ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁੱਖ ਮੰਤਰੀ ਦੇ ਹਲਕੇ ਧੂਰੀ ਵਿੱਚ ਵਿਕਾਸ ਕਾਰਜ ਲਟਕੇ

08:00 AM Dec 31, 2024 IST
ਪੁਰਾਣੇ ਤਹਿਸੀਲ ਕੰਪਲੈਕਸ ਦੀ ਇਮਾਰਤ।

ਹਰਦੀਪ ਸਿੰਘ ਸੋਢੀ
ਧੂਰੀ, 29 ਦਸੰਬਰ
ਮੁੱਖ ਮੰਤਰੀ ਭਗਵੰਤ ਮਾਨ ਦੇ ਹਲਕੇ ਧੂਰੀ ’ਚ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਵਿਕਾਸ ਕਾਰਜ ਜਲਦੀ ਕਰਵਾਉਣ ਦੀ ਮੰਗ ਤੇਜ਼ ਹੋ ਗਈ ਹੈ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਸ਼ਹਿਰ ਦੇ ਦੋਹਰੇ ਫਾਟਕਾ ’ਤੇ ਪੁਲ ਜਾਂ ਅੰਡਰਪਾਸ ਬਣਾਉਣ ਦਾ ਕੰਮ, ਸ਼ਹਿਰ ਦੀ ਸੰਗਰੂਰ ਵਾਲੀ ਕੋਠੀ ਦਾ ਨਵੀਨੀਕਰਨ, ਪੁਰਾਣੀ ਕਚਹਿਰੀ ਵਿੱਚ ਆਧੁਨਿਕ ਲਾਇਬ੍ਰੇਰੀ, ਪੁਰਾਣੀ ਤਹਿਸੀਲ ਕੰਪਲੈਕਸ, ਬਾਈਪਾਸ ’ਤੇ ਟ੍ਰੈਫਿਕ ਲਾਈਟਾਂ ਦੀ ਸਮੱਸਿਆਂ, ਦੋਹਲੇ ਵਾਲੇ ਫਾਟਕਾ ’ਤੇ ਪੁਲ, ਸ਼ਹਿਰ ’ਚੋਂ ਲੰਘਦੀ ਸੜਕ ਨੂੰ ਚੌੜਾ ਕਰਨ ਵਰਗੇ ਕੰਮ ਲੰਮੇ ਸਮੇਂ ਤੋਂ ਲਟਕ ਰਹੇ ਹਨ। ਸ਼ਹਿਰ ਵਾਸੀਆਂ ਦਾ ਮੰਨਣਾ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਿਸ ਤਰੀਕੇ ਨਾਲ ਧੂਰੀ ਦੇ ਸਰਕਾਰੀ ਹਸਪਤਾਲ, ਹਰ ਵਾਰਡ ਅੰਦਰ ਨਾਲੀਆਂ ਨੂੰ ਪੱਕਾ ਕੀਤਾ, ਨਹਿਰੀ ਵਿਸ਼ਰਾਮ ਘਰ ਦੀ ਦਸ਼ਾ ਬਦਲੀ ਹੈ ਉਸੇ ਤਰਜ਼ ’ਤੇ ਸ਼ਹਿਰ ਦੇ ਰਹਿੰਦੇ ਵਿਕਾਸ ਕਾਰਜਾਂ ਨੂੰ ਨੇਪਰੇ ਚਾੜ੍ਹਿਆ ਜਾਵੇ। ਇਸ ਸਬੰਧੀ ਧੂਰੀ ਦੇ ਕਾਰਜ ਸਾਧਕ ਅਫਸਰ ਗੁਰਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਸਰਕਾਰ ਤੋਂ ਫੰਡ ਦੀ ਕੋਈ ਕਮੀ ਨਹੀਂ ਪਰ ਵਿਕਾਸ ਕਾਰਜਾਂ ਨੂੰ ਤਰੀਕੇ ਨਾਲ ਹੀ ਕਰਵਾਇਆ ਜਾਵੇਗਾ। ਇਸ ਸਬੰਧੀ ਮੁੱਖ ਮੰਤਰੀ ਦੇ ਦਫਤਰ ਇੰਚਾਰਜ ਰਾਜਵੰਤ ਸਿੰਘ ਘੁੱਲੀ ਨੇ ਕਿਹਾ ਉਨ੍ਹਾਂ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਹੈ ਸਥਿਤੀ ਤੋਂ ਜਾਣੂ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਿਆ ਜਾਵੇ।

Advertisement

Advertisement