ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਮਨ ਅਰੋੜਾ ਵੱਲੋਂ ਪਿੰਡਾਂ ਵਿੱਚ ਵਿਕਾਸ ਕਾਰਜ ਸ਼ੁਰੂ

07:12 AM Jul 23, 2024 IST
ਪਿੰਡ ਸ਼ੇਰੋਂ ਵਿਖੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਦੇ ਹੋਏ ਕੈਬਨਿਟ ਮੰਤਰੀ ਅਮਨ ਅਰੋੜਾ।

ਬੀਰ ਇੰਦਰ ਸਿੰਘ ਬਨਭੌਰੀ
ਸੁਨਾਮ ਉਧਮ ਸਿੰਘ ਵਾਲਾ, 22 ਜੁਲਾਈ
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਸ਼ੇਰੋਂ ਦੇ ਡੇਰਾ ਬਾਬਾ ਗੋਦੜੀ ਵਾਲਾ ਵਿਖੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਇੰਟਰਲਾਕ ਟਾਈਲਾਂ ਲਾਉਣ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਵਿਧਾਨ ਸਭਾ ਹਲਕਾ ਸੁਨਾਮ ਦੀ ਕਾਇਆ ਕਲਪ ਕਰਨ ਲਈ ਪਹਿਲੇ ਦਿਨ ਤੋਂ ਹੀ ਸਰਗਰਮ ਹਨ ਅਤੇ ਲੜੀਵਾਰ ਢੰਗ ਨਾਲ ਲੋਕਾਂ ਤੋਂ ਫੀਡਬੈਕ ਲੈਂਦੇ ਹੋਏ ਹਰ ਜ਼ਰੂਰਤ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 1.54 ਕਰੋੜ ਰੁਪਏ ਦੀ ਲਾਗਤ ਨਾਲ ਹਲਕੇ ਦੇ 29 ਪਿੰਡਾਂ ਵਿੱਚ 50 ਦੇ ਕਰੀਬ ਵਿਕਾਸ ਕੰਮ ਆਰੰਭ ਹੋਏ ਹਨ ਜਿਨ੍ਹਾਂ ਵਿੱਚ ਸ਼ੇਰੋਂ ਦੇ ਇਹ ਵੱਖ-ਵੱਖ ਕੰਮ ਵੀ ਸ਼ਾਮਲ ਹਨ । ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਹਲਕੇ ਦੇ ਅੰਦਰ ਕਰੋੜਾਂ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਪ੍ਰਾਜੈਕਟ ਪ੍ਰਗਤੀ ਅਧੀਨ ਹਨ ਜਿਨਾਂ ਦੇ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਸਥਿਤੀ ਦਾ ਜਾਇਜ਼ਾ ਉਹ ਸਮੇਂ ਸਮੇਂ ’ਤੇ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਲੈਂਦੇ ਰਹਿੰਦੇ ਹਨ। ਇਸ ਦੌਰਨ ਉਨ੍ਹਾਂ ਦੁਹਰਾਇਆ ਕਿ ਮੁੱਖ ਮੰਤਰੀ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਪ੍ਰਸ਼ਾਸਨਿਕ ਸੇਵਾਵਾਂ ਅਤੇ ਬਿਹਤਰੀਨ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਇੱਕ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਸਤਗੁਰ ਸਿੰਘ, ਮੁਖਤਿਆਰ ਸਿੱਧੂ, ਮਨਪ੍ਰੀਤ ਮਨੀ ਹਾਜ਼ਰ ਸਨ।

Advertisement

Advertisement