ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮੁਹਾਲੀ ਇਲਾਕੇ ਦਾ ਵਿਕਾਸ ਅਕਾਲੀ ਸਰਕਾਰ ਦੀ ਦੇਣ: ਸੁਖਬੀਰ ਬਾਦਲ

08:45 AM May 04, 2024 IST
ਮੁਹਾਲੀ ’ਚ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਤੋਂ ਯਾਤਰਾ ਸ਼ੁਰੂ ਕਰਦੇ ਹੋਏ ਸੁਖਬੀਰ ਸਿੰਘ ਬਾਦਲ ਤੇ ਪ੍ਰੇਮ ਸਿੰਘ ਚੰਦੂਮਾਜਰਾ। -ਫੋਟੋ: ਵਿੱਕੀ ਘਾਰੂ

ਦਰਸ਼ਨ ਸਿੰਘ ਸੋਢੀ
ਐਸ.ਏ.ਐਸ. ਨਗਰ (ਮੁਹਾਲੀ), 3 ਮਈ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ‘ਪੰਜਾਬ ਬਚਾਓ ਯਾਤਰਾ’ ਦਾ ਅੱਜ ਇੱਥੇ ਪਹੁੰਚਣ ’ਤੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਅਤੇ ਇਲਾਕੇ ਦੇ ਲੋਕਾਂ ਨੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਹਰੇਕ ਥਾਂ ਲੋਕਾਂ ਨੇ ਯਾਤਰਾ ’ਤੇ ਫੁੱਲਾਂ ਦੀ ਵਰਖਾ ਕੀਤੀ। ਅਕਾਲੀ ਦਲ ਦੀ ਇਸ ‘ਪੰਜਾਬ ਬਚਾਓ ਯਾਤਰਾ’ ਵਿੱਚ ਨੌਜਵਾਨਾਂ ਦੀ ਵੱਡੀ ਭੀੜ ਜਮ੍ਹਾਂ ਹੋਣ ਕਾਰਨ ਮੁਹਾਲੀ ਏਅਰਪੋਰਟ ਸੜਕ ’ਤੇ ਆਵਾਜਾਈ ਪ੍ਰਭਾਵਿਤ ਰਹੀ ਅਤੇ ਰਾਹਗੀਰਾਂ ਨੂੰ ਕਾਫ਼ੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਇਸ ਮੌਕੇ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਗਰੇਟਰ ਮੁਹਾਲੀ ਇਲਾਕੇ ਦਾ ਸਰਬਪੱਖੀ ਵਿਕਾਸ ਅਤੇ ਤਰੱਕੀ ਸਿਰਫ਼ ਪਿਛਲੀ ਅਕਾਲੀ ਸਰਕਾਰ ਦੀ ਦੇਣ ਹੈ। ਉਸ ਤੋਂ ਬਾਅਦ ਪੰਜ ਸਾਲ ਕਾਂਗਰਸ ਨੇ ਡੱਕਾ ਨਹੀਂ ਤੋੜਿਆ ਅਤੇ ਹੁਣ ਪਿਛਲੇ ਦੋ ਸਾਲਾਂ ਤੋਂ ‘ਆਪ’ ਸਰਕਾਰ ਵੱਲੋਂ ਪੰਜਾਬ ਦੀ ਮਿਨੀ ਰਾਜਧਾਨੀ ਵਜੋਂ ਜਾਣੇ ਜਾਂਦੇ ਮੁਹਾਲੀ ਅਤੇ ਆਸ-ਪਾਸ ਦੇ ਇਲਾਕੇ ਨੂੰ ਵਿਕਾਸ ਪੱਖੋਂ ਅਣਗੌਲਿਆਂ ਕੀਤਾ ਹੋਇਆ ਹੈ। ਉਨ੍ਹਾਂ ਨੇ ਮੰਚ ਤੋਂ ਆਪਣੀ ਪਾਰਟੀ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਨੂੰ ਜਿਤਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਖੇਤਰੀ ਪਾਰਟੀ ਦੀ ਮਜ਼ਬੂਤੀ ਹੀ ਸੂਬੇ ਦੇ ਲੋਕਾਂ ਦੀ ਤਰੱਕੀ ਹੈ। ਉਨ੍ਹਾਂ ਐਲਾਨ ਕੀਤਾ ਕਿ ਗਰੇਟਰ ਮੁਹਾਲੀ ਦਾ ਹੋਰ ਵਿਕਾਸ ਕਰ ਕੇ ਇਸ ਨੂੰ ਮੈਟਰੋ ਸ਼ਹਿਰ ਬਣਾਇਆ ਜਾਵੇਗਾ। ਸ੍ਰੀ ਬਾਦਲ ਨੇ ਕਿਹਾ ਕਿ ਪਿਛਲੀ ਅਕਾਲੀ ਸਰਕਾਰ ਨੇ ਮੁਹਾਲੀ ਵਿੱਚ ਕੌਮਾਂਤਰੀ ਹਵਾਈ ਅੱਡਾ ਸਥਾਪਤ ਕੀਤਾ, ਜਿਸ ਸਦਕਾ ਸ਼ਹਿਰ ਦਾ ਤੇਜ਼ੀ ਨਾਲ ਵਿਕਾਸ ਹੋਇਆ। ਇਸ ਨਾਲ ਜਿੱਥੇ ਵਪਾਰ ਵਧਿਆ, ਉੱਥੇ ਹੀ ਸ਼ਹਿਰ ਦਾ ਨਾਂ ਦੁਨੀਆਂ ਦੇ ਨਕਸ਼ੇ ’ਤੇ ਆ ਗਿਆ। ਇੱਥੇ ਹਵਾਈ ਅੱਡੇ ਕਾਰਨ ਹੀ ਸੂਚਨਾ ਤਕਨਾਲੋਜੀ ਖੇਤਰ ਸਥਾਪਤ ਹੋਇਆ ਹੈ। ਉਨ੍ਹਾਂ ਖ਼ੁਦ ਸਨਅਤੀ ਘਰਾਣਿਆਂ ਨੂੰ ਰਾਜ਼ੀ ਕਰ ਕੇ ਮੁਹਾਲੀ ਵਿੱਚ ਇੰਡੀਅਨ ਸਕੂਲ ਆਫ਼ ਬਿਜ਼ਨਸ ਸਥਾਪਤ ਕਰਵਾਇਆ। ਆਈਸਰ ਅਤੇ ਇੰਸਟੀਚਿਊਟ ਆਫ਼ ਨੈਨੋ ਸਾਇੰਸ ਐਂਡ ਟੈਕਨੋਲੋਜੀ ਵਰਗੇ ਦੋ ਅਹਿਮ ਕੇਂਦਰ ਸਥਾਪਤ ਕਰਵਾਏ। ਇਸ ਮੌਕੇ ਲੋਕ ਸਭਾ ਚੋਣਾਂ ਲਈ ਅਕਾਲੀ ਦਲ ਦੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ, ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ, ਖਰੜ ਦੇ ਹਲਕਾ ਇੰਚਾਰਜ ਰਣਜੀਤ ਸਿੰਘ ਗਿੱਲ, ਮੀਤ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ, ਸੀਨੀਅਰ ਹਰਜੀਤ ਸਿੰਘ ਭੁੱਲਰ, ਐੱਸਸੀ ਵਿੰਗ ਦੇ ਸੂਬਾ ਜਨਰਲ ਸਕੱਤਰ ਸ਼ਮਸ਼ੇਰ ਸਿੰਘ ਪੁਰਖਾਲਵੀ, ਯੂਥ ਵਿੰਗ ਦੇ ਮੀਤ ਪ੍ਰਧਾਨ ਜਸਪ੍ਰੀਤ ਸਿੰਘ ਸੋਨੀ ਬੜੀ, ਅਜੈਪਾਲ ਸਿੰਘ ਮਿੱਡੂਖੇੜਾ, ਦਵਿੰਦਰ ਸਿੰਘ ਬੌਬੀ ਆਦਿ ਮੌਜੂਦ ਸਨ।

