ਨੇਪਾਲ ਵੱਲ ਮਦਦ ਦਾ ਹੱਥ ਵਧਾਉਣ ਿਵਕਸਤ ਦੇਸ਼: ਗੁਟੇਰੇਜ਼
ਕਾਠਮੰਡੂ, 29 ਅਕਤੂਬਰ
ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਾਹਲ ‘ਪ੍ਰਚੰਡ’ ਦੇ ਸੱਦੇ ’ਤੇ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਅੰਤੋਨੀਨੀਓ ਗੁਟੇਰੇਜ਼ ਹਿਮਾਲੀਅਨ ਦੇਸ਼ ਦੀ ਪਹਿਲੀ ਸਰਕਾਰੀ ਯਾਤਰਾ ’ਤੇ ਇੱਥੇ ਪਹੁੰਚੇ ਹਨ। ਗੁਟੇਰੇਜ਼ ਨੇ ਉਪ ਪ੍ਰਧਾਨ ਮੰਤਰੀ ਅਤੇ ਰੱਖਿਆ ਮੰਤਰੀ ਪੂਰਨ ਬਹਾਦੁਰ ਖੜਕਾ ਅਤੇ ਵਿਦੇਸ਼ ਮੰਤਰੀ ਨਰਾਇਣ ਪ੍ਰਕਾਸ਼ ਸੌਦ ਨਾਲ ਵੀ ਵੱਖ-ਵੱਖ ਮੀਟਿੰਗਾਂ ਕੀਤੀਆਂ।
‘ਐਕਸ’ ‘ਤੇ ਇਕ ਪੋਸਟ ਵਿਚ ਨੇਪਾਲ ਦੇ ਪ੍ਰਧਾਨ ਮੰਤਰੀ ਦਫਤਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਪ੍ਰਚੰਡ ਅਤੇ ਸੰਯੁਕਤ ਰਾਸ਼ਟਰ ਦੇ ਮੁਖੀ ਗੁਟੇਰੇਜ਼ ਵਿਚਕਾਰ ਮੀਟਿੰਗ ਹੋਈ ਜੋ ਪ੍ਰਧਾਨ ਮੰਤਰੀ ਦੇ ਦੋਸਤਾਨਾ ਸੱਦੇ ‘ਤੇ ਨੇਪਾਲ ਦੇ ਅਧਿਕਾਰਤ ਦੌਰੇ ’ਤੇ ਹਨ। ਪ੍ਰਧਾਨ ਮੰਤਰੀ ਪ੍ਰਚੰਡ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਸੰਯੁਕਤ ਰਾਸ਼ਟਰ ਦੇ ਮੁਖੀ ਨੇ ਨੇਪਾਲ ਨੂੰ ਵਿਸ਼ਵ ਸੰਸਥਾ ਦੇ ਸਮਰਥਨ ਦਾ ਵਾਅਦਾ ਕੀਤਾ ਤਾਂ ਜੋ ਅੰਤਰਰਾਸ਼ਟਰੀ ਮਾਪਦੰਡਾਂ, ਸੁਪਰੀਮ ਕੋਰਟ ਦੇ ਹੁਕਮਾਂ ਅਤੇ ਪੀੜਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਨ ਅਤੇ ਇਸ ਨੂੰ ਅਮਲ ਵਿੱਚ ਲਿਆਉਣ ਲਈ ਇੱਕ ਪ੍ਰਕਿਰਿਆ ਵਿਕਸਿਤ ਕੀਤੀ ਜਾ ਸਕੇ।
ਪ੍ਰਧਾਨ ਮੰਤਰੀ ਪ੍ਰਚੰਡ ਦੇ ਨਾਲ ਇੱਕ ਸਾਂਝੇ ਪ੍ਰੈਸ ਬਿਆਨ ਵਿੱਚ ਕਿਹਾ ਗਿਆ ਕਿ ਸੰਯੁਕਤ ਰਾਸ਼ਟਰ ਦੇ ਮੁਖੀ ਨੇ ਵਿਕਸਤ ਦੇਸ਼ਾਂ ਨੂੰ ਨੇਪਾਲ ਵਰਗੇ ਦੇਸ਼ਾਂ ਲਈ ਸਹਾਇਤਾ ਵਧਾਉਣ ਦੀ ਅਪੀਲ ਕੀਤੀ ਜੋ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਤੋਂ ਪੀੜਤ ਹਨ। ਉਨ੍ਹਾਂ ਕਿਹਾ ਕਿ ਕੋਵਿਡ-19 ਮਹਾਮਾਰੀ, ਮਹਿੰਗਾਈ ਅਤੇ ਜਲਵਾਯੂ ਤਬਦੀਲੀ ਕਾਰਨ ਪੈਦਾ ਹੋਏ ਭਾਰੀ ਖ਼ਤਰੇ ਤੋਂ ਬਾਅਦ ਨੇਪਾਲ ਵੀ ਵਿਸ਼ਵਵਿਆਪੀ ਸੰਕਟ ਦੇ ਬਰਫੀਲੇ ਤੂਫ਼ਾਨ ਵਿੱਚ ਫਸਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹੋਰ ਅੰਤਰਰਾਸ਼ਟਰੀ ਕਾਰਵਾਈ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਕਸਤ ਦੇਸ਼ਾਂ ਨੂੰ ਟਿਕਾਊ ਵਿਕਾਸ ਦਾ ਸਮਰਥਨ ਕਰਨ ਲਈ ਕਦਮ ਚੁੱਕਣੇ ਚਾਹੀਦੇ ਹਨ, ਅਤੇ ਨੇਪਾਲ ਸਮੇਤ ਵਿਕਾਸਸ਼ੀਲ ਅਰਥਵਿਵਸਥਾਵਾਂ ਨੂੰ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਮਦਦ ਕਰਨੀ ਚਾਹੀਦੀ ਹੈ। ਇਸ ਤੋਂ ਪਹਿਲਾਂ ਗੁਟੇਰੇਜ਼ ਚਾਰ ਦਿਨਾਂ ਦੇ ਅਧਿਕਾਰਤ ਦੌਰੇ ‘ਤੇ ਐਤਵਾਰ ਤੜਕੇ ਗੁਟੇਰੇਜ਼ ਇੱਥੇ ਪਹੁੰਚੇ। -ਪੀਟੀਆਈ