ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਦਿਆਰਥੀਆਂ ਦਾ ਵਿਕਾਸ ਮਾਤ ਭਾਸ਼ਾ ’ਚ ਹੀ ਹੋ ਸਕਦੈ: ਓਮ ਪ੍ਰਕਾਸ਼ ਗਾਸੋ

08:44 AM Dec 14, 2023 IST
featuredImage featuredImage
ਸਮਾਗਮ ਦੌਰਾਨ ਬੁਲਾਰਿਆਂ ਤੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਨਵਕਿਰਨ ਸਿੰਘ
ਮਹਿਲ ਕਲਾਂ, 13 ਦਸੰਬਰ
ਪੰਜਾਬੀ ਭਾਸ਼ਾ ਅਤੇ ਪੁਸਤਕ ਸੱਭਿਆਚਾਰ ਨੂੰ ਸਮਰਪਿਤ ਅੱਠਵਾਂ ਨੰਬਰਦਾਰ ਮੇਜਰ ਸਿੰਘ ਧਾਲੀਵਾਲ ਯਾਦਗਾਰੀ ਸਮਾਗਮ ਸਰਕਾਰੀ ਹਾਈ ਸਕੂਲ ਚੁਹਾਣਕੇ ਖੁਰਦ ’ਚ ਕਰਵਾਇਆ ਗਿਆ। ਸ਼੍ਰੋਮਣੀ ਪੰਜਾਬੀ ਸਾਹਿਤਕਾਰ ਓਮ ਪ੍ਰਕਾਸ਼ ਗਾਸੋ ਨੇ ਸਮਾਜ ਨੂੰ ਦਰਪੇਸ਼ ਔਕੜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਚੰਗੀ ਜੀਵਨ ਜਾਂਚ ਸਿੱਖਣ ਲਈ ਸਾਹਿਤ ਪੜ੍ਹਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਵਿਕਾਸ ਮਾਤ ਭਾਸ਼ਾ ਵਿੱਚ ਹੀ ਹੋ ਸਕਦਾ ਹੈ ਇਸ ਲਈ ਸਕੂਲਾਂ ਵਿੱਚ ਮਾਤ ਭਾਸ਼ਾ ’ਤੇ ਜ਼ੋਰ ਦੇਣਾ ਚਾਹੀਦਾ ਹੈ। ਸ਼੍ਰੋਮਣੀ ਬਾਲ ਸਾਹਿਤਕਾਰ ਡਾ. ਦਰਸ਼ਨ ਸਿੰਘ ਆਸ਼ਟ ਨੇ ਬਾਲ ਸਾਹਿਤ ਦੇ ਵੱਖ-ਵੱਖ ਪੱਖਾਂ ਬਾਰੇ ਚਰਚਾ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਸਰਬਪੱਖੀ ਵਿਕਾਸ ਲਈ ਸਕੂਲੀ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸਿਰਜਣਾਤਮਕ ਸਾਹਿਤ ਪੜ੍ਹਣ ਵੱਲ ਪ੍ਰੇਰਿਤ ਕਰਨਾ ਚਾਹੀਦਾ ਹੈ।
ਇਸ ਮੌਕੇ ਜਿਲ੍ਹਾ ਖੇਤੀਬਾੜੀ ਅਫਸਰ ਡਾ. ਜਗਦੀਸ਼ ਸਿੰਘ ਨੇ ਲੋਕਾਂ ਨੂੰ ਕੁਦਰਤੀ ਖੇਤੀ ਕਰਨ ਵੱਲ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਲੋਕ ਪੱਖੀ ਸੱਭਿਆਚਾਰਕ ਕੇਂਦਰ ਠੀਕਰੀਵਾਲ ਦੀ ਨਾਟਕ ਟੀਮ ਵੱਲੋਂ ਯਾਦਵਿੰਦਰ ਠੀਕਰੀਵਾਲਾ ਤੇ ਜੱਸਾ ਠੀਕਰੀਵਾਲਾ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਨਾਟਕ ਖੇਡਿਆ ਗਿਆ। ਸਕੂਲੀ ਵਿਦਿਆਰਥੀਆਂ ਨੇ ਵੱਖ ਵੱਖ ਪੇਸ਼ਕਾਰੀਆਂ ਦਿੱਤੀਆਂ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਬਰਨਾਲਾ ਸਤਵੰਤ ਸਿੰਘ, ਸਕਿੱਲ ਟ੍ਰੇਨਿੰਗ ਮੈਨੇਜਰ ਗੌਰਵ ਕੁਮਾਰ, ਕੈਰੀਅਰ ਕੌਂਸਲਰ ਪਰਮਿੰਦਰ ਸਿੰਘ, ਡਾ. ਕਰਮਜੀਤ ਸਿੰਘ ਧਾਲੀਵਾਲ ਤੇ ਮੁੱਖ ਅਧਿਆਪਕ ਪੁਨੀਤ ਗਰਗ ਆਦਿ ਨੇ ਸੰਬੋਧਨ ਕੀਤਾ। ਇਸ ਪ੍ਰੋਗਰਾਮ ਦੇ ਪ੍ਰਬੰਧਕ ਨੰਬਰਦਾਰ ਮੇਜਰ ਸਿੰਘ ਧਾਲੀਵਾਲ ਦੇ ਪਰਿਵਾਰ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਪਰਿਵਾਰ ਵੱਲੋਂ ਸਕੂਲ ਦੀ ਲਾਇਬਰੇਰੀ ਲਈ 100 ਕਿਤਾਬਾਂ ਭੇਂਟ ਕੀਤੀਆਂ ਗਈਆ। ਇਸ ਮੌਕੇ ਧਾਲੀਵਾਲ ਪਰਿਵਾਰ, ਪੰਚਾਇਤ ਤੇ ਸਕੂਲ ਅਧਿਆਪਕਾਂ ਵੱਲੋਂ ਬੁਲਾਰਿਆਂ ਤੇ ਮਹਿਮਾਨਾਂ ਦਾ ਵੀ ਸਨਮਾਨ ਕੀਤਾ ਗਿਆ।

Advertisement

Advertisement