For the best experience, open
https://m.punjabitribuneonline.com
on your mobile browser.
Advertisement

ਆਪਣੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜ ਦਿਖਾਵੇ ‘ਆਪ’: ਚੀਮਾ

07:56 AM May 03, 2024 IST
ਆਪਣੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜ ਦਿਖਾਵੇ ‘ਆਪ’  ਚੀਮਾ
ਪਿੰਡ ਅਠਵਾਲ ਵਿੱਚ ਸੰਬੋਧਨ ਕਰਦੇ ਹੋਏ ਡਾ. ਦਲਜੀਤ ਸਿੰਘ ਚੀਮਾ।
Advertisement

ਸੁੱਚਾ ਸਿੰਘ ਪਸਨਾਵਾਲ
ਧਾਰੀਵਾਲ, 2 ਮਈ
ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਦਲਜੀਤ ਸਿੰਘ ਚੀਮਾ ਦੇ ਹੱਕ ਵਿੱਚ ਇਥੋਂ ਨਜਦੀਕ ਪਿੰਡ ਅਠਵਾਲ ਵਿੱਚ ਸ਼੍ਰੋਮਣੀ ਅਕਾਲੀ ਦਲ ਗੁਰਦਾਸਪੁਰ ਦੇ ਯੂਥ ਜ਼ਿਲ੍ਹਾ ਪ੍ਰਧਾਨ ਰਮਨਦੀਪ ਸਿੰਘ ਸੰਧੂ ਅਤੇ ਵਿਧਾਨ ਸਭਾ ਹਲਕਾ ਬਟਾਲਾ ਦੇ ਇੰਚਾਰਜ ਨਰੇਸ਼ ਮਹਾਜਨ ਦੀ ਅਗਵਾਈ ਵਿੱਚ ਭਰਵੀਂ ਚੋਣ ਮੀਟਿੰਗ ਹੋਈ। ਅਕਾਲੀ ਆਗੂ ਹਰਪਾਲ ਸਿੰਘ ਅਤੇ ਸੈਮੂਅਲ ਮਸੀਹ ਦੇ ਪ੍ਰਬੰਧਾਂ ਹੇਠ ਹੋਏ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਲੋਕਾਂ ਕੋਲੋਂ ਵਿਕਾਸ ਦੇ ਨਾਂਅ ’ਤੇ ਵੋਟਾਂ ਮੰਗਣ ਤੋਂ ਪਹਿਲਾਂ ਆਪਣੀ ਸਰਕਾਰ ਦੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਹੋਇਆ ਕੋਈ ਇਕ ਵੀ ਵਿਕਾਸ ਕਾਰਜ ਦਿਖਾਉਣ। ਉਨ੍ਹਾਂ ਆਖਿਆ ਭਾਜਪਾ ਦੇ ਉਮੀਦਵਾਰ ਕਿਸਾਨੀ ਵਿਰੋਧ ਹੋਣ ਕਾਰਨ ਪਿੰਡਾਂ ਵਿੱਚ ਵੜਣ ਦੀ ਹਿੰਮਤ ਨਹੀਂ ਕਰ ਰਹੇ ਅਤੇ ਕਾਂਗਰਸ ਕੋਲ ਲੋਕਾਂ ਸਾਹਮਣੇ ਜਾਣ ਲਈ ਕੋਈ ਮੁੱਦਾ ਹੀ ਨਹੀਂ ਹੈ। ਡਾ. ਚੀਮਾ ਨੇ ਕਿਹਾ ਅਕਾਲੀ ਦਲ ਨੇ ਕਿਸਾਨੀ ਮਸਲਿਆਂ, ਬੰਦੀ ਸਿੰਘਾਂ ਦੀ ਰਿਹਾਈ ਅਤੇ ਸਿੱਖ ਧਰਮ ਵਿੱਚ ਕੇਂਦਰ ਸਰਕਾਰ ਦੀ ਦਖਲਅੰਦਾਜ਼ੀ ਕਾਰਨ ਭਾਜਪਾ ਨਾਲ ਸਮਝੌਤਾ ਨਹੀਂ ਕੀਤਾ।

Advertisement

ਕਾਦੀਆਂ ’ਚ ਦੁਕਾਨਦਾਰਾਂ ਨਾਲ ਮੁਲਾਕਾਤ ਕੀਤੀ

ਕਾਦੀਆਂ (ਮਕਬੂਲ ਅਹਿਮਦ): ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਾਦੀਆਂ ਦਾ ਸ਼ਹਿਰ ਦਾ ਦੌਰਾ ਕੀਤਾ ਅਤੇ ਮੁੱਖ ਬਾਜ਼ਾਰਾਂ ਵਿੱਚ ਜਾ ਕੇ ਦੁਕਾਨਦਾਰਾ ਨਾਲ ਮੁਲਾਕਾਤ ਕੀਤੀ। ਉਨ੍ਹਾਂ ਹਿੰਦੂ, ਮੁਸਲਿਮ, ਸਿੱਖ ਅਤੇ ਈਸਾਈ ਭਾਈਚਾਰੇ ਦੇ ਲੋਕਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਵਾਰਡ 1,2,7 ਅਤੇ 12 ਵਿੱਚ ਚੋਣ ਮੀਟਿੰਗਾਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਫ਼ਸੇ ਕੇਜਰੀਵਾਲ ਦਾ ਇਮਾਨਦਾਰੀ ਦਾ ਮਖੌਟਾ ਉੱਤਰ ਗਿਆ ਹੈ।

Advertisement
Author Image

joginder kumar

View all posts

Advertisement
Advertisement
×