For the best experience, open
https://m.punjabitribuneonline.com
on your mobile browser.
Advertisement

ਦੇਵੇਂਦਰ ਯਾਦਵ ਦਿੱਲੀ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ

09:08 AM May 01, 2024 IST
ਦੇਵੇਂਦਰ ਯਾਦਵ ਦਿੱਲੀ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਨਿਯੁਕਤ
Advertisement

ਪੱਤਰ ਪ੍ਰੇਰਕ
ਨਵੀਂ ਦਿੱਲੀ, 30 ਅਪਰੈਲ
ਦਿੱਲੀ ਦੀਆਂ ਆਮ ਚੋਣਾਂ ਦੌਰਾਨ ਕਾਂਗਰਸ ਪਾਰਟੀ ਨੇ ਦੇਵੇਂਦਰ ਯਾਦਵ ਨੂੰ ਦਿੱਲੀ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਤੋਂ ਪਹਿਲਾਂ ਅਰਵਿੰਦਰ ਸਿੰਘ ਲਵਲੀ ਨੇ ਚਾਰ ਪੰਨਿਆਂ ਦਾ ਪੱਤਰ ਲਿਖ ਕੇ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ਬਾਅਦ ਵਿੱਚ ਪਾਰਟੀ ਨੇ ਪ੍ਰਵਾਨ ਕਰ ਲਿਆ ਸੀ। ਦੇਵੇਂਦਰ ਯਾਦਵ ਇਸ ਸਮੇਂ ਪੰਜਾਬ ਕਾਂਗਰਸ ਦੇ ਇੰਚਾਰਜ ਹਨ ਅਤੇ ਦਿੱਲੀ ਪ੍ਰਦੇਸ਼ ਕਾਂਗਰਸ ਪ੍ਰਧਾਨ ਬਣਨ ਤੋਂ ਬਾਅਦ ਵੀ ਉਹ ਇਸ ਜ਼ਿੰਮੇਵਾਰੀ ਨੂੰ ਨਿਭਾਉਂਦੇ ਰਹਿਣਗੇ। ਸਾਬਕਾ ਸੂਬਾ ਪ੍ਰਧਾਨ ਅਨਿਲ ਚੌਧਰੀ ਨੇ ਅਰਵਿੰਦਰ ਸਿੰਘ ਲਵਲੀ ’ਤੇ ਭਾਜਪਾ ਨੂੰ ਫਾਇਦਾ ਪਹੁੰਚਾਉਣ ਲਈ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਹ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਹੈ। ਸ੍ਰੀ ਚੌਧਰੀ ਨੇ ਕਿਹਾ ਕਿ ਲਵਲੀ ਨੇ ਅਸਤੀਫਾ ਦੇਣ ਲਈ ਜੋ ਸਮਾਂ ਚੁਣਿਆ ਹੈ, ਉਹ ਬਹੁਤ ਗਲਤ ਸੀ। ਉਨ੍ਹਾਂ ਅੱਗੇ ਕਿਹਾ ਕਿ ਲੱਗਦਾ ਹੈ ਕਿ ਲਵਲੀ ਨੇ ਪਾਰਟੀ ਨੂੰ ਅਜਿਹੇ ਮੋੜ ’ਤੇ ਲਿਆਂਦਾ ਹੈ ਕਿ ਉਸ ਦਾ ਅਸਤੀਫਾ ਸਵੀਕਾਰ ਕਰਨਾ ਪਿਆ। ਲਵਲੀ ਨੇ ਅਨੁਸ਼ਾਸਨਹੀਣਤਾ ਦੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉਨ੍ਹਾਂ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਰਜੁਨ ਖੜਗੇ ਤੋਂ ਲਵਲੀ ਖਿਲਾਫ ਅਨੁਸ਼ਾਸਨੀ ਕਾਰਵਾਈ ਦੀ ਮੰਗ ਕੀਤੀ ਹੈ। ਉਮੀਦਵਾਰਾਂ ਦੀ ਨਾਮਜ਼ਦਗੀ ਸਮੇਂ ਚੇਅਰਮੈਨ ਜ਼ਰੂਰੀ ਸੀ। ਨਾਮਜ਼ਦਗੀ ਲਈ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਦੇਣਾ ਪੈਂਦਾ ਹੈ ਤੇ ਇਹ ਪ੍ਰਧਾਨ ਹੁੰਦਾ ਹੈ ਜੋ ਚੋਣ ਕਮਿਸ਼ਨ ਦੇ ਸਾਹਮਣੇ ਆਪਣੇ ਉਮੀਦਵਾਰਾਂ ਦੀ ਪੁਸ਼ਟੀ ਕਰਦਾ ਹੈ। ਇਸ ਲਈ ਕਿਸੇ ਆਗੂ ਨੂੰ ਕਾਰਜਕਾਰੀ ਪ੍ਰਧਾਨ ਬਣਾਉਣਾ ਜ਼ਰੂਰੀ ਹੈ। ਫੁੱਲ-ਟਾਈਮ ਪ੍ਰਧਾਨ ਦੀ ਨਿਯੁਕਤੀ ਵਿੱਚ ਕੁਝ ਸਮਾਂ ਲੱਗ ਸਕਦਾ ਹੈ। ਇਸ ਲਈ ਪਾਰਟੀ ਨੇ ਫਿਲਹਾਲ ਸਿਰਫ ਕਾਰਜਕਾਰੀ ਪ੍ਰਧਾਨ ਦਾ ਫ਼ੈਸਲਾ ਕੀਤਾ ਹੈ।

Advertisement

Advertisement
Author Image

Advertisement
Advertisement
×