ਡੀਜੀਪੀ ਵੱਲੋਂ 31 ਮਈ ਤੱਕ ਨਸ਼ਾ ਮੁਕਤ ਪੰਜਾਬ ਮੁਹਿੰਮ ਪੂਰੀ ਕਰਨ ਦੇ ਆਦੇਸ਼
12:57 PM Apr 27, 2025 IST
ਆਤਿਸ਼ ਗੁਪਤਾ
ਚੰਡੀਗੜ੍ਹ, 27 ਅਪਰੈਲ
ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸੂਬਾ ਸਰਕਾਰ ਵੱਲੋਂ ਰਾਜ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 31 ਮਈ ਤੱਕ ਮੁਕੰਮਲ ਕਰਨ ਦੀ ਡੈੱਡਲਾਈਨ ਦਿੱਤੀ ਹੈ। ਉਨ੍ਹਾਂ ਕਿਹਾ ਕਿ 31 ਮਈ ਤੋਂ ਬਾਅਦ ਨਸ਼ਾ ਤਸਕਰੀ ਹੋਣ ’ਤੇ ਪੰਜਾਬ ਵਿੱਚ ਸਬੰਧਤ ਐੱਸਐੱਸਪੀ ਅਤੇ ਪੁਲੀਸ ਕਮਿਸ਼ਨਰ ਜ਼ਿੰਮੇਵਾਰ ਹੋਣਗੇ। ਡੀਜੀਪੀ ਨੇ ਹਰੇਕ ਐੱਸਐੱਸਪੀ ਨੂੰ ਨਸ਼ਾ ਮੁਕਤ ਪੰਜਾਬ ਮੁਹਿੰਮ ਨੂੰ ਮੁਕੰਮਲ ਕਰਨ ਲਈ ਠੋਸ ਯੋਜਨਾ ਬਣਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੰਜਾਬ ਵਿੱਚੋਂ ਨਸ਼ਿਆਂ ਦਾ ਸਫਾਇਆ ਕੀਤਾ ਜਾ ਸਕੇ।
Advertisement
ਆਮ ਆਦਮੀ ਪਾਰਟੀ ਪੰਜਾਬ ਦੇ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਕਾਰਗਰ ਨਤੀਜੇ ਸਾਹਮਣੇ ਆ ਰਹੇ ਹਨ। ਇਸ ਮੁਹਿੰਮ ਤਹਿਤ ਹੁਣ ਤੱਕ 4659 ਕੇਸ ਦਰਜ ਕਰਕੇ 7414 ਜਣਿਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਇਸ ਤੋਂ ਇਲਾਵਾ 67 ਨਸ਼ਾ ਤਸਕਰਾਂ ਦੀਆਂ ਇਮਾਰਤਾਂ ਨੂੰ ਢਾਹਿਆ ਗਿਆ ਅਤੇ 67 ਐਨਕਾਊਂਟਰ ਕੀਤੇ ਗਏ ਹਨ।
Advertisement
Advertisement