For the best experience, open
https://m.punjabitribuneonline.com
on your mobile browser.
Advertisement

ਧਾਲੀਵਾਲ ਨੇ ਬਾਬਾ ਬੁੱਢਾ ਸਾਹਿਬ ਦੇ ਅਸਥਾਨ ’ਤੇ ਮੱਥਾ ਟੇਕਿਆ

09:21 AM Sep 23, 2024 IST
ਧਾਲੀਵਾਲ ਨੇ ਬਾਬਾ ਬੁੱਢਾ ਸਾਹਿਬ ਦੇ ਅਸਥਾਨ ’ਤੇ ਮੱਥਾ ਟੇਕਿਆ
ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੁੰਦੇ ਹੋਏ ਕੁਲਦੀਪ ਸਿੰਘ ਧਾਲੀਵਾਲ।
Advertisement

ਰਾਜਨ ਮਾਨ
ਰਮਦਾਸ, 22 ਸਤੰਬਰ
ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਇੱਥੇ ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਚੌਥ ਸਰਾਧਾਂ ਮੌਕੇ ਗੁਰਦੁਆਰਾ ਸਮਾਧ ਬਾਬਾ ਬੁੱਢਾ ਸਾਹਿਬ ਜੀ ਵਿਖੇ ਨਤਮਸਤਕ ਹੋ ਕੇ ਗੁਰੂ ਸਾਹਿਬਾਨ ਦੇ ਚਰਨਾਂ ਵਿੱਚ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਪੁੱਤਰਾਂ ਦੇ ਦਾਨੀ ਬਾਬਾ ਬੁੱਢਾ ਜੀ ਦੀ ਇਸ ਪਵਿੱਤਰ ਨਗਰੀ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਰਮਦਾਸ ਕਸਬੇ ਲਈ ਚਾਰ ਗੇਟ ਬਣਾਉਣ ਲਈ ਮੁੱਖ ਮੰਤਰੀ ਵੱਲੋਂ ਪੌਣੇ ਤਿੰਨ ਕਰੋੜ ਰੁਪਏ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਇਤਿਹਾਸਕ ਕਸਬੇ ਵਿੱਚ ਬਾਬਾ ਬੁੱਢਾ ਸਾਹਿਬ ਨੇ ਉਸ ਵਕਤ ਚਾਰ ਗੇਟ ਬਣਵਾਏ ਸਨ ਅਤੇ ਉਨ੍ਹਾਂ ਹੁਣ ਉਨ੍ਹਾਂ ਦੀ ਯਾਦ ਵਿੱਚ ਹੀ ਚਾਰੇ ਪਾਸੇ ਆਉਣ ਵਾਲੀਆਂ ਸੜਕਾਂ ਉਪਰ ਵੱਡੇ ਗੇਟ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਨ੍ਹਾਂ ਲਈ ਰਾਸ਼ੀ ਜਾਰੀ ਕਰਨ ਬਾਰੇ ਲਿਖਿਆ ਸੀ। ਉਨ੍ਹਾਂ ਕਿਹਾ ਕਿ ਇੱਥੇ ਬਾਬਾ ਬੁੱਢਾ ਜੀ ਨੇ ਆਖ਼ਰੀ ਵਕਤ ਗੁਜ਼ਾਰਿਆ ਸੀ ਅਤੇ ਆਪਣੇ ਪ੍ਰਾਣ ਵੀ ਇਸ ਸਥਾਨ ਉਪਰ ਤਿਆਗੇ ਸਨ। ਸ੍ਰੀ ਧਾਲੀਵਾਲ ਨੇ ਕਿਹਾ ਕਿ ਹਲਕੇ ਦਾ ਵਿਕਾਸ ਹਮੇਸ਼ਾ ਉਨ੍ਹਾਂ ਦੀ ਤਰਜੀਹ ਰਹੀ ਹੈ ਤੇ ਹਲਕੇ ਨੂੰ ਪੰਜਾਬ ਦਾ ਨੰਬਰ ਇੱਕ ਹਲਕਾ ਬਣਾਉਣ ਲਈ ਉਹ ਹਰ ਵਕਤ ਤਤਪਰ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਰਮਦਾਸ ਦੇ ਰੇਲਵੇ ਸਟੇਸ਼ਨ ਦਾ ਨਾਮ ਬਾਬਾ ਬੁੱਢਾ ਦੇ ਨਾਂ ’ਤੇ ਰੱਖਣ ਸਬੰਧੀ ਉਹ ਕੇਂਦਰੀ ਰੇਲ ਮੰਤਰੀ ਨੂੰ ਮਿਲੇ ਸਨ ਅਤੇ ਜਲਦੀ ਹੀ ਬਾਬਾ ਬੁੱਢਾ ਸਾਹਿਬ ਦੇ ਨਾਂ ’ਤੇ ਰੇਲਵੇ ਸਟੇਸ਼ਨ ਦਾ ਨਾਮ ਰੱਖਿਆ ਜਾਵੇਗਾ ਅਤੇ ਇਸ ਦਾ ਨਵੀਨੀਕਰਨ ਕੀਤਾ ਜਾਵੇਗਾ।

Advertisement

Advertisement
Advertisement
Author Image

Advertisement