For the best experience, open
https://m.punjabitribuneonline.com
on your mobile browser.
Advertisement

ਭਾਜਪਾ ਵੱਲੋਂ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਸਰਗਰਮੀਆਂ ਤੇਜ਼

10:08 AM Apr 13, 2024 IST
ਭਾਜਪਾ ਵੱਲੋਂ ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਸਰਗਰਮੀਆਂ ਤੇਜ਼
ਮੋਗਾ ਵਿੱਚ ਚੋਣਾਂ ਸਬੰਧੀ ਮੀਟਿੰਗ ਕਰਦੇ ਹੋਏ ਭਾਜਪਾ ਆਗੂ।
Advertisement

ਮਹਿੰਦਰ ਸਿੰਘ ਰੱਤੀਆਂ
ਮੋਗਾ, 12 ਅਪਰੈਲ
ਸੂਬੇ ’ਚ ਕਿਸਾਨਾਂ ਵੱਲੋਂ ਭਾਜਪਾ ਦੇ ਵਿਰੋਧ ਬਾਵਜੂਦ ਪਾਰਟੀ ਨੇ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਭਾਜਪਾ ਦੇ ਸੂਬਾਈ ਸੰਗਠਨ ਮੰਤਰੀ ਸ੍ਰੀਨਿਵਾਸਲੂ ਅਤੇ ਸੂਬਾ ਜਨਰਲ ਸਕੱਤਰ ਅਨਿਲ ਸਰੀਨ ਤੇ ਹੋਰ ਸੀਨੀਅਰ ਆਗੂਆਂ ਨੇ ਫ਼ਰੀਦਕੋਟ ਰਾਖਵਾਂ ਹਲਕੇ ’ਚ ਪੈਂਦੇ 9 ਵਿਧਾਨ ਸਭਾ ਹਲਕਿਆਂ ਦੇ ਪਾਰਟੀ ਆਗੂਆਂ ਨਾਲ ਇੱਥੇ ਮੀਟਿੰਗ ਕਰ ਕੇ ਚੋਣ ਪਰਚਾਰ ਤੇ ਵੋਟਰਾਂ ਤੱਕ ਭਾਜਪਾ ਦੀਆਂ ਨੀਤੀਆਂ ਨਾਲ ਪੁੱਜਣ ਲਈ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਭਾਜਪਾ ਆਗੂਆਂ ਸ੍ਰੀਨਿਵਾਸਲੂ ਅਤੇ ਅਨਿਲ ਸਰੀਨ ਨੇ ਕਿਹਾ ਕਿ ਪਿਛਲੇ 10 ਸਾਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੌਰਾਨ ਦੇਸ਼ ਤਰੱਕੀ ਦੀਆਂ ਮੰਜ਼ਿਲਾਂ ਤੱਕ ਪਹੁੰਚ ਰਿਹਾ ਹੈ। ਦੇਸ਼ ਦੇ ਲੋਕ ਭਾਜਪਾ ਦੀ ਮੁੜ ਸਰਕਾਰ ਬਣਾਉਣ ਲਈ ਉਤਾਵਲੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਇਸ ਵਾਰ ਭਾਜਪਾ ਦੇ ਹੱਕ ਦਾ ਮਾਹੌਲ ਬਣਿਆ ਹੋਇਆ ਹੈ। ਪੰਜਾਬ ਦੇ ਲੋਕ ਸੂਬਾ ਸਰਕਾਰ ਅਤੇ ਦੂਜੀਆਂ ਪਾਰਟੀਆਂ ਤੋਂ ਦੁਖੀ ਹਨ। ਲੋਕਾਂ ਦੀ ਇੱਕੋ-ਇੱਕ ਉਮੀਦ ਭਾਜਪਾ ਹੈ। ਇਸ ਕਰ ਕੇ ਪੰਜਾਬ ਦੀਆਂ ਸਾਰੀਆਂ 13 ਸੀਟਾਂ ਉੱਪਰ ਭਾਜਪਾ ਦੀ ਵੱਡੀ ਜਿੱਤ ਹੋਵੇਗੀ। ਉਨ੍ਹਾਂ ਕਿਹਾ ਕਿ ਭਾਜਪਾ ਦੀਆਂ ਨੀਤੀਆਂ ਤੋਂ ਲੋਕ ਖ਼ੁਸ਼ ਹਨ, ਜਿਸ ਕਰ ਕੇ ਭਾਜਪਾ ਦਿਨ ਕਾਫ਼ਲਾ ਦਿਨੋਂ-ਦਿਨ ਵਧਦਾ ਜਾ ਰਿਹਾ ਹੈ।
ਇੱਥੇ ਮੀਟਿੰਗ ਵਿੱਚ ਮਨਜੀਤ ਸਿੰਘ ਰਾਏ, ਹਲਕਾ ਫ਼ਰੀਦਕੋਟ ਕਨਵੀਨਰ ਸ਼ਿਵ ਰਾਜ ਚੌਧਰੀ, ਮੋਗਾ ਭਾਜਪਾ ਕੋ-ਕਨਵੀਨਰ ਦੁਰਗੇਸ਼ ਸ਼ਰਮਾ, ਮੋਗਾ ਭਾਜਪਾ ਜ਼ਿਲ੍ਹਾ ਪ੍ਰਧਾਨ, ਡਾ. ਸੀਮਾਂਤ ਗਰਗ, ਫ਼ਰੀਦਕੋਟ ਦੇ ਪ੍ਰਧਾਨ ਗੌਰਵ ਕੱਕੜ, ਕ੍ਰਿਸ਼ਨਾ ਨਾਗਪਾਲ, ਸ੍ਰੀ ਮੁਕਤਸਰ ਸਾਹਿਬ ਦੇ ਪ੍ਰਧਾਨ ਸਤੀਸ਼ ਅਸੀਜਾ ਆਦਿ ਨੇ ਸ਼ਿਰਕਤ ਕੀਤੀ।

Advertisement

Advertisement
Author Image

joginder kumar

View all posts

Advertisement
Advertisement
×