ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਿੱਥੇ ਸਮੇਂ ’ਚ ਮੁਕੰਮਲ ਕੀਤੇ ਜਾਣ ਵਿਕਾਸ ਕਾਰਜ: ਡਾ. ਬਲਬੀਰ ਸਿੰਘ

06:43 AM Jun 28, 2024 IST

ਪੱਤਰ ਪ੍ਰੇਰਕ
ਪਟਿਆਲਾ, 27 ਜੂਨ
ਪੰਜਾਬ ਦੇ ਮੈਡੀਕਲ ਸਿੱਖਿਆ, ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮੈਡੀਕਲ ਕਾਲਜ ਵਿੱਚ ਉੱਚ ਪੱਧਰੀ ਮੀਟਿੰਗ ਕਰਦਿਆਂ ਕਾਲਜ ਅਤੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਕਰੀਬ 150 ਕਰੋੜ ਰੁਪਏ ਦੇ ਚੱਲ ਰਹੇ ਵੱਖ ਵੱਖ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਚੱਲ ਰਹੇ ਕੰਮ ਮਿੱਥੇ ਸਮੇਂ ’ਚ ਮੁਕੰਮਲ ਕੀਤੇ ਜਾਣ ਅਤੇ ਚੱਲ ਰਹੇ ਕੰਮਾਂ ਦੀ ਗੁਣਵੱਤਾ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ।
ਉਨ੍ਹਾਂ ਦੱਸਿਆ ਕਿ ਸੀਨੀਅਰ ਰੈਜ਼ੀਡੈਂਟ ਡਾਕਟਰਾਂ ਲਈ 17.67 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਮਲਟੀ ਸਟੋਰੀ ਰਿਹਾਇਸ਼ ਦਾ ਕੰਮ 31 ਦਸੰਬਰ 2024 ਤੱਕ ਮੁਕੰਮਲ ਕੀਤਾ ਜਾਵੇਗਾ ਜਦਕਿ ਮੈਡੀਕਲ ਕਾਲਜ ਸਟਾਫ਼ ਲਈ 15.58 ਕਰੋੜ ਰੁਪਏ ਨਾਲ ਬਣਾਈ ਜਾਣ ਵਾਲੀ ਰਿਹਾਇਸ਼ ਦਾ ਕੰਮ 5 ਜੁਲਾਈ 2024 ਤੱਕ ਸ਼ੁਰੂ ਕੀਤਾ ਜਾਵੇਗਾ। 76.32 ਕਰੋੜ ਰੁਪਏ ਨਾਲ ਉਸਾਰੀ ਜਾ ਰਹੀ ਦਰਜਾ ਤਿੰਨ ਅਤੇ ਚਾਰ ਦੇ ਮੁਲਾਜ਼ਮਾਂ ਦੀ ਰਿਹਾਇਸ਼ ਦਾ ਕੰਮ ਵੀ ਅਗਲੇ ਛੇ ਮਹੀਨੇ ’ਚ ਮੁਕੰਮਲ ਕਰ ਲਿਆ ਜਾਵੇਗਾ। 4.75ਕਰੋੜ ਰੁਪਏ ਦੀ ਲਾਗਤ ਨਾਲ ਮੈਡੀਕਲ ਕਾਲਜ ਵਿੱਚ ਨਵੇਂ ਉਸਾਰੇ ਜਾ ਰਹੇ ਸਪੋਰਟਸ ਸਟੇਡੀਅਮ ਦਾ ਕਰੀਬ 90 ਫ਼ੀਸਦੀ ਕੰਮ ਮੁਕੰਮਲ ਹੋ ਚੁੱਕਾ ਹੈ ਜੋ 31 ਜੁਲਾਈ 2024 ਤੱਕ ਪੂਰਾ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ 13.52 ਕਰੋੜ ਰੁਪਏ ਨਾਲ ਜੂਨੀਅਰ ਡਾਕਟਰਾਂ ਦੀ ਉਸਾਰੀ ਜਾ ਰਹੀ ਰਿਹਾਇਸ਼ ਦਾ ਕੰਮ 30 ਸਤੰਬਰ ਤੱਕ ਮੁਕੰਮਲ ਹੋਵੇਗਾ। 31 ਲੱਖ ਰੁਪਏ ਨਾਲ ਆਡੀਓਲੋਜੀ ਰੂਮ (ਈਐੱਨਟੀ ਵਿਭਾਗ) ਦਾ ਕੰਮ ਮੁਕੰਮਲ ਹੋ ਚੁੱਕਾ ਹੈ। ਇਸ ਮੌਕੇ ਸਿਹਤ ਮੰਤਰੀ ਨੇ ਸਰਕਾਰੀ ਰਾਜਿੰਦਰਾ ਹਸਪਤਾਲ ਵਿੱਚ ਮਰੀਜ਼ਾਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸੁਵਿਧਾ ਲਈ ਮੁੱਖ ਮੰਤਰੀ ਪੇਸੈਂਟ ਫੈਸੀਲੇਸ਼ਨ ਸੈਂਟਰ ਲਈ ਜਗ੍ਹਾ ਦੀ ਸ਼ਨਾਖਤ ਕਰਨ ਸਮੇਤ ਸੈਂਟਰ ਵਿੱਚ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ’ਤੇ ਵਿਚਾਰ ਚਰਚਾ ਕੀਤੀ।