Advertisement

ਸੁਖਬੀਰ ਬਾਦਲ ਭਲਕੇ ਸੁਣਨਗੇ ਲੋਕਾਂ ਦੀਆਂ ਸਮੱਸਿਆਵਾਂ

ਲਾਲੜੂ (ਸਰਬਜੀਤ ਸਿੰਘ ਭੱਟੀ): ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਐਤਵਾਰ ਨੂੰ ਹਲਕੇ ਦੇ ਦਰਜਨਾਂ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ। ਇਹ ਜਾਣਕਾਰੀ ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐੱਨ.ਕੇ. ਸ਼ਰਮਾ ਦੇ ਭਰਾ ਧਰਮਿੰਦਰ ਸ਼ਰਮਾ ਨੇ ਅੱਜ ਹਲਕੇ ਦੇ ਪਿੰਡ ਰਾਮਪੁਰ ਬਹਿਲ, ਪੁਨਸਰ, ਖੇੜੀ ਜੱਟਾਂ, ਮੀਆਂਪੁਰ, ਭਗਵਾਸੀ, ਆਗਾਂਪੁਰ, ਤੋਗਾਂਪੁਰ ਸਮੇਤ ਇੱਕ ਦਰਜਨ ਪਿੰਡਾਂ ਦਾ ਦੌਰਾ ਕਰ ਕੇ ਲੋਕਾਂ ਨੂੰ ਇਸ ਯਾਤਰਾ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਇਸ ਯਾਤਰਾ ਵਿੱਚ ਸ਼ਾਮਲ ਹੋ ਕੇ ਸੁਖਬੀਰ ਬਾਦਲ ਅੱਗੇ ਆਪਣੀਆਂ ਸਮੱਸਿਆਵਾਂ ਰੱਖ ਸਕਦੇ ਹਨ। ਧਰਮਿੰਦਰ ਸ਼ਰਮਾ ਨੇ ਦੱਸਿਆ ਕਿ ਯਾਤਰਾ ਦੀਆਂ ਤਿਆਰੀਆਂ ਲਈ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ।

Advertisement
Advertisement
Advertisement