ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਢਾਕਾ ’ਵਰਸਿਟੀ ਝੜਪਾਂ ਮਗਰੋਂ ਅਣਮਿੱਥੇ ਸਮੇਂ ਲਈ ਬੰਦ

07:22 AM Jul 18, 2024 IST
ਢਾਕਾ ਕਾਲਜ ਨੇੜਲੇ ਇਲਾਕੇ ’ਚ ਹਿੰਸਕ ਪ੍ਰਦਰਸ਼ਨਕਾਰੀ। -ਫੋਟੋ: ਰਾਇਟਰਜ਼

* ਝੜਪ ਵਿੱਚ ਤਿੰਨ ਵਿਦਿਆਰਥੀਆਂ ਸਣੇ ਛੇ ਹਲਾਕ
* ਵਿਦਿਆਰਥੀਆਂ ਨੂੰ ਹੋਸਟਲ ਖਾਲੀ ਕਰਨ ਦੇ ਹੁਕਮ

Advertisement

ਢਾਕਾ, 17 ਜੁਲਾਈ
ਬੰਗਲਾਦੇਸ਼ ਵਿੱਚ ਸਰਕਾਰੀ ਨੌਕਰੀਆਂ ਲਈ ਰਾਖਵੇਂਕਰਨ ਵਿੱਚ ਸੁਧਾਰਾਂ ਦੀ ਮੰਗ ਸਬੰਧੀ ਕੀਤੇ ਗਏ ਮੁਜ਼ਾਹਰਿਆਂ ਵਿੱਚ ਤਿੰਨ ਵਿਦਿਆਰਥੀਆਂ ਸਣੇ ਘੱਟੋ-ਘੱਟ ਛੇ ਵਿਅਕਤੀਆਂ ਦੀ ਹੋਈ ਮੌਤ ਤੋਂ ਬਾਅਦ ਢਾਕਾ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਅੱਜ ਸੰਸਥਾ ਅਣਮਿੱਥੇ ਸਮੇਂ ਲਈ ਬੰਦ ਕਰਨ ਦਾ ਐਲਾਨ ਕਰ ਦਿੱਤਾ ਹੈ। ਅਧਿਕਾਰੀਆਂ ਨੇ ਵਿਦਿਆਰਥੀਆਂ ਨੂੰ ਹੋਸਟਲ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਹਨ।
ਅਖਬਾਰ ‘ਢਾਕਾ ਟ੍ਰਿਬਿਊਨ’ ਨੇ ਪ੍ਰੋ-ਵਾਈਸ ਚਾਂਸਲਰ (ਅਕਾਦਮਿਕ) ਪ੍ਰੋਫੈਸਰ ਸਿਤੇਸ਼ ਸੀ ਬਾਚਰ ਦੇ ਹਵਾਲੇ ਨਾਲ ਦੱਸਿਆ ਕਿ ਇਹ ਫ਼ੈਸਲਾ ਵਾਈਸ ਚਾਂਸਲਰ ਏਐੱਸਐੱਮ ਮਕਸੂਦ ਕਮਲ ਦੇ ਦਫ਼ਤਰ ਵਿੱਚ ਹੋਈ ਹੰਗਾਮੀ ਸਿੰਡੀਕੇਟ ਮੀਟਿੰਗ ਵਿੱਚ ਲਿਆ ਗਿਆ ਹੈ। ਬਾਚਰ ਨੇ ‘ਡੇਲੀ ਸਟਾਰ’ ਨੂੰ ਦੱਸਿਆ, ‘‘ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਅਸੀਂ ਯੂਨੀਵਰਸਿਟੀ ਅਣਮਿੱਥੇ ਸਮੇਂ ਲਈ ਬੰਦ ਕਰਨ ਅਤੇ ਹਾਲ ਖਾਲੀ ਕਰਨ ਦਾ ਫ਼ੈਸਲਾ ਲਿਆ ਹੈ।’’ ਅਖਬਾਰ ਨੇ ਆਪਣੀ ਰਿਪੋਰਟ ਵਿੱਚ ਕਿਹਾ ਕਿ ਯੂਨੀਵਰਸਿਟੀ ਦੇ ਵਿਦਿਆਰਥੀ ਇਸ ਫ਼ੈਸਲੇ ਦਾ ਵਿਰੋਧ ਕਰ ਰਹੇ ਹਨ।
ਜ਼ਿਕਰਯੋਗ ਹੈ ਕਿ ਬੰਗਲਾਦੇਸ਼ ਦੇ ਵੱਡੇ ਸ਼ਹਿਰਾਂ ਵਿੱਚ ਸਰਕਾਰੀ ਨੌਕਰੀਆਂ ਲਈ ਰਾਖਵਾਂਕਰਨ ਪ੍ਰਣਾਲੀ ’ਚ ਸੁਧਾਰ ਦੀ ਮੰਗ ਨੂੰ ਲੈ ਕੇ ਬੀਤੇ ਦਿਨ ਮੁਜ਼ਾਹਰੇ ਕਰ ਰਹੇ ਲੋਕਾਂ ਅਤੇ ਪੁਲੀਸ ਵਿਚਾਲੇ ਹੋਈ ਝੜਪ ’ਚ ਤਿੰਨ ਵਿਦਿਆਰਥੀਆਂ ਸਮੇਤ ਘੱਟੋ-ਘੱਟ 6 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 100 ਤੋਂ ਵੱਧ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਸਕੂਲ ਅਤੇ ਕਾਲਜ ਬੰਦ ਕਰ ਦਿੱਤੇ ਗਏ।
ਹਾਈ ਕੋਰਟ ਨੇ 5 ਜੂਨ ਨੂੰ ਸਰਕਾਰੀ ਨੌਕਰੀਆਂ ’ਚ ਰਾਖਵਾਂਕਰਨ ਖਤਮ ਕਰਨ ਵਾਲੇ 2018 ਦੇ ਸਰਕਾਰੀ ਸਰਕੂਲਰ ਨੂੰ ਗੈਰਕਾਨੂੰਨੀ ਕਰਾਰ ਦਿੱਤਾ ਸੀ, ਜਿਸ ਤੋਂ ਬਾਅਦ 10 ਜੁਲਾਈ ਨੂੰ ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਫ਼ੈਸਲੇ ’ਤੇ ਸਟੇਅ ਦਾ ਹੁਕਮ ਜਾਰੀ ਕੀਤਾ ਸੀ। ਇਸ ਮਗਰੋਂ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂਜੀਸੀ) ਨੇ ਸਾਰੀਆਂ ਯੂਨੀਵਰਸਿਟੀਆਂ ਨੂੰ ਅਗਲੇ ਨੋਟਿਸ ਤੱਕ ਕਲਾਸਾਂ ਮੁਲਤਵੀ ਕਰਨ ਅਤੇ ਹੋਸਟਲ ਖਾਲੀ ਕਰਨ ਲਈ ਕਿਹਾ ਸੀ। ਇਸ ’ਤੇ ਬੁੱਧਵਾਰ ਨੂੰ ਢਾਕਾ ਯੂਨੀਵਰਸਿਟੀ ਦੇ ਸਿੰਡੀਕੇਟ ਦੀ ਮੀਟਿੰਗ ਵਿੱਚ ਇਹ ਫ਼ੈਸਲਾ ਲਿਆ ਗਿਆ। -ਪੀਟੀਆਈ

Advertisement
Advertisement
Advertisement