ਪੰਚਮੀ ਮੌਕੇ ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੀਆਂ ਸੰਗਤਾਂ
08:25 AM May 31, 2025 IST
ਸਰਬਜੀਤ ਸਿੰਘ ਭੰਗੂ
ਪਟਿਆਲਾ, 31 ਮਈ
Advertisement
ਅੱਜ ਪੰਚਮੀ ਦੇ ਪਵਿੱਤਰ ਦਿਹਾੜੇ ਮੌਕੇ ਗਰਮੀ ਦੇ ਚਲਦਿਆਂ ਵੱਡੇ ਤੜਕੇ ਹੀ ਸੰਗਤਾਂ ਇੱਥੇ ਸਥਿਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣ ਲੱਗੀਆਂ। ਗਰਮੀ ਦੇ ਚਲਦਿਆਂ ਸੰਗਤਾਂ ਸਵੇਰੇ ਠੰਡਕ ਮੌਕੇ ਹੀ ਵੱਡੀ ਗਿਣਤੀ ਵਿੱਚ ਮੱਥਾ ਟੇਕਣ ਆਈਆਂ।
ਅੱਜ ਪੰਚਮੀ ਦੇ ਇਸ ਪਵਿੱਤਰ ਦਿਹਾੜੇ ਸਬੰਧੀ ਸਮਾਗਮ ਤੇ ਰਸਮਾ ਦੀ ਸ਼ੁਰੂਆਤ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਵੱਲੋਂ ਸਰਬੱਤ ਦੇ ਭਲੇ ਦੀ ਅਰਦਾਸ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚੋਂ ਮੁੱਖ ਵਾਕ ਲੈਣ ਦੇ ਨਾਲ ਹੋਈ।
Advertisement
ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੈਨੇਜਰ ਭਾਗ ਸਿੰਘ ਰਾਜਪੁਰਾ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਪੰਚਮੀ ਮੌਕੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ।
Advertisement