਨ ਪਰ ਕੌਂਸਲ ਵੱਲੋਂ ਵੱਡੇ ਸਪਲਾਇਰਾਂ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਜੇ ਸਪਲਾਇਰਾਂ ਖ਼ਿਲਾਫ਼ ਕਾਰਵਾਈ ਹੋਵੇ ਤਾਂ ਹੀ ਇਸ ਨੂੰ ਪਲਾਸਟਿਕ ਦੀ ਵਰਤੋਂ ਬੰਦ ਹੋ ਸਕਦੀ ਹੈ। ਕਈ ਦੁਕਾਨਦਾਰਾਂ ਵੱਲੋਂ ਭਾਵੇਂ ਘਰੋਂ ਕੱਪੜੇ ਦੇ ਝੋਲੇ ਲਿਆਉਣ ਦੀ ਹਦਾਇਤ ਕੀਤੀ ਜਾਂਦੀ ਹੈ ਪਰ ਇਸ ਦੀ ਪਾਲਣਾ ਘੱਟ ਗਾਹਕ ਹੀ ਕਰਦੇ ਹਨ। ਐਡਵੋਕੇਟ ਦਵਿੰਦਰ ਸਿੰਘ ਮੋਮੀ ਨੇ ਕਿਹਾ ਕਿ ਕੌਂਸਲ ਨੂੰ ਪੋਲੀਥੀਨ ਦੇ ਲਿਫ਼ਾਫ਼ਿਆਂ ਦੀ ਵਿਕਰੀ ਰੋਕਣ ਲਈ ਨਿਯਮਿਤ ਕਾਰਵਾਈ ਕਰਦੇ ਰਹਿਣਾ ਚਾਹੀਦਾ ਹੈ।

Advertisement

ਪੋਲੀਥੀਨ ਵੇਚਣ ਵਾਲਿਆਂ ਕਾਰਵਾਈ ਜਾਰੀ: ਕਾਰਜਸਾਧਕ ਅਫ਼ਸਰ

ਕੌਂਸਲ ਦੇ ਕਾਰਜਸਾਧਕ ਅਫ਼ਸਰ ਅਪਰਅਪਾਰ ਸਿੰਘ ਨੇ ਦੱਸਿਆ ਕਿ ਕੌਂਸਲ ਵੱਲੋਂ ਸਮੇਂ-ਸਮੇਂ ਸਿਰ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਟੀਮ ਨਾਲ ਮਿਲ ਕੇ ਪੋਲੀਥੀਨ ਦੀ ਵਿਕਰੀ ਵਿਰੁੱਧ ਕਾਰਵਾਈ ਜਾਰੀ ਰਹਿੰਦੀ ਹੈ। ਉਨ੍ਹਾਂ ਦੱਸਿਆ ਕਿ ਕੌਂਸਲ ਵੱਲੋਂ ਪਿਛਲੇ ਤਿੰਨ ਮਹੀਨਿਆਂ ਵਿੱਚ ਡੇਢ ਕੁਇੰਟਲ ਪਲਾਸਟਿਕ ਜ਼ਬਤ ਕੀਤਾ ਗਿਆ ਹੈ। ਪਿਛਲੇ ਹਫ਼ਤੇ ਹੀ 30 ਕਿੱਲੋ ਪਲਾਸਟਿਕ ਜ਼ਬਤ ਕੀਤਾ ਗਿਆ ਹੈ ਅਤੇ ਪੋਲੀਥੀਨ ਵੇਚਣ ਵਾਲਿਆਂ ਦੇ ਤਿੰਨ ਹਜ਼ਾਰ ਰੁਪਏ ਦੇ ਤਿੰਨ ਚਲਾਨ ਕੀਤੇ ਗਏ ਹਨ।

Advertisement
Advertisement