ਧਾਲੀਵਾਲ ਵੱਲੋਂ ਸਰਹੱਦੀ ਪਿੰਡਾਂ ’ਚ ਵਿਕਾਸ ਕਾਰਜਾਂ ਦੀ ਸ਼ੁਰੂਆਤ
08:23 PM Sep 19, 2024 IST
Advertisement
ਸੁਖਦੇਵ ਸੁੱਖ
ਅਜਨਾਲਾ, 19 ਸਤੰਬਰ
ਭਾਰਤ-ਪਾਕਿਸਤਾਨ ਦੀ ਅਜਨਾਲਾ ਖੇਤਰ ਦੀ ਸਰਹੱਦੀ ਪੱਟੀ ਵਿੱਚ ਵੱਸਦੇ ਅੱਠ ਪਿੰਡਾਂ ਫੱਤੇਵਾਲ, ਗ੍ਰੰਥਗੜ੍ਹ, ਖਾਨਵਾਲ, ਛੰਨਾ ਸਾਰੰਗਦੇਵ, ਆਬਾਦੀ ਬਾਬਾ ਗਮ ਚੱਕ, ਆਬਾਦੀ ਸੋਹਣ ਸਿੰਘ, ਡੱਲਾ ਰਾਜਪੂਤਾਂ ਭੂਤਨਪੁਰਾ, ਨਵਾਂ ਡੱਲਾ ਰਾਜਪੂਤਾਂ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਇੱਕ ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਰਾਵੀ ਦਰਿਆ ਦੇ ਕੰਢੇ ਵੱਸਦੇ ਇਨ੍ਹਾਂ ਪਿੰਡਾਂ ਵਿੱਚ ਗਲੀਆਂ, ਨਾਲੀਆਂ, ਸਟੇਡੀਅਮ ਪਾਰਕ, ਛੱਪੜਾਂ ਦੀ ਸਾਫ ਸਫਾਈ ਆਦਿ ਸਾਰੇ ਕੰਮ ਸ਼ੁਰੂ ਕਰ ਦਿੱਤੇ ਹਨ ਅਤੇ ਆਉਂਦੇ ਦਿਨਾਂ ਵਿੱਚ ਬਾਕੀ ਰਹਿੰਦੇ ਪਿੰਡਾਂ ਦੇ ਵੀ ਵਿਕਾਸ ਕਾਰਜ ਸ਼ੁਰੂ ਕਰਵਾ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਹੱਦੀ ਇਲਾਕੇ ਵਿੱਚ ਇੱਕ ਵੱਡਾ ਖੇਡ ਸਟੇਡੀਅਮ ਵੀ ਬਣਾਇਆ ਜਾਵੇਗਾ ਜਿੱਥੋਂ ਬੱਚੇ ਖੇਡਾਂ ਦੇ ਖੇਤਰ ਵਿੱਚ ਕੌਮੀ ਪੱਧਰ ਤੱਕ ਸਰਹੱਦੀ ਇਲਾਕੇ ਦਾ ਨਾਂ ਰੌਸ਼ਨ ਕਰਨਗੇ।
Advertisement
Advertisement
Advertisement