ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਰਫ਼ਬਾਰੀ ਦੇ ਬਾਵਜੂਦ ਸ਼ਰਧਾਲੂਆਂ ’ਚ ਭਾਰੀ ਉਤਸ਼ਾਹ

09:03 PM Jun 23, 2023 IST
featuredImage featuredImage

ਟ੍ਰਿਬਿਉੂਨ ਨਿਉੂਜ਼ ਸਰਵਿਸ

Advertisement

ਅੰਮ੍ਰਿਤਸਰ, 8 ਜੂਨ

ਉਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਨਿਰੰਤਰ ਬਰਫਬਾਰੀ ਦੇ ਬਾਵਜੂਦ ਯਾਤਰਾ ਲਈ ਸ਼ਰਧਾਲੂਆਂ ਦੇ ਉਤਸ਼ਾਹ ਵਿੱਚ ਕੋਈ ਕਮੀ ਨਹੀਂ ਆਈ ਹੈ। ਸਾਲਾਨਾ ਯਾਤਰਾ ਦੇ ਆਰੰਭ ਹੋਣ ਤੋਂ ਲਗਪਗ ਤਿੰਨ ਹਫਤਿਆਂ ਦੌਰਾਨ ਹੁਣ ਤੱਕ 37 ਹਜ਼ਾਰ ਤੋਂ ਵੱਧ ਸ਼ਰਧਾਲੂ ਹੇਮਕੁੰਟ ਸਾਹਿਬ ਦੇ ਦਰਸ਼ਨ ਕਰ ਚੁੱਕੇ ਹਨ।

Advertisement

ਇਹ ਖੁਲਾਸਾ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਕੀਤਾ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਵਾਸਤੇ ਗੁਰਦੁਆਰੇ ਦੇ ਕਿਵਾੜ ਸੰਗਤ ਵਾਸਤੇ 20 ਮਈ ਨੂੰ ਖੋਲ੍ਹੇ ਗਏ ਸਨ। ਲਗਭਗ ਤਿੰਨ ਹਫ਼ਤਿਆਂ ਦੇ ਇਸ ਸਮੇਂ ਦੌਰਾਨ ਹੁਣ ਤੱਕ 37,407 ਸ਼ਰਧਾਲੂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਮੱਥਾ ਟੇਕ ਚੁੱਕੇ ਹਨ। ਉਨ੍ਹਾਂ ਕਿਹਾ ਕਿ ਉੱਤਰਾਖੰਡ ਵਿੱਚ ਸਥਾਪਤ ਸਾਰੇ ਧਾਮਾਂ ਵਿਚੋਂ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਸਭ ਤੋਂ ਵਧੇਰੇ ਉਚਾਈ 15,200 ਫੁੱਟ ਉੱਤੇ ਸਥਿਤ ਹੈ। ਬਿੰਦਰਾ ਨੇ ਕਿਹਾ ਕਿ ਇਸ ਵਾਰ ਖਰਾਬ ਮੌਸਮ ਅਤੇ ਬਰਫਬਾਰੀ ਦੇ ਚੱਲਦਿਆਂ ਕਈ ਤਰ੍ਹਾਂ ਦੀਆਂ ਮੁਸ਼ਕਲਾਂ ਦਰਪੇਸ਼ ਹਨ ਜਿਸ ਦੇ ਬਾਵਜੂਦ ਸ਼ਰਧਾਲੂਆਂ ਦੇ ਉਤਸ਼ਾਹ ਵਿਚ ਕੋਈ ਕਮੀ ਨਹੀਂ ਆਈ ਅਤੇ ਯਾਤਰੂਆਂ ਦੇ ਉਤਸ਼ਾਹ ਸਦਕਾ ਇਹ ਯਾਤਰਾ ਨਿਰੰਤਰ ਜਾਰੀ ਹੈ।

ਇਸ ਦੌਰਾਨ ਗੁਰਦੁਆਰਾ ਗੋਬਿੰਦ ਘਾਟ ਦੇ ਮੈਨੇਜਰ ਭਾਈ ਸੇਵਾ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਵਿਖੇ ਅਤੇ ਅਟਲਾਕੋਟੀ ਗਲੇਸ਼ੀਅਰ ਵਾਲੇ ਇਲਾਕੇ ਵਿੱਚ ਲਗਪਗ ਰੋਜ਼ ਹੀ ਹਲਕੀ ਬਰਫ਼ਬਾਰੀ ਹੋ ਰਹੀ ਹੈ। ਗੁਰਦੁਆਰੇ ਦੇ ਕਰਮਚਾਰੀਆਂ ਵੱਲੋਂ ਬਰਫ ਹਟਾ ਕੇ ਰਸਤਾ ਸਾਫ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਯਾਤਰੂਆਂ ਦੀ ਸਹੂਲਤ ਲਈ ਹੈਲੀਕਾਪਟਰ ਸੇਵਾ ਵੀ ਨਿਰੰਤਰ ਚੱਲ ਰਹੀ ਹੈ। ਮਿਲੇ ਵੇਰਵਿਆਂ ਮੁਤਾਬਕ ਜੂਨ ਮਹੀਨੇ ਵਿਚ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਹੋਣ ਤੋਂ ਬਾਅਦ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਯਾਤਰਾ ਲਈ ਸ਼ਰਧਾਲੂਆਂ ਦੀ ਗਿਣਤੀ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।

Advertisement