ਡੀਜੀਪੀ ਗੌਰਵ ਯਾਦਵ ਵੱਲੋਂ ਥਾਣੇ ਦੀ ਚੈਕਿੰਗ
08:03 AM Oct 26, 2024 IST
Advertisement
ਪੱਤਰ ਪ੍ਰੇਰਕ
ਜਲੰਧਰ, 25 ਅਕਤੂਬਰ
ਡੀਜੀਪੀ ਗੌਰਵ ਯਾਦਵ ਨੇ ਰਾਮਾ ਮੰਡੀ ਥਾਣੇ ਪਹੁੰਚ ਕੇ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਥਾਣੇ ਵਿੱਚ ਮੌਜੂਦ ਪੁਲੀਸ ਮੁਲਾਜ਼ਮਾਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਤੋਂ ਥਾਣੇ ਅੰਦਰ ਚੱਲ ਰਹੇ ਕੇਸਾਂ ਬਾਰੇ ਜਾਣਕਾਰੀ ਹਾਸਲ ਕੀਤੀ। ਡੀਜੀਪੀ ਗੌਰਵ ਯਾਦਵ ਨੇ ਥਾਣੇ ਵਿੱਚ ਹਾਜ਼ਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਕਾਰਵਾਈ ਵਿੱਚ ਕਿਸੇ ਕਿਸਮ ਦੀ ਕੋਈ ਅਣਗਹਿਲੀ ਨਾ ਵਰਤੀ ਜਾਵੇ। ਅੱਜ ਸਵੇਰੇ ਡੀਜੀਪੀ ਗੌਰਵ ਯਾਦਵ ਦੇ ਜਲੰਧਰ ਆਉਣ ਦੀ ਖ਼ਬਰ ਮਿਲਦਿਆਂ ਹੀ ਜ਼ਿਲ੍ਹੇ ਦੇ ਪੁਲੀਸ ਅਧਿਕਾਰੀ ਚੌਕਸ ਹੋ ਗਏ। ਜਦੋਂ ਉਹ ਥਾਣੇ ਪੁੱਜੇ ਤਾਂ ਉੱਥੇ ਜਲੰਧਰ ਦੇ ਪੁਲੀਸ ਕਮਿਸ਼ਨਰ ਸਵਪਨ ਸ਼ਰਮਾ, ਜੇਸੀਪੀ ਸੰਦੀਪ ਸ਼ਰਮਾ, ਡੀਸੀਪੀ ਆਦਿੱਤਿਆ, ਏਸੀਪੀ ਨਿਰਮਲ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ। ਡੀਜੀਪੀ ਕਰੀਬ ਅੱਧਾ ਘੰਟਾ ਥਾਣੇ ਵਿੱਚ ਰਹੇ। ਇੱਥੇ ਉਨ੍ਹਾਂ ਲੋਕਾਂ ਨਾਲ ਗੱਲਬਾਤ ਵੀ ਕੀਤੀ।
Advertisement
Advertisement
Advertisement