ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਕਾਸ ਕਾਰਜ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਹੋਣ: ਬੁੱਧਰਾਮ

07:37 AM Jun 27, 2024 IST
ਵਿਧਾਇਕ ਪ੍ਰਿੰਸੀਪਲ ਬੁੱਧਰਾਮ ਅਧਿਕਾਰੀਆਂ ਨੂੰ ਸੰਬੋਧਨ ਕਰਦੇ ਹੋਏ।

ਜੋਗਿੰਦਰ ਸਿੰਘ ਮਾਨ
ਮਾਨਸਾ, 26 ਜੂਨ
ਆਮ ਆਦਮੀ ਪਾਰਟੀ ਦੇ ਸੂਬਾਈ ਕਾਰਜਕਾਰੀ ਪ੍ਰਧਾਨ ਅਤੇ ਮਾਨਸਾ ਜ਼ਿਲ੍ਹੇ ਦੇ ਬੁਢਲਾਡਾ ਹਲਕੇ ਤੋਂ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਅਤੇ ਆਪਣੀਆਂ ਯੋਜਨਾਵਾਂ ’ਤੇ ਅਮਲ ਕਰਨ ਲਈ ਵਚਨਬੱਧ ਹੈ ਅਤੇ ਸਰਕਾਰ ਦੇ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣਗੇ। ਉਹ ਅੱਜ ਸਬ-ਡਿਵੀਜ਼ਨ ਬੁਢਲਾਡਾ ਦੇ ਸਮੂਹ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਸੰਬੋਧਨ ਕਰ ਰਹੇ ਸਨ। ਇਸ ਮੌਕੇ ਐੱਸਡੀਐੱਮ ਗਗਨਦੀਪ ਸਿੰਘ ਵੀ ਮੌਜੂਦ ਸਨ।
ਉਨ੍ਹਾਂ ਕਿਹਾ ਕਿ ਸਾਰੇ ਅਧਿਕਾਰੀ ਸਰਕਾਰੀ ਕੰਮਕਾਜ ਨੂੰ ਪਾਰਦਰਸ਼ਤਾ ਅਤੇ ਸਮਾਂਬੱਧ ਢੰਗ ਨਾਲ ਕਰਨਾ ਯਕੀਨੀ ਬਣਾਉਣ ਅਤੇ ਆਪਣੇ-ਆਪਣੇ ਵਿਭਾਗ ਦੇ ਚੱਲ ਰਹੇ ਵਿਕਾਸ ਕਾਰਜਾਂ ਵੱਲ ਵਿਸ਼ੇਸ਼ ਧਿਆਨ ਦੇ ਕੇ ਉਨ੍ਹਾਂ ਨੂੰ ਸਮਾਂਬੱਧ ਨੇਪਰੇ ਚਾੜ੍ਹਿਆ ਜਾਵੇ। ਉਨ੍ਹਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਸਾਰੇ ਬਰਸਾਤੀ ਨਾਲਿਆਂ ਦੀ ਸਫ਼ਾਈ ਪਹਿਲ ਦੇ ਆਧਾਰ ’ਤੇ ਕਰਵਾਉਣ ਲਈ ਕਿਹਾ। ਉਨ੍ਹਾਂ ਪੰਚਾਇਤੀ ਵਿਭਾਗ ਦੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦੀ ਨੇਪਰੇ ਚਾੜ੍ਹਨ ਦੀ ਹਦਾਇਤ ਕੀਤੀ।
ਉਨ੍ਹਾਂ ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਅਤੇ ਹਰ ਵਾਟਰ ਵਰਕਸ ਨੂੰ ਨਹਿਰੀ ਪਾਣੀ ਸਪਲਾਈ ਨਾਲ ਜੋੜਨ ਦੇ ਉਪਰਾਲੇ ਕਰਨ ਲਈ ਕਿਹਾ। ਉਨ੍ਹਾਂ ਵੱਲੋਂ ਸ਼ਹਿਰਾਂ ਵਿੱਚ ਸੀਵਰੇਜ ਸਬੰਧੀ ਸਬੰਧਤ ਕੰਪਨੀ ਨੂੰ ਆਪਣੇ ਵਰਕਰਾਂ ਦੀ ਗਿਣਤੀ ਵਧਾਉਣ ਦੀ ਤਾਕੀਦ ਕੀਤੀ ਗਈ।

Advertisement

Advertisement
Advertisement