ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਜਲੰਧਰ ’ਚ ਕਰੋੜਾਂ ਦੇ ਵਿਕਾਸ ਪ੍ਰਾਜੈਕਟ ਛੇਤੀ ਸ਼ੁਰੂ ਹੋਣਗੇ: ਈਟੀਓ

05:55 AM Nov 30, 2024 IST
ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ।

ਪੱਤਰ ਪ੍ਰੇਰਕ
ਜਲੰਧਰ, 29 ਨਵੰਬਰ
ਜਲੰਧਰ ਜ਼ਿਲ੍ਹੇ ਦੇ ਵਿਕਾਸ ਵੱਲ ਮਹੱਤਵਪੂਰਨ ਪੁਲਾਂਘ ਪੁੱਟਦਿਆਂ ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਵੱਲੋਂ ਲੋਕ ਭਲਾਈ ਲਈ ਸ਼ੁਰੂ ਕੀਤੀਆਂ ਗਈਆਂ ਪਹਿਲਕਦਮੀਆਂ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟ ਸ਼ੁਰੂ ਕੀਤੇ ਜਾਣਗੇ। ਉਨ੍ਹਾਂ ਵੱਲੋਂ ਇਨ੍ਹਾਂ ਪ੍ਰਾਜੈਕਟਾਂ ਦੇ ਸਮੇਂ ਸਿਰ ਮੁਕੰਮਲ ਹੋਣ ’ਤੇ ਜ਼ੋਰ ਦਿੱਤਾ ਗਿਆ ਤਾਂ ਜੋ ਹੇਠਲੇ ਪੱਧਰ ਤੱਕ ਸੂਬਾ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾ ਸਕੇ। ਮੀਟਿੰਗ ਵਿੱਚ ਵਿਧਾਇਕ ਰਮਨ ਅਰੋੜਾ, ਵਿਧਾਇਕਾ ਇੰਦਰਜੀਤ ਕੌਰ ਮਾਨ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਕਮਿਸ਼ਨਰ ਜਲੰਧਰ ਨਗਰ ਨਿਗਮ ਗੌਤਮ ਜੈਨ ਵੀ ਸ਼ਾਮਿਲ ਹੋਏ ਜਿਸ ਦੌਰਾਨ ਅਹਿਮ ਵਿਕਾਸ ਪ੍ਰਾਜੈਕਟਾਂ ਬਾਰੇ ਚਰਚਾ ਕੀਤੀ ਗਈ।
ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਅਤੇ ਬਾਗਬਾਨੀ ਮੰਤਰੀ ਮਹਿੰਦਰ ਭਗਤ ਨੇ ਦੱਸਿਆ ਕਿ ਸ਼ਹਿਰ ਵਾਸੀਆਂ ਦੀ ਪੀਣ ਵਾਲੇ ਪਾਣੀ ਦੀ ਲੋੜ ਨੂੰ ਪੂਰਾ ਕਰਨ ਲਈ 28 ਨਵੇਂ ਟਿਊਬਵੈੱਲ ਅਤੇ ਸੀਵਰੇਜ ਪ੍ਰਾਜੈਕਟ 5 ਦਸੰਬਰ ਤੱਕ ਮੁਕੰਮਲ ਹੋ ਜਾਣਗੇ। ਇਸ ਤੋਂ ਇਲਾਵਾ 40 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਲਾਈਨਾਂ ਦੀ ਕਰਵਾਈ ਜਾ ਰਹੀ ਸਾਫ਼-ਸਫ਼ਾਈ ਬਰਸਾਤ ਦੇ ਪਾਣੀ ਨੂੰ ਇਕੱਠਾ ਹੋਣ ਤੋਂ ਰੋਕੇਗੀ। ਸਾਫ਼-ਸਫ਼ਾਈ ਵੱਲ ਖਾਸ ਧਿਆਨ ਦਿੰਦਿਆਂ ਉਨ੍ਹਾਂ ਨਵੀਂ ਮਸ਼ੀਨਰੀ ਨਾਲ ਜਲੰਧਰ ਸ਼ਹਿਰ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਵਿਸ਼ੇਸ਼ ਪ੍ਰਾਜੈਕਟ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ 5 ਕਰੋੜ ਰੁਪਏ ਦੀ ਲਾਗਤ ਨਾਲ 6000 ਨਵੀਆਂ ਸਟਰੀਟ ਲਾਈਟਾਂ ਤੋਂ ਇਲਾਵਾ ਫੋਕਲ ਪੁਆਇੰਟ ਇਲਾਕੇ ਵਿੱਚ 1000 ਲਾਈਟਾਂ ਲਗਾਈਆਂ ਜਾਣਗੀਆਂ। ਸੁਰੱਖਿਆ ਨੂੰ ਹੋਰ ਮਜ਼ਬੂਤ ਬਣਾਉਣ ਦੇ ਮੰਤਵ ਤਹਿਤ ਭਵਿੱਖ ਵਿੱਚ 1500 ਹੋਰ ਕੈਮਰੇ ਲਗਾਉਣ ਦੀ ਯੋਜਨਾ ਹੈ। ਉਨ੍ਹਾਂ ਦੱਸਿਆ ਕਿ ਸੜਕੀ ਬੁਨਿਆਦੀ ਢਾਂਚਾ ਪ੍ਰਗਤੀ ਵਿੱਚ ਮਹੱਤਵਪੂਰਨ ਸਥਾਨ ਰੱਖਦਾ ਹੈ।
ਇਸ ਮੌਕੇ ਦਿਹਾਤੀ ਖੇਤਰਾਂ ਵਿੱਚ ਨਗਰ ਕੌਂਸਲਾਂ ਵਲੋਂ ਵਾਟਰ ਸਪਲਾਈ, ਸੀਵਰੇਜ ਟਰੀਟਮੈਂਟ ਪਲਾਂਟਾਂ ਅਤੇ ਸੜਕੀ ਪ੍ਰੋਜੈਕਟਾਂ ਜਿਸ ਵਿੱਚ ਬਿਲਗਾ ਰਿੰਗ ਰੋਡ ਅਤੇ ਨਕੋਦਰ ਵਿੱਚ ਨਵੇਂ ਪਾਵਰ ਗਰਿੱਡ ਸ਼ਾਮਲ ਹਨ, ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ।

Advertisement

Advertisement