Advertisement

ਸਿਹਤ ਮੰਤਰੀ ਵੱਲੋਂ ਹੜ੍ਹ ਰੋਕੂ ਪ੍ਰਬੰਧਾਂ ਦਾ ਜਾਇਜ਼ਾ

ਪਟਿਆਲਾ (ਪੱਤਰ ਪ੍ਰੇਰਕ): ਪ੍ਰਸ਼ਾਸਨ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਕੋਈ ਪ੍ਰਬੰਧ ਨਾ ਕੀਤੇ ਜਾਣ ਸਬੰਧੀ ਛਪੀ ਖ਼ਬਰ ਤੋਂ ਬਾਅਦ ਅੱਜ ਪਟਿਆਲਾ ਦਿਹਾਤੀ ਤੋਂ ਵਿਧਾਇਕ ਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਅਰਬਨ ਅਸਟੇਟ ਨੇੜੇ ਨਦੀ ਦੀ ਸਾਫ ਸਫਾਈ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਰਬਨ ਅਸਟੇਟ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਹੜ੍ਹਾਂ ਤੋਂ ਪਹਿਲਾਂ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ, ਨਦੀ ਦੀ ਸਫ਼ਾਈ ਕੀਤੀ ਜਾ ਰਹੀ ਹੈ, ਹੜ੍ਹਾਂ ਦੀ ਸਮੱਸਿਆ ਇਸ ਵਾਰ ਨਹੀਂ ਆਵੇਗੀ। ਇਸ ਵੇਲੇ ਮਨਜੀਤ ਸਿੰਘ ਨਾਰੰਗ ਜੋ ਅਰਬਨ ਅਸਟੇਟ ਦੇ ਵਸਨੀਕ ਹਨ, ਨੇ ਡਾ. ਬਲਬੀਰ ਸਿੰਘ ਨੂੰ ਸਾਰੀਆਂ ਚਿੰਤਾਵਾਂ ਤੋਂ ਜਾਣੂ ਕਰਵਾਇਆ ਤੇ ਕਿਹਾ ਕਿ ਪਿਛਲੇ ਸਾਲ ਹੜ੍ਹਾਂ ਕਾਰਨ ਅਰਬਨ ਅਸਟੇਟ ਵਿੱਚ ਭਰੇ ਪਾਣੀ ਕਾਰਨ ਲੋਕਾਂ ਦਾ ਕਰੋੜਾਂ ਦਾ ਨੁਕਸਾਨ ਹੋਇਆ ਸੀ। ਇਸ ਵਾਰ ਵੀ ਪਟਿਆਲਾ ਨਦੀ ਵਿੱਚ ਆਉਂਦੇ ਪਾਣੀ ਦਾ ਕੋਈ ਭਰੋਸਾ ਨਹੀਂ ਹੈ, ਕਿਉਂਕਿ ਨਦੀ ਦੀ ਸਫ਼ਾਈ ਨਹੀਂ ਕੀਤੀ ਗਈ, ਪਾਣੀ ਨੂੰ ਅਰਬਨ ਅਸਟੇਟ ਵਿੱਚ ਵੜਨ ਤੋਂ ਰੋਕਣ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ। ਇਸ ਵੇਲੇ ਡਾ. ਬਲਬੀਰ ਸਿੰਘ ਨੇ ਸਥਾਨਕ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਹੜ੍ਹਾਂ ਦੀ ਕੋਈ ਮਾਰ ਨਹੀਂ ਹੋਵੇਗੀ, ਸਾਰੇ ਪ੍ਰਬੰਧ ਅਗਾਊਂ ਕਰ ਲਏ ਹਨ। ਇਸ ਵੇਲੇ ਕਈ ਲੋਕਾਂ ਨੇ ਡਾ. ਬਲਬੀਰ ਸਿੰਘ ਨੂੰ ਹੜ੍ਹਾਂ ਦੀ ਮਾਰ ਦੇ ਪਿਛਲੇ ਸਾਲ ਦੇ ਕਿਸੇ ਵੀ ਸੁਣਾਏ ਪਰ ਡਾ. ਬਲਬੀਰ ਸਿੰਘ ਵੱਲੋਂ ਹਰ ਤਰ੍ਹਾਂ ਦਾ ਭਰੋਸਾ ਹੀ ਦਿੱਤਾ ਗਿਆ।

Advertisement
Advertisement
Advertisement