ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਚਿਤਾਵਨੀ ਦੇ ਬਾਵਜੂਦ ਵੀ ਸਰਕਾਰ ਨੇ ਪੁਖ਼ਤਾ ਪ੍ਰਬੰਧ ਨਹੀਂ ਕੀਤੇ: ਢੀਂਡਸਾ

10:50 AM Jul 16, 2023 IST
featuredImage featuredImage
ਘੱਗਰ ਦੀ ਮਾਰ ਹੇਠ ਆਏ ਮੂਨਕ ਨੇੜਲੇ ਪਿੰਡਾਂ ਦੇ ਦੌਰੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਆਗੂ ਪਰਮਿੰਦਰ ਸਿੰਘ ਢੀਂਡਸਾ।

ਗੁਰਦੀਪ ਸਿੰਘ ਲਾਲੀ/ਕਰਮਵੀਰ ਸੈਣੀ
ਸੰਗਰੂਰ/ਮੂਨਕ, 15 ਜੁਲਾਈ
ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੀਨੀਅਰ ਆਗੂ ਤੇ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਵਤਨ ਪਰਤਦਿਆਂ ਹੀ ਘੱਗਰ ਦੀ ਲਪੇਟ ਵਾਲੇ ਪਿੰਡਾਂ ਦਾ ਦੌਰਾ ਕੀਤਾ। ਉਨ੍ਹਾਂ ਨਵਾਂਗਾਉ, ਹੋਤੀਪੁਰ, ਬੂਸ਼ੈਹਰਾ, ਬੰਗਾ, ਹਮੀਰਗੜ੍ਹ, ਭਾਠੂਆ, ਗੋਬਿੰਦਪੁਰਾ ਪਾਪੜਾ, ਬੱਲਰਾਂ, ਕੜੈਲ ਅਤੇ ਮੂਣਕ ਸ਼ਹਿਰ ਸਮੇਤ ਕਈ ਪਿੰਡਾਂ ਵਿੱਚ ਹੜ੍ਹਾਂ ਦੇ ਹਾਲਾਤ ਦਾ ਜਾਇਜ਼ਾ ਲਿਆ। ਉਨਾਂ ਹੜ੍ਹਾਂ ਕਾਰਨ ਸੰਕਟ ਵਿੱਚ ਫਸੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਹਰ ਤਰ੍ਹਾਂ ਦੇ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਪਾਰਟੀ ਵਰਕਰਾਂ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਤੁੰਰਤ ਮੱਦਦ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਇਸ ਆਫ਼ਤ ਦੀ ਮਾਰ ਝੱਲ ਰਹੇ ਲੋਕਾਂ ਤੱਕ ਪੁੱਜਣ ਵਿੱਚ ਸਰਕਾਰ ਨਾਕਾਮ ਰਹੀ ਹੈ। ਢੀਂਡਸਾ ਨੇ ਝੋਨੇ ਦੀ ਪਨੀਰੀ ਮੁਫਤ ਦੇਣ ਦਾ ਐਲ਼ਾਨ ਵੀ ਕੀਤਾ। ਮੀਡੀਆ ਨਾਲ ਗੱਲਬਾਤ ਕਰਦਿਆਂ ਸ੍ਰੀ ਢੀਂਡਸਾ ਨੇ ਪੰਜਾਬ ਸਰਕਾਰ ਉੱਤੇ ਹੜ੍ਹ ਪੀੜਤ ਲੋਕਾਂ ਦੀ ਸਾਰ ਨਾ ਲੈਣ ਦੇ ਦੋਸ਼ ਲਾਉਦਿਆਂ ਕਿਹਾ ਕਿ ਪੰਜਾਬ ਸਰਕਾਰ ਅਜੇ ਤਕ ਵੀ ਪੀੜਤ ਲੋਕਾਂ ਤੱਕ ਨਹੀਂ ਪਹੁੰਚ ਰਹੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਮੌਸਮ ਵਿਭਾਗ ਦੀ ਚਿਤਾਵਨੀ ਦੇ ਬਾਵਜੂਦ ਵੀ ਹੜ੍ਹਾਂ ਨਾਲ ਨਜਿੱਠਣ ਦੇ ਪੁਖ਼ਤਾ ਪ੍ਰਬੰਧ ਨਹੀਂ ਕੀਤੇ ਜਿਸ ਕਾਰਨ ਲੋਕਾਂ ਦਾ ਵੱਡਾ ਨੁਕਸਾਨ ਹੋ ਗਿਆ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਕਿਹਾ ਕਿ ਉਹ ਨਵੇਂ ਪ੍ਰੋਫੈਸ਼ਨ ਵੱਲ ਧਿਆਨ ਦੇਣ।

Advertisement

Advertisement
Tags :
ਸਰਕਾਰਕੀਤੇਚਿਤਾਵਨੀਢੀਂਡਸਾਨਹੀਂਪੁਖ਼ਤਾਪ੍ਰਬੰਧਬਾਵਜੂਦ