ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਧਾਲੀਵਾਲ ਨੇ ਸਫ਼ਾਈ ਕਾਰਜਾਂ ਲਈ ਟਰੈਕਟਰ ਸੌਂਪਿਆ

06:56 AM Aug 02, 2024 IST
ਸਫ਼ਾਈ ਲਈ ਨਵੇਂ ਟਰੈਕਟਰ ਨੂੰ ਰਵਾਨਾ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ।

ਪੱਤਰ ਪ੍ਰੇਰਕ
ਅਜਨਾਲਾ, 1 ਅਗਸਤ
ਸ਼ਹਿਰ ਦੀਆਂ ਸੜਕਾਂ ਤੋਂ ਕੂੜਾ ਚੁੱਕਣ ਲਈ ਖਰੀਦੇ ਗਏ ਨਵੇਂ ਟਰੈਕਟਰ ਨੂੰ ਲੋਕਾਂ ਦੇ ਸਪੁਰਦ ਕਰਦਿਆਂ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਫ਼ਾਈ ਲਈ ਸ਼ਹਿਰ ਵਿੱਚ ਦੋ ਹੋਰ ਮਸ਼ੀਨਾਂ ਪਹੁੰਚਣ ਦੇ ਨਾਲ-ਨਾਲ ਸ਼ਹਿਰ ਵਿੱਚ ਲੱਗਣ ਵਾਲੀਆਂ 200 ਦੇ ਕਰੀਬ ਸਟਰੀਟ ਲਾਈਟਾਂ ਲਈ ਵਿਭਾਗ ਵੱਲੋਂ 92 ਲੱਖ ਰੁਪਏ ਦੀ ਰਾਸ਼ੀ ਪ੍ਰਾਪਤ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਇਸ ਦਾ ਕੰਮ ਸ਼ੁਰੂ ਹੋ ਜਾਵੇਗਾ। ਉਹਨਾਂ ਦੱਸਿਆ ਕਿ ਅਤਿ-ਆਧੁਨਿਕ ਲਾਈਟਾਂ ਮੁੱਖ ਚੌਰਾਹਿਆਂ, ਧਾਰਮਿਕ ਸਥਾਨਾਂ ਅਤੇ ਹੋਰ ਜਨਤਕ ਸਥਾਨਾਂ ਉੱਤੇ ਲਗਾਈਆਂ ਜਾਣਗੀਆਂ। ਸ੍ਰੀ ਧਾਲੀਵਾਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਦੀਆਂ ਸੜਕਾਂ ਅਤੇ ਗਲੀਆਂ ਲਈ ਸਰਕਾਰ ਵੱਲੋਂ 9 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ, ਜਿਸ ਨਾਲ ਰਹਿੰਦੀਆਂ ਗਲੀਆਂ ਸੜਕਾਂ ਦਾ ਕੰਮ ਪੂਰਾ ਕਰਵਾ ਦਿੱਤਾ ਜਾਵੇਗਾ। ਚੁਗਾਵਾਂ-ਅਜਨਾਲਾ ਰੋਡ ਦਾ ਕੰਮ ਜੰਗੀ ਜਾਰੀ ਹੈ ਅਤੇ ਬਰਸਾਤ ਖਤਮ ਹੋਣ ਮਗਰੋਂ ਇਹ ਪੂਰਾ ਹੋ ਜਾਵੇਗਾ।

Advertisement

Advertisement
Advertisement