ਧਾਲੀਵਾਲ ਨੇ ਨਿਯੁਕਤੀ ਪੱਤਰ ਸੌਂਪੇ
10:31 AM Nov 09, 2024 IST
Advertisement
ਅਜਨਾਲਾ:
Advertisement
ਇੱਥੇ ਨਗਰ ਪੰਚਾਇਤ ਅਜਨਾਲਾ ਦੇ ਦਫ਼ਤਰ ਵਿੱਚ ਕਰਵਾਏ ਗਏ ਕਿ ਸੰਖੇਪ ਸਮਾਰੋਹ ਦੌਰਾਨ ਅੱਜ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਨਗਰ ਕੌਂਸਲ ਵਿੱਚ ਦੋ ਲੋੜਵੰਦਾਂ ਨੂੰ ਨਿਯੁਕਤੀ ਪੱਤਰ ਦਿੰਦਿਆਂ ਦੱਸਿਆ ਕਿ ਇਨ੍ਹਾਂ ਨੌਜਵਾਨਾਂ ਦੇ ਪਰਿਵਾਰਕ ਮੈਂਬਰ ਨੌਕਰੀ ਦੌਰਾਨ ਅਕਾਲ ਚਲਾਣਾ ਕਰ ਗਏ ਸਨ ਅਤੇ ਪਰਿਵਾਰ ਦੀ ਆਰਥਿਕ ਲੋੜ ਨੂੰ ਦੇਖਦੇ ਹੋਏ ਇਨ੍ਹਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਨੌਕਰੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 47 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਬਿਨਾਂ ਰਿਸ਼ਵਤ ਤੇ ਸਿਫਾਰਸ਼ ਤੋਂ ਸਰਕਾਰੀ ਨੌਕਰੀਆਂ ਦੇ ਕੇ ਰਿਕਾਰਡ ਸਥਾਪਤ ਕੀਤਾ ਹੈ। -ਪੱਤਰ ਪ੍ਰੇਰਕ
Advertisement
Advertisement