ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਵਿਕਾਸ ਕਾਰਜ ਸਮੇਂ ਸਿਰ ਮੁਕੰਮਲ ਕੀਤੇ ਜਾਣ: ਰਵਜੋਤ ਸਿੰਘ

08:41 AM Oct 22, 2024 IST
ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਮੀਟਿੰਗ ਦੌਰਾਨ ਸੰਬੋਧਨ ਕਰਦੇ ਹੋਏ।

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 21 ਅਕਤੂਬਰ
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਨੇ ਨਗਰ ਨਿਗਮ ਕਮਿਸ਼ਨਰਾਂ, ਵਧੀਕ ਡਿਪਟੀ ਕਮਿਸ਼ਨਰਾਂ ਅਤੇ ਕਾਰਜ ਸਾਧਕ ਅਫਸਰਾਂ ਨੂੰ ਸੂਬੇ ਅੰਦਰ ਚੱਲ ਰਹੇ ਵਿਕਾਸ ਕਾਰਜ ਤੈਅ ਸਮੇਂ ’ਚ ਮੁਕੰਮਲ ਕਰਨ ਲਈ ਆਖਿਆ। ਇਸ ਸਬੰਧੀ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਮਿਉਂਸੀਪਲ ਭਵਨ ਵਿੱਚ ਮੀਟਿੰਗ ਕੀਤੀ। ਮੀਟਿੰਗ ’ਚ ਉਨ੍ਹਾਂ ਦੱਸਿਆ ਕਿ ਦੀਵਾਲੀ ਮੌਕੇ ਪੰਜਾਬ ਦੇ 19 ਜ਼ਿਲ੍ਹਿਆਂ ਵਿੱਚ 24 ਅਕਤੂਬਰ ਤੋਂ 7 ਨਵੰਬਰ ਤੱਕ ਸਵੱਛਤਾ ਪੰਦਰਵਾੜਾ ਮਨਾਇਆ ਜਾਵੇਗਾ। ਇਹ ਪੰਦਰਵਾੜਾ ਅੰਮ੍ਰਿਤਸਰ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਫ਼ਤਹਿਗੜ੍ਹ ਸਾਹਿਬ, ਜਲੰਧਰ, ਕਪੂਰਥਲਾ, ਲੁਧਿਆਣਾ, ਮਾਨਸਾ, ਮੋਗਾ, ਮਲੇਰਕੋਟਲਾ, ਪਟਿਆਲਾ, ਪਠਾਨਕੋਟ, ਰੂਪਨਗਰ, ਸੰਗਰੂਰ, ਸ੍ਰੀ ਭਗਤ ਸਿੰਘ ਨਗਰ, ਮੁਹਾਲੀ, ਤਰਨਤਾਰਨ ਵਿੱਚ ਮਨਾਇਆ ਜਾਵੇਗਾ। ਇਸ ਦੌਰਾਨ ਡਾ. ਰਵਜੋਤ ਸਿੰਘ ਨੇ 15ਵੇਂ ਵਿੱਤ ਕਮਿਸ਼ਨ ਦੀ ਅਣਵਰਤੀ ਰਾਸ਼ੀ, ਕੇਂਦਰ ਸਰਕਾਰ ਵੱਲੋਂ ਸਪਾਂਸਰਡ ਯੋਜਨਾਵਾਂ ਦੀ ਅਣਵਰਤੀ ਰਾਸ਼ੀ ਅਤੇ ਐੱਸਐੱਨਏ ਖਾਤੇ ਵਿੱਚ ਬਕਾਇਆ ਫੰਡਾਂ ਦੀ ਸਮੀਖਿਆ ਕੀਤੀ ਅਤੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਲਈ ਅਲਾਟ ਫੰਡਾਂ ਨੂੰ ਜਲਦੀ ਤੋਂ ਜਲਦੀ ਲੋਕਾਂ ਦੀ ਭਲਾਈ ਲਈ ਖਰਚਿਆਂ ਜਾਵੇ। ਅਜਿਹਾ ਨਾ ਕਰਨ ’ਤੇ ਅਧਿਕਾਰੀਆਂ ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਜਿਥੇ ਵੀ ਸੀਵੇਰਜ ਟਰੀਟਮੈਂਟ ਪਲਾਂਟ ਅਤੇ ਵਾਟਰ ਟਰੀਟਮੈਂਟ ਪਲਾਂਟ ਲਈ ਜਗ੍ਹਾ ਦੀ ਚੋਣ ਕਰਨ ਵਿੱਚ ਦਿੱਕਤ ਆ ਰਹੀ ਹੋਵੇ, ਉੱਥੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਯੋਗ ਜਗ੍ਹਾ ਦੀ ਚੋਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਨਿਰਵਿਘਨ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾਵੇ।

Advertisement

Advertisement