ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਕਾਲੀ ਦਲ ਵੱਲੋਂ ਕੀਤੇ ਵਿਕਾਸ ਕਾਰਜਾਂ ਨੂੰ ਭੁਲਾਇਆ ਨਹੀਂ ਜਾ ਸਕਦਾ: ਝੂੰਦਾਂ

09:07 AM May 24, 2024 IST
ਸੰਗਰੂਰ ’ਚ ਇਕਬਾਲ ਸਿੰੰਘ ਝੂੰਦਾਂ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ।

ਗੁਰਦੀਪ ਸਿੰਘ ਲਾਲੀ
ਸੰਗਰੂਰ, 23 ਮਈ
ਸੰਗਰੂਰ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੇ ਸ਼ਹਿਰ ਵਿਚ ਵੱਖ-ਵੱਖ ਚੋਣ ਮੀਟਿੰਗਾਂ ਕਰਦਿਆਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰ ਦਿੱਤਾ ਹੈ। ਸ੍ਰੀ ਝੂੰਦਾਂ ਨੇ ਸਥਾਨਕ ਪੂਨੀਆ ਕਲੋਨੀ ਵਿਚ ਪਾਰਟੀ ਆਗੂ ਇਕਬਾਲ ਸਿੰਘ ਪੂਨੀਆ ਦੀ ਅਗਵਾਈ ਹੇਠ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕੀਤਾ। ਮੀਟਿੰਗ ’ਚ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਉਚੇਚੇ ਤੌਰ ’ਤੇ ਸ਼ਾਮਲ ਹੋਏ। ਮੀਟਿੰਗ ਨੂੰ ਸਾਬਕਾ ਮੰਤਰੀ ਬਲਦੇਵ ਸਿੰਘ ਮਾਨ, ਹਲਕਾ ਇੰਚਾਰਜ ਵਿਨਰਜੀਤ ਸਿੰਘ ਗੋਲਡੀ, ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ ਅਤੇ ਨੌਜਵਾਨ ਆਗੂ ਨੌਨਿਹਾਲ ਸਿੰਘ ਪੂਨੀਆ ਨੇ ਵੀ ਸੰਬੋਧਨ ਕੀਤਾ।
ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਹੀ ਪੰਜਾਬ ਦੇ ਲੋਕਾਂ ਦੀਆਂ ਮੁਸ਼ਕਲਾਂ ਨੂੰ ਸਮਝਦਿਆਂ ਲੋਕ ਹਿੱਤ ਵਿਚ ਅਨੇਕਾਂ ਕਾਰਜ ਕੀਤੇ ਜਿਨ੍ਹਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਦੀ ਖੁਸ਼ਹਾਲੀ ਅਤੇ ਤਰੱਕੀ ਲਈ ਯਤਨਸ਼ੀਲ ਰਿਹਾ ਹੈ ਅਤੇ ਅਮਨ ਸ਼ਾਂਤੀ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਿਆ ਹੈ ਪਰ ਕੁੱਝ ਪੰਥ ਅਤੇ ਪੰਜਾਬ ਵਿਰੋਧੀ ਤਾਕਤਾਂ ਲੋਕਾਂ ਦੀ ਆਪਸੀ ਭਾਈਚਾਰਕ ਸਾਂਝ ਨੂੰ ਤੋੜਨਾ ਚਾਹੁੰਦੀਆਂ ਹਨ ਜਿਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ। ਉਨ੍ਹਾਂ ਪਹਿਲੀ ਜੂਨ ਨੂੰ ਤੱਕੜੀ ਦੇ ਚੋਣ ਨਿਸ਼ਾਨ ’ਤੇ ਮੋਹਰ ਲਗਾ ਕੇ ਅਕਾਲੀ ਦਲ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਮੌਕੇ ਪਾਰਟੀ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੋਵੇਂ ਪਾਰਟੀਆਂ ਆਪਸ ਵਿਚ ਮਿਲੀਆਂ ਹੋਈਆਂ ਹਨ ਜੋ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰਕੇ ਵੋਟਾਂ ਬਟੋਰਨ ਲਈ ਅਕਾਲੀ ਦਲ ਨੂੰ ਬਦਨਾਮ ਕਰਨ ’ਤੇ ਤੁਲੀਆਂ ਹੋਈਆਂ ਹਨ। ਸ੍ਰੀ ਝੂੰਦਾਂ ਨੇ ਸ਼ਹਿਰ ’ਚ ਕਈ ਥਾਵਾਂ ’ਤੇ ਚੋਣ ਮੀਟਿੰਗਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਨਗਰ ਕੌਂਸਲ ਦੀ ਸਾਬਕਾ ਪ੍ਰਧਾਨ ਸਿਮਰਤ ਰਾਣਾ ਪੂਨੀਆ, ਪਰਮਜੀਤ ਕੌਰ ਵਿਰਕ, ਪ੍ਰਿਤਪਾਲ ਸਿੰਘ, ਮਾਸਟਰ ਅਮਰਜੀਤ ਸਿੰਘ ਬਨਭੌਰੀ, ਗੁਰਦੀਪ ਸਿੰਘ ਪੂਨੀਆਂ, ਜੋਗਿੰਦਰ ਸਿੰਘ ਪੂਨੀਆ, ਉਪਿੰਦਰ ਸਿੰਘ ਜੋਜੀ ਤੇ ਹਰਮਿੰਦਰ ਸਿੰਘ ਗੱਗੜਪੁਰ ਆਦਿ ਮੌਜੂਦ ਸਨ।
ਸ਼ੇਰਪੁਰ (ਬੀਰਬਲ ਰਿਸ਼ੀ): ਐਡਵੋਕੇਟ ਇਕਬਾਲ ਸਿੰਘ ਝੂੰਦਾਂ ਨੇ ਕਿਹਾ ਕਿ ਪੰਜਾਬ ਨੂੰ ਖੁਸ਼ਹਾਲ ਤੇ ਰੰਗਲਾ ਬਣਾਉਣ ਦੇ ਵਾਅਦੇ ਤੇ ਦਾਅਵੇ ਕਰਨ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਲਟਾ ਸੂਬੇ ਨੂੰ 70 ਹਜ਼ਾਰ ਕਰੋੜ ਰੁਪਏ ਦਾ ਕਰਜ਼ਈ ਕਰਕੇ ਰੱਖ ਦਿੱਤਾ ਹੈ। ਐਡਵੋਕੇਟ ਝੂੰਦਾਂ ਅੱਜ ਬਲਾਕ ਦੇ ਵੱਖ-ਵੱਖ ਪਿੰਡਾਂ ਤੋਂ ਇਲਾਵਾ ਸ਼ੇਰਪੁਰ ਦੀ ਗਰੇਵਾਲ ਪੱਤੀ ਵਿੱਚ ਕੀਤੇ ਚੋਣ ਜਲਸੇ ਨੂੰ ਸੰਬੋਧਨ ਕਰ ਰਹੇ ਸਨ।

Advertisement

Advertisement
Advertisement