ਨਾਕਾਬਿਲ ਚਾਲਕ ਦਲ ਨਾਲ ਜਹਾਜ਼ ਉਡਾਣ ਕਾਰਨ ਡੀਜੀਸੀਏ ਨੇ ਏਅਰ ਇੰਡੀਆ ’ਤੇ 90 ਲੱਖ ਜੁਰਮਾਨਾ ਕੀਤਾ
03:13 PM Aug 23, 2024 IST
ਨਵੀਂ ਦਿੱਲੀ, 23 ਅਗਸਤ
ਹਵਾਬਾਜ਼ੀ ਰੈਗੂਲੇਟਰੀ ਡੀਜੀਸੀਏ ਨੇ ਨਾਕਾਬਿਲ ਚਾਲਕ ਦਲ ਦੇ ਮੈਂਬਰਾਂ ਨਾਲ ਉਡਾਣਾਂ ਚਲਾਉਣ ਲਈ ਏਅਰ ਇੰਡੀਆ 'ਤੇ 90 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਇਸ ਤੋਂ ਇਲਾਵਾ ਰੈਗੂਲੇਟਰ ਨੇ ਇਸ ਕੁਤਾਹੀ ਲਈ ਏਅਰ ਇੰਡੀਆ ਦੇ ਸੰਚਾਲਨ ਨਿਰਦੇਸ਼ਕ ਅਤੇ ਸਿਖਲਾਈ ਨਿਰਦੇਸ਼ਕ 'ਤੇ ਕ੍ਰਮਵਾਰ 6 ਲੱਖ ਰੁਪਏ ਅਤੇ 3 ਲੱਖ ਰੁਪਏ ਦਾ ਜੁਰਮਾਨਾ ਕੀਤਾ ਹੈ। ਪ੍ਰੈਸ ਰਿਲੀਜ਼ ਅਨੁਸਾਰ ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਸਬੰਧਤ ਪਾਇਲਟ ਨੂੰ ਇਹ ਯਕੀਨੀ ਬਣਾਉਣ ਲਈ ਸਾਵਧਾਨ ਕੀਤਾ ਕਿ ਭਵਿੱਖ ਵਿੱਚ ਅਜਿਹਾ ਨਾ ਹੋਵੇ।
Advertisement
Advertisement