ਅਮਲੋਹ ਦਾ ਵਿਕਾਸ ਸ਼੍ਰੋਮਣੀ ਅਕਾਲੀ ਦਲ ਦੀ ਦੇਣ: ਰਾਜੂ ਖੰਨਾ
ਪੱਤਰ ਪ੍ਰੇਰਕ
ਅਮਲੋਹ, 20 ਨਵੰਬਰ
ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਅਮਲੋਹ ਦੇ ਮੁੱਖ-ਸੇਵਾਦਾਰ ਗੁਰਪ੍ਰੀਤ ਸਿੰਘ ਰਾਜੂ ਖੰਨਾ ਦੀ ਅਗਵਾਈ ਵਿੱਚ ਅਮਲੋਹ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਪਾਰਟੀ ਦਫ਼ਤਰ ’ਚ ਪਾਰਟੀ ਵਰਕਰਾਂ ਅਤੇ ਆਗੂਆਂ ਦੀ ਮੀਟਿੰਗ ਹੋਈ। ਇਸ ਵਿੱਚ ਹਰ ਵਾਰਡ ਦੀਆਂ ਸਮੱਸਿਆਵਾਂ ’ਤੇ ਚਰਚਾ ਕੀਤੀ ਗਈ। ਸ੍ਰੀ ਰਾਜੂ ਖੰਨਾ ਨੇ ਕਿਹਾ ਕਿ ਹਲਕੇ ਅਤੇ ਸ਼ਹਿਰ ਵਿੱਚ ਜੋ ਵਿਕਾਸ ਹੋਇਆ ਹੈ, ਉਹ ਸਿਰਫ਼ ਅਕਾਲੀ ਦਲ ਦੀ ਸਰਕਾਰ ਸਮੇਂ ਹੀ ਹੋਇਆ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਅਤੇ ਮੌਜੂਦਾ ‘ਆਪ’ ਸਰਕਾਰ ਨੇ ਸ਼ਹਿਰ ਵਾਸੀਆਂ ਨੂੰ ਗੁਮਰਾਹ ਕਰ ਕੇ ਵਿਕਾਸ ਦੇ ਝੂਠੇ ਵਾਅਦੇ ਕੀਤੇ ਜੋ ਵਫ਼ਾ ਨਹੀਂ ਹੋਏ।
ਮੀਟਿੰਗ ਨੂੰ ਜ਼ਿਲ੍ਹਾ ਮੁੱਖ ਬੁਲਾਰੇ ਕੈਪਟਨ ਜਸਵੰਤ ਸਿੰਘ ਬਾਜਵਾ, ਜਥੇਦਾਰ ਕਰਮਜੀਤ ਸਿੰਘ ਭਗੜਾਣਾ, ਸ਼ਹਿਰੀ ਪ੍ਰਧਾਨ ਰਾਕੇਸ਼ ਕੁਮਾਰ ਸ਼ਾਹੀ, ਸੀਨੀਅਰ ਆਗੂ ਰਣਜੀਤ ਸਿੰਘ ਘੋਲਾ ਰੁੜਕੀ, ਸੀਨੀਅਰ ਆਗੂ ਪਰਮਿੰਦਰ ਸਿੰਘ ਨੀਟਾ ਸੰਧੂ, ਕੋਰ ਕਮੇਟੀ ਮੈਂਬਰ ਕੰਵਲਜੀਤ ਸਿੰਘ ਗਿੱਲ, ਹਲਕਾ ਪ੍ਰਧਾਨ ਡਾ.ਅਰੁਜਨ ਸਿੰਘ, ਸੁਖਵਿੰਦਰ ਸਿੰਘ ਕਾਲਾ ਅਰੌੜਾ, ਚਮਕੌਰ ਸਿੰਘ ਤੰਦਾਬੱਧਾ, ਪਰਮਜੀਤ ਸਿੰਘ ਔਜਲਾ, ਸਾਬਕਾ ਕੌਂਸਲਰ ਬਲਤੇਜ ਸਿੰਘ ਆਦਿ ਨੇ ਸੰਬੋਧਨ ਕੀਤਾ